ਐੱਚਐੱਮਵੀ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ
ਐੱਚਐੱਮਵੀ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ
Publish Date: Tue, 27 Jan 2026 07:47 PM (IST)
Updated Date: Tue, 27 Jan 2026 07:49 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਐੱਚਐੱਮਵੀ ’ਚ ਐੱਨਸੀਸੀ ਤੇ ਐੱਨਐੱਸਐੱਸ ਯੂਨਿਟ ਵੱਲੋਂ 77ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਡਾ. ਖੋਸਲਾ ਨੇ ਰਾਸ਼ਟਰੀ ਝੰਡਾ ਲਹਿਰਾਇਆ ਤੇ ਐੱਨਸੀਸੀ ਕੈਡਿਟਾਂ, ਐੱਨਐੱਸਐੱਸ ਵਲੰਟੀਅਰਾਂ, ਅਧਿਆਪਕਾਂ ਤੇ ਗੈਰ-ਅਧਿਆਪਕ ਮੁਲਾਜ਼ਮਾਂ ਵੱਲੋਂ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਐੱਨਸੀਸੀ ਅਧਿਕਾਰੀਆਂ ਲੈਫਟੀਨੈਂਟ ਸੋਨੀਆ ਮਹਿੰਦਰੂ (ਏਐੱਨਓ, ਆਰਮੀ ਵਿੰਗ) ਤੇ ਸੀਟੀਓ ਪੂਰਨਿਮਾ ਸ਼ਰਮਾ (ਏਅਰ ਵਿੰਗ) ਨੇ ਪ੍ਰਿੰਸੀਪਲ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਡਾ. ਖੋਸਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਤੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੇ ਲਈ ਮਹਾਨ ਮਾਰਗ ਦਰਸ਼ਨ ਹਨ। ਉਨ੍ਹਾਂ ਨੇ 1857 ਤੋਂ ਆਜ਼ਾਦੀ ਦੇ ਸੰਘਰਸ਼ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇਸ਼ ਭਗਤੀ ਭਾਵਨਾ ਅਪਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਸੀਮਾ ਮਰਵਾਹਾ (ਡੀਨ ਅਕਾਦਮਿਕ) ਸਮੇਤ ਹੋਰ ਟੀਚਿੰਗ ਤੇ ਨਾਨ-ਟੀਚਿੰਗ ਕਰਮਚਾਰੀ ਤੇ ਫੈਕਲਟੀ ਮੈਂਬਰ ਮੌਜੂਦ ਰਹੇ। ਪ੍ਰੋਗਰਾਮ ਨੇ ਸਾਰੇ ਮਾਹੌਲ ਨੂੰ ਭਾਵੁਕ ਤੇ ਦੇਸ਼ ਭਗਤੀ ਭਰਪੂਰ ਬਣਾਇਆ।