ਇੰਡੋ-ਸਵਿਸ ਸਕੂਲ ’ਚ ਮਨਾਇਆ ਗਣਤੰਤਰ ਦਿਵਸ
ਇੰਡੋ ਸਵਿਸ ਸਕੂਲ ਵਿਖੇ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ 77ਵਾਂ ਗਣਤੰਤਰ ਦਿਵਸ
Publish Date: Wed, 28 Jan 2026 07:44 PM (IST)
Updated Date: Wed, 28 Jan 2026 07:46 PM (IST)
ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਇੰਡੋ ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਦੀ ਸ਼ੁਰੂਆਤ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜਯੋਤੀ ਸ਼ਰਮਾ, ਐੱਮਡੀ ਸ਼ਿਵਮ ਸ਼ਰਮਾ ਤੇ ਸਕੂਲ ਪ੍ਰਿੰਸੀਪਲ ਪੰਕਜ ਸ਼ਰਮਾ ਨੇ ਸਕੂਲ ਕੈਂਪਸ ’ਚ ਤਿਰੰਗੇ ਝੰਡੇ ਨੂੰ ਲਹਿਰਾ ਕੇ ਕੀਤੀ ਤੇ ਤਿਰੰਗੇ ਝੰਡੇ ਦੀ ਰਸਮ ਅਦਾ ਕਰਨ ਤੋਂ ਬਾਅਦ ਰਾਸ਼ਟਰੀ ਗਾਣ ਗਾਇਆ ਗਿਆ। ਚੇਅਰਮੈਨ ਵਿਪਨ ਸ਼ਰਮਾ ਨੇ ਗਣਤੰਤਰ ਦਿਵਸ ਦੇ ਇਤਿਹਾਸ ਨਾਲ ਸਬੰਧਤ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ 26 ਜਨਵਰੀ 1950 ਦੇ ਦਿਵਸ ਮੌਕੇ ਲਾਗੂ ਕੀਤੇ ਗਏ ਸੰਵਿਧਾਨ ’ਚ ਦੇਸ਼ ਦੀਆਂ ਸਾਰੀਆਂ ਕੌਮਾਂ ਨੂੰ ਬਿਨਾਂ ਕਿਸੇ ਵਿਤਕਰੇ ਦੇ ਬਰਾਬਰ ਹੱਕ ਦਿੱਤੇ ਗਏ ਹਨ। ਪ੍ਰਿੰਸੀਪਲ ਪੰਕਜ ਸ਼ਰਮਾ ਨੇ ਵੀ ਆਪਣੇ ਸੰਬੋਧਨ ’ਚ ਸੰਵਿਧਾਨ ਦੇ ਕਾਨੂੰਨਾਂ ਤੇ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਤੇ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ। ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸੰਬੰਧਤ ਗੀਤ, ਡਾਂਸ ਤੇ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜਯੋਤੀ ਸ਼ਰਮਾ, ਐੱਮਡੀ ਸ਼ਿਵਮ ਸ਼ਰਮਾ ਤੇ ਸਮੂਹ ਸਟਾਫ ਮੈਂਬਰਜ਼ ਹਾਜ਼ਰ ਸਨ।