v> ਜਤਿੰਦਰ ਪੰਮੀ, ਜਲੰਧਰ : ਕੋਰੋਨਾ ਵਾਇਰਸ ਮਹਾਮਾਰੀ ਨੇ ਅੱਜ ਜ਼ਿਲ੍ਹੇ ਵਿਚ 8 ਵਿਅਕਤੀਆਂ ਦੀ ਜਾਨ ਲੈ ਲਈ। ਓਧਰ ਅੱਜ ਆਈਆਂ ਰਿਪੋਰਟਾਂ ਵਿਚ ਜ਼ਿਲ੍ਹੇ ਦੇ 122 ਵਿਅਕਤੀਆਂ ਨੂੰ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਬਾਅਦ ਦੁਪਹਿਰ ਆਈਆਂ ਰਿਪੋਰਟਾਂ ਵਿਚ 122 ਵਿਅਕਤੀਆਂ ਨੂੰ ਕੋਰੋਨਾ ਨੇ ਆਪਣਾ ਸ਼ਿਕਾਰ ਬਣਾਇਆ ਹੈ। ਇਨ੍ਹਾਂ ਵਿਚੋਂ 94 ਵਿਅਕਤੀ ਜ਼ਿਲ੍ਹੇ ਦੇ ਹਨ ਜਦੋਂਕਿ 28 ਮਰੀਜ਼ ਬਾਹਰਲੇ ਜ਼ਿਲਿਆਂ ਨਾਲ ਸਬੰਧਤ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 12578 ਤਕ ਪੁੱਜ ਗਈ ਅਤੇ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 373 ਹੋ ਗਈ ਹੈ।

Posted By: Jagjit Singh