- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਯਮਤ ਦਵਾਈ ਅਤੇ ਪੋਸ਼ਟਿਕ ਖੁਰਾਕ ਹੀ ਟੀ.ਬੀ. ਤੋਂ ਬਚਾਅ ਦੀ ਅਸਲ ਕੁੰਜੀ : ਸਿਵਲ ਸਰਜਨ ਡਾ. ਰਾਜੇਸ਼ ਗਰਗ

ਨਿਯਮਤ ਦਵਾਈ ਤੇ ਪੌਸ਼ਟਿਕ ਖੁਰਾਕ ਹੀ ਟੀਬੀ ਤੋਂ ਬਚਾਅ ਦੀ ਅਸਲ ਕੁੰਜੀ
ਸ਼ੈਲੀ, ਪੰਜਾਬੀ ਜਾਗਰ੍ਣ ਜਲੰਧਰ
ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ 100 ਦਿਨਾਂ ਟੀ.ਬੀ. ਮੁਕਤ ਅਭਿਆਨ ਤਹਿਤ ਜ਼ਿਲ੍ਹਾ ਟੀ.ਬੀ. ਕੇਂਦਰ ਜਲੰਧਰ ਵਿਖੇ ਟੀ.ਬੀ. ਦੇ ਮਰੀਜ਼ਾਂ ਦੀ ਬਿਹਤਰ ਸਿਹਤ ਅਤੇ ਜਲਦ ਰਿਕਵਰੀ ਲਈ ਇਕ ਵਿਸ਼ੇਸ਼ ਸਮਾਗਮ ਕਰਵਾਇਾ ਗਿਆ। ਇਸ ਸਮਾਗਮ ਦੌਰਾਨ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਟੀ.ਬੀ. ਦੇ ਕੁੱਲ 85 ਮਰੀਜ਼ਾਂ ਨੂੰ ਪ੍ਰੋਟੀਨ ਅਤੇ ਜ਼ਰੂਰੀ ਪੋਸ਼ਕ ਤੱਤਾਂ ਨਾਲ ਭਰਪੂਰ ਖੁਰਾਕ/ਫੂਡ ਕਿੱਟਾਂ ਵੰਡੀਆਂ ਗਈਆਂ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀ.ਬੀ. ਦੇ ਇਲਾਜ ਦੌਰਾਨ ਮਰੀਜ਼ਾਂ ਨੂੰ ਦਵਾਈਆਂ ਦੇ ਨਾਲ-ਨਾਲ ਸੰਤੁਲਿਤ ਅਤੇ ਪੋਸ਼ਟਿਕ ਆਹਾਰ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ। ਇਹ ਕਿੱਟਾਂ 'ਨਿਕਸ਼ੇ ਮਿੱਤਰ' ਤੇ ਜਨ ਭਾਗੀਦਾਰੀ ਪਹਿਲਕਦਮੀ ਦੇ ਸਹਿਯੋਗ ਨਾਲ ਮਰੀਜ਼ਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਹਨ। ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਾਉਣ ਲਈ ਪੋਸ਼ਟਿਕ ਖੁਰਾਕ ਦੇ ਨਾਲ-ਨਾਲ ਰੋਜ਼ਾਨਾ ਕਸਰਤ ਤੇ ਸੈਰ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਹੋਰਨਾਂ ਸੰਸਥਾਵਾਂ ਅਤੇ ਸਮਾਜ ਸੇਵਕਾਂ ਨੂੰ ਵੀ ਇਸ 100 ਦਿਨਾਂ ਦੀ ਟੀ.ਬੀ. ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ, ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾ. ਰੂਬੀ, ਜਿਲ੍ਹਾ ਟੀ.ਬੀ.ਅਫਸਰ ਡਾ. ਪਰਮਵੀਰ ਸਿੰਘ, ਡਿਪਟੀ ਐੱਮ.ਈ.ਆਈ.ਓ. ਅਸੀਮ ਸ਼ਰਮਾ, ਡਿਪਟੀ ਐਮ.ਈ.ਆਈ.ਓ. ਰਵਿੰਦਰ ਜੱਸਲ, ਐੱਸ.ਟੀ.ਐੱਸ. ਅਮਿਤ ਅੱਟੇ, ਡਾਟਸ ਪ੍ਰੋਵਾਈਡਰ ਨੀਲਮ ਤੇ ਸਿਹਤ ਵਿਭਾਗ ਦੇ ਫੀਲਡ ਸਟਾਫ਼ ਦੇ ਅਧਿਕਾਰੀ ਵੀ ਮੌਜੂਦ ਸਨ।