ਭਾਈ ਘਨੱਈਆ ਜੀ ਸੇਵਕ ਦਲ ਨੇ ਗੁਰਮਤਿ ਸਮਾਗਮ ਕਰਵਾਇਆ
ਅਮਰਜੀਤ ਸਿੰਘ ਵੇਹਗਲ, ਪੰਜਾਬੀ
Publish Date: Sat, 02 May 2026 08:05 PM (IST)
Updated Date: Sun, 03 May 2026 04:17 AM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ ਭਾਈ ਘਨੱਈਆ ਜੀ ਦੀ ਮਿੱਠੀ ਯਾਦ ’ਚ ਭਾਈ ਘਨੱਈਆ ਜੀ ਸੇਵਕ ਦਲ ਵੱਲੋਂ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਸਿੰਘ ਸਭਾ ਗੁਰੂ ਨਾਨਕ ਮਿਸ਼ਨ ਵਿਖੇ ਕਰਵਾਇਆ ਗਿਆ, ਜਿਸ ’ਚ ਮਹੰਤ ਕਾਹਨ ਸਿੰਘ, ਭਾਈ ਹਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਦਵਿੰਦਰ ਸਿੰਘ ਖੰਨੇ ਵਾਲਿਆਂ ਦੇ ਜਥਿਆਂ ਨੇ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਭਾਈ ਘਨੱਈਆ ਜੀ ਦੇ ਜੀਵਨ ’ਤੇ ਚਾਨਣਾ ਪਾਇਆ। ਸਮਾਗਮ ’ਚ ਭਾਈ ਘਨੱਈਆ ਜੀ ਸੇਵਕ ਦਲ ਦੇ ਮੁੱਖ ਸਰਪ੍ਰਸਤ ਸਤਪਾਲ ਸਿੰਘ ਸਿਦਕੀ, ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੇ ਪ੍ਰਧਾਨ ਗੁਰਬਖਸ਼ ਸਿੰਘ ਜੁਨੇਜਾ, ਗੁਰਮੇਲ ਸਿੰਘ, ਨਰਿੰਦਰਪਾਲ ਸਿੰਘ, ਮੋਹਨ ਸਿੰਘ, ਰਣਜੀਤ ਸਿੰਘ, ਹਰਪ੍ਰੀਤ ਸਿੰਘ, ਸਤਪਾਲ ਸਿੰਘ ਬਿੱਟੂ, ਹਰਮੀਤ ਸਿੰਘ, ਜਸਵਿੰਦਰ ਸਿੰਘ ਰਾਜੂ, ਜਸਵਿੰਦਰ ਸਿੰਘ ਸਿੰਘ ਬਾਬਾ, ਰਜਿੰਦਰ ਸਿੰਘ, ਵਰਿੰਦਰ ਸਿੰਘ, ਸੁਖਪ੍ਰੀਤ ਸਿੰਘ, ਸੁਰਜੀਤ ਸਿੰਘ ਮਿੰਟੂ, ਮੋਹਨ ਸਿੰਘ, ਪ੍ਰਦੀਪ ਕੁਮਾਰ ਸ਼ਰਮਾ, ਰਵਿੰਦਰ ਸਿੰਘ, ਪ੍ਰਭਸ਼ਰਨ ਸਿੰਘ, ਅੰਮ੍ਰਿਤ ਪਾਲ ਸਿੰਘ, ਪਰਮਜੀਤ ਸਿੰਘ, ਇੰਦਰਜੀਤ ਸਿੰਘ ਤੋਂ ਇਲਾਵਾ ਸਿੰਘ ਸਭਾਵਾਂ ਤੋਂ ਜਥੇਦਾਰ ਜਗਜੀਤ ਸਿੰਘ ਗਾਬਾ, ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ ਖਾਲਸਾ, ਅਮਰਜੀਤ ਸਿੰਘ ਕਿਸ਼ਨਪੁਰਾ, ਦਵਿੰਦਰ ਸਿੰਘ, ਰਜਿੰਦਰ ਸਿੰਘ ਮਿਗਲਾਨੀ, ਹਰਪ੍ਰੀਤ ਸਿੰਘ ਨੀਟੂ, ਹਰਪ੍ਰੀਤ ਸਿੰਘ, ਹਰਜੋਤ ਸਿੰਘ ਲੱਕੀ, ਗੁਰਵਿੰਦਰ ਸਿੰਘ ਮਝੈਲ, ਜਤਿੰਦਰਪਾਲ ਸਿੰਘ ਮਝੈਲ, ਕੁਲਜੀਤ ਸਿੰਘ ਚਾਵਲਾ, ਸੁਖਜੀਤ ਸਿੰਘ, ਸਾਬਕਾ ਵਿਧਾਇਕ ਰਜਿੰਦਰ ਬੇਰੀ, ਗੁਰਮੀਤ ਸਿੰਘ ਪੋਪਲੀ, ਅਮਰਜੀਤ ਸਿੰਘ ਮੱਕੜ, ਡਾ. ਜਸਵੰਤ ਸਿੰਘ, ਤੇਜਿੰਦਰ ਸਿੰਘ, ਅਮਰਜੀਤ ਸਿੰਘ, ਸੁਖਦੇਵ ਸਿੰਘ ਗਾਂਧੀ ਆਦਿ ਸੰਗਤਾਂ ਨੇ ਹਾਜ਼ਰੀ ਭਰੀ।