10 ਬੋਤਲਾਂ ਰੂੜੀ ਮਾਰਕਾ ਸ਼ਰਾਬ ਸਮੇਤ 1 ਕਾਬੂ
ਸੁਰਜੀਤ ਸਿੰਘ ਜੰਮੂ, ਪੰਜਾਬੀ
Publish Date: Sat, 02 May 2026 09:02 PM (IST)
Updated Date: Sun, 03 May 2026 04:18 AM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਸਬ-ਡਵੀਜ਼ਨ ਸ਼ਾਹਕੋਟ ਦੇ ਉੱਪ ਕਪਤਾਨ ਸਰਵਣ ਸਿੰਘ ਬਲ ਨੇ ਕਿਹਾ ਹੈ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਾਅਰੇ ਅਧੀਨ ਸਥਾਨਕ ਥਾਣੇ ਦੇ ਐੱਸਐੱਚਓ ਕ੍ਰਿਸ਼ਨ ਗੋਪਾਲ ਦੀ ਅਗਵਾਈ ’ਚ ਏਐੱਸਆਈ ਕਸ਼ਮੀਰ ਸਿੰਘ ਤੇ ਪੁਲਿਸ ਪਾਰਟੀ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਬਲਜਿੰਦਰ ਸਿੰਘ ਉਰਫ਼ ਨੱਥਾ ਪੁੱਤਰ ਕ੍ਰਿਪਾ ਸਿੰਘ ਵਾਸੀ ਕੰਗ ਖ਼ੁਰਦ ਥਾਣਾ ਲੋਹੀਆਂ ਜ਼ਿਲ੍ਹਾ ਜਲੰਧਰ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ ’ਚੋਂ 10 ਬੋਤਲਾਂ ਦੇਸੀ ਰੂੜੀ ਮਾਰਕਾ ਸ਼ਰਾਬ ਬਰਾਮਦ ਕਰ ਕੇ ਕਥਿਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਡੂੰਘਾਈ ਨਾਲ ਪੁੱਛਗਿੱਛ ਕੀਤੇ ਜਾਣ ’ਤੇ ਹੋਰ ਵੀ ਕਈ ਖ਼ੁਲਾਸੇ ਹੋ ਸਕਦੇ ਹਨ।