ਸਵੈ-ਗਣਨਾ ਦੀ ਆਨਲਾਈਨ ਪ੍ਰਕਿਰਿਆ ਕੀਤੀ ਮੁਕੰਮਲ
ਨਾਗਰਿਕਾਂ ਨੂੰ ਸਵੈ-ਗਣਨਾ ਦੇ
Publish Date: Sat, 02 May 2026 09:36 PM (IST)
Updated Date: Sun, 03 May 2026 04:20 AM (IST)

ਨਾਗਰਿਕਾਂ ਨੂੰ ਸਵੈ-ਗਣਨਾ ਦੇ ਅਮਲ ’ਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਡਵੀਜ਼ਨਲ ਕਮਿਸ਼ਨਰ ਜਲੰਧਰ ਰਾਮਵੀਰ ਵੱਲੋਂ ਅੱਜ ਜਨਗਣਨਾ-2027 ਤਹਿਤ ਆਨਲਾਈਨ ਪੋਰਟਲ ਰਾਹੀਂ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕੀਤੀ ਗਈ। ¢ਡਵੀਜ਼ਨਲ ਕਮਿਸ਼ਨਰ ਨੇ ਨਾਗਰਿਕਾਂ ਨੂੰ ਸਵੈ-ਗਣਨਾ ਦੇ ਅਮਲ ’ਚ ਵਧ-ਚੜ੍ਹ ਕੇ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪ੍ਰਕਿਰਿਆ ਬਹੁਤ ਹੀ ਆਸਾਨ ਹੈ। ¢ਇਸ ਡਿਜੀਟਲ ਪਹਿਲਕਦਮੀ ਰਾਹੀਂ ਆਮ ਲੋਕ ਘਰ ਬੈਠੇ ਹੀ ਅਧਿਕਾਰਤ ਪੋਰਟਲ ਜ਼ਰੀਏ ਜਨਗਣਨਾ ਸਬੰਧੀ ਆਪਣੇ ਵੇਰਵੇ ਆਨਲਾਈਨ ਦਰਜ ਕਰ ਸਕਦੇ ਹਨ। ¢ਸਹੀ ਤੇ ਸਮੇਂ-ਸਿਰ ਵੇਰਵੇ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸ਼੍ਰੀ ਰਾਮਵੀਰ ਨੇ ਕਿਹਾ ਕਿ ਯੋਜਨਾਬੰਦੀ ਤੇ ਵਿਕਾਸ ਗਤੀਵਿਧੀਆਂ ਲਈ ਮਜ਼ਬੂਤ ਡਾਟਾਬੇਸ ਬਹੁਤ ਜ਼ਰੂਰੀ ਹੈ।¢ ਉਨ੍ਹਾਂ ਕਿਹਾ ਕਿ ਭਰੋਸੇਯੋਗ ਜਨਗਣਨਾ ਡੇਟਾ ਭਵਿੱਖ ’ਚ ਸਕੂਲ, ਹਸਪਤਾਲ, ਸੜਕਾਂ, ਭਲਾਈ ਯੋਜਨਾਵਾਂ, ਵਿਕਾਸ ਨੀਤੀਆਂ ਤੇ ਹੋਰ ਬੁਨਿਆਦੀ ਢਾਂਚੇ ਦੀ ਯੋਜਨਾਬੰਦੀ ਲਈ ਬਹੁਤ ਅਹਿਮ ਹੈ¢। ਉਨ੍ਹਾਂ ਨਾਗਰਿਕਾਂ ਨੂੰ ਤਕਨਾਲੋਜੀ-ਆਧਾਰਿਤ ਪ੍ਰਕਿਰਿਆ ਅਪਣਾਉਣ ਤੇ ਸਰਗਰਮੀ ਨਾਲ ਮਰਦਮਸ਼ੁਮਾਰੀ ’ਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ¢। ਸ਼੍ਰੀ ਰਾਮਵੀਰ ਨੇ ਦੱਸਿਆ ਕਿ ਜਨਗਣਨਾ-2027 ਲਈ ਸਵੈ-ਗਣਨਾ ਦੀ ਪ੍ਰਕਿਰਿਆ 30 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਤੇ 14 ਮਈ 2026 ਤੱਕ ਜਾਰੀ ਰਹੇਗੀ¢। ਇਸ ਤੋਂ ਬਾਅਦ 15 ਮਈ ਤੋਂ 13 ਜੂਨ 2026 ਤੱਕ ਗਿਣਤੀਕਾਰ ਘਰ-ਘਰ ਜਾ ਕੇ ਸਰਵੇਖਣ ਕਰਨਗੇ¢। ਇਸ ਮੌਕੇ ਚਾਰਜ ਅਫ਼ਸਰ-ਕਮ-ਸਹਾਇਕ ਕਮਿਸ਼ਨਰ ਵਿਕਰਾਂਤ ਵਰਮਾ, ਸੁਪਰਡੈਂਟ ਅਸ਼ੋਕ ਵਧਾਵਨ ਤੇ ਹੋਰ ਕਰਮਚਾਰੀ ਵੀ ਮੌਜੂਦ ਸਨ¢।