ਪ੍ਰੋ. ਵੜੈਚ ਦਾ ਅਹਿਮ ਯੋਗਦਾਨ ਹਮੇਸ਼ਾ ਜ਼ਿੰਦਾ ਰੱਖੇਗਾ : ਪ੍ਰੋ. ਬੁੱਟਰ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,
Publish Date: Sat, 09 May 2026 07:49 PM (IST)
Updated Date: Sat, 09 May 2026 07:50 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਆਜ਼ਾਦੀ ਦੇ ਇਨਕਲਾਬੀ ਸੰਘਰਸ਼ ਦੇ ਉੱਘੇ ਇਤਿਹਾਸਕਾਰ ਪ੍ਰੋ. ਮਲਵਿੰਦਰਜੀਤ ਸਿੰਘ ਦੇ ਸਦੀਵੀ ਵਿਛੋੜੇ ’ਤੇ ਸਾਹਿਤ ਕਲਾ ਕੇਂਦਰ ਜਲੰਧਰ ਵੱਲੋਂ ਕੀਤੀ ਸ਼ੋਕ ਸਭਾ ਵਿਚ ਉਨ੍ਹਾਂ ਨੂੰ ਭਾਵਪੂਰਤ ਸ਼ਰਧਾਂਜਲੀ ਦਿੱਤੀ ਗਈ। ਇਸ ਸਭਾ ਵਿਚ ਪਹੁੰਚੇ ਕੇਂਦਰ ਦੇ ਸਰਪ੍ਰਸਤ ਇੰਜ. ਸੀਤਲ ਸਿੰਘ ਸੰਘਾ ਅਤੇ ਮੀਤ ਪ੍ਰਧਾਨ ਇੰਜ. ਮਨੋਹਰ ਸਿੰਘ ਖਹਿਰਾ ਨੇ ਪ੍ਰੋ. ਵੜੈਚ ਨਾਲ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਚ ਉਨ੍ਹਾਂ ਦੇ ਵਿਦਿਆਰਥੀ ਵਜੋਂ ਗੁਜ਼ਾਰੇ ਵਕਤ ਨੂੰ ਆਪਣੇ ਜੀਵਨ ਦਾ ਅਹਿਮ ਵਕਤ ਦੱਸਿਆ। ਕੇਂਦਰ ਦੇ ਪ੍ਰਧਾਨ ਪ੍ਰੋ. ਡਾ. ਗੋਪਾਲ ਸਿੰਘ ਬੁੱਟਰ ਨੇ ਇਸ ਮੌਕੇ ਪ੍ਰੋ. ਮਲਵਿੰਦਰਜੀਤ ਸਿੰਘ ਵੜੈਚ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਵੜੈਚ ਦਾ ਗ਼ਦਰ ਪਾਰਟੀ ਅਤੇ ਬੱਬਰ ਅਕਾਲੀ ਲਹਿਰ ਬਾਰੇ ਕੀਤਾ ਇਤਿਹਾਸਕ ਕੰਮ ਉਨ੍ਹਾਂ ਨੂੰ ਹਮੇਸ਼ਾ ਜ਼ਿੰਦਾ ਰੱਖੇਗਾ।
ਪ੍ਰੋ. ਵੜੈਚ ਨੂੰ ਡਾ. ਸੈਲੇਸ਼ ਨੇ ਦਿੱਤੀ ਭਾਵਪੂਰਨ ਸ਼ਰਧਾਂਜਲੀ : ਆਜ਼ਾਦੀ ਦੇ ਇਨਕਲਾਬੀ ਸੰਘਰਸ਼ ਦੇ ਉੱਘੇ ਇਤਿਹਾਸਕਾਰ ਪ੍ਰੋ. ਮਲਵਿੰਦਰਜੀਤ ਸਿੰਘ ਦੇ ਸਦੀਵੀ ਵਿਛੋੜੇ ’ਤੇ ਦਿ ਪੀਪਲਜ਼ ਵਾਈਸ ਜਲੰਧਰ ਵੱਲੋਂ ਕੀਤੀ ਗਈ ਸ਼ੋਕ ਸਭਾ ਵਿਚ ਉਨ੍ਹਾਂ ਨੂੰ ਭਾਵਪੂਰਤ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸਭਾ ਵਿਚ ਸੰਸਥਾ ਦੇ ਸੀਨੀਅਰ ਮੈਂਬਰ ਕਾਮਰੇਡ ਡਾ. ਸੈਲੇਸ਼ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਵੜੈਚ ਸਾਹਿਬ ਦਾ ਗ਼ਦਰ ਪਾਰਟੀ ਅਤੇ ਬੱਬਰ ਅਕਾਲੀ ਲਹਿਰ ਬਾਰੇ ਕੀਤਾ ਇਤਿਹਾਸਕ ਕੰਮ ਉਨ੍ਹਾਂ ਨੂੰ ਹਮੇਸ਼ਾ ਜ਼ਿੰਦਾ ਰੱਖੇਗਾ।