133 ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ
341 ਉਮੀਦਵਾਰਾਂ ਲਈ 5
Publish Date: Mon, 25 May 2026 07:33 PM (IST)
Updated Date: Tue, 26 May 2026 04:11 AM (IST)

341 ਉਮੀਦਵਾਰਾਂ ਲਈ 5 ਨਗਰ ਕੌਂਸਲਾਂ ਤੇ 2 ਨਗਰ ਪੰਚਾਇਤਾਂ ਦੇ 1,08,067 ਵੋਟਰ ਕਰਨਗੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜਲੰਧਰ ਦਿਹਾਤੀ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਮੁਕੰਮਲ, ਕਰੀਬ 1200 ਪੁਲਿਸ ਅਧਿਕਾਰੀ ਤੇ ਕਰਮਚਾਰੀ ਤਾਇਨਾਤ : ਐੱਸਐੱਸਪੀ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਵੋਟਾਂ, ਗਿਣਤੀ 29 ਨੂੰ ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ : ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਤੇ 2 ਨਗਰ ਪੰਚਾਇਤਾਂ ਲਈ ਅੱਜ 26 ਮਈ ਨੂੰ ਪੈਣ ਜਾ ਰਹੀਆਂ ਵੋਟਾਂ ਲਈ 133 ਪੋਲਿੰਗ ਪਾਰਟੀਆਂ ਡਿਸਪੈਚ ਸੈਂਟਰਾਂ ਤੋਂ ਚੋਣ ਸਮੱਗਰੀ ਸਮੇਤ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋਈਆਂ। ¢ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਪੋਲਿੰਗ ਪਾਰਟੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਚੋਣ ਅਮਲੇ ਨੂੰ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ।¢ ਉਨ੍ਹਾਂ ਚੋਣ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ। ¢ਉਨ੍ਹਾਂ ਦੱਸਿਆ ਕਿ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਪਾਰਦਰਸ਼ੀ, ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਪੋਲਿੰਗ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 133 ਪੋਲਿੰਗ ਪਾਰਟੀਆਂ ਗਠਿਤ ਕੀਤੀਆਂ ਗਈਆਂ ਹਨ ਤੇ ਹਰੇਕ ਪੋਲਿੰਗ ਪਾਰਟੀ ’ਚ ਇਕ ਪੀਆਰਓ, ਇਕ ਏਪੀਆਰਓ ਤੇ 3 ਪੀਓ ਸ਼ਾਮਲ ਹਨ।¢ ਉਨ੍ਹਾਂ ਦੱਸਿਆ ਕਿ ਕਰੀਬ 800 ਪੋਲਿੰਗ ਸਟਾਫ਼ ਤਾਇਨਾਤ ਕੀਤਾ ਗਿਆ ਹੈ, ਜਿਸ ’ਚ 20 ਫ਼ੀਸਦੀ ਰਿਜ਼ਰਵ ਸ਼ਾਮਲ ਹੈ¢। ਪੋਲਿੰਗ ਸਟਾਫ਼ ਨੂੰ ਚੋਣ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਸਿਖਲਾਈ ਪ੍ਰਦਾਨ ਕੀਤੀ ਗਈ ਹੈ। ਵਾਲੀਆ ਨੇ ਦੱਸਿਆ ਕਿ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ’ਚ ਕੁੱਲ 1,08,067 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਇਨ੍ਹਾਂ ’ਚ 54,943 ਪੁਰਸ਼ ਤੇ 53,116 ਮਹਿਲਾ ਤੇ 8 ਅਦਰ ਵੋਟਰ ਸ਼ਾਮਲ ਹਨ¢। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 5 ਨਗਰ ਕੌਂਸਲਾਂ ਤੇ 2 ਨਗਰ ਪੰਚਾਇਤਾਂ ਦੇ 99 ਵਾਰਡਾਂ ਲਈ 341 ਉਮੀਦਵਾਰ ਚੋਣਾਂ ਲੜ ਰਹੇ ਹਨ। ¢ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਕੁੱਲ 133 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ।¢ ਉਨ੍ਹਾਂ ਵੋਟਰਾਂ ਨੂੰ ਬਿਨਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਵੋਟਾਂ ਮੰਗਲਵਾਰ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਤੇ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ¢ਐੱਸਐੱਸਪੀ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਜਲੰਧਰ ਦਿਹਾਤੀ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।¢ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਕਰੀਬ 1200 ਪੁਲਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ ਹਨ¢। ਇਸ ਤੋਂ ਇਲਾਵਾ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੋਲਿੰਗ ਬੂਥਾਂ ’ਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ।¢ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਚੋਣਾਂ ਦÏਰਾਨ ਕਿਸੇ ਵੀ ਸ਼ੱਕੀ ਗਤੀਵਿਧੀ, ਝਗੜੇ, ਗੈਰ-ਕਾਨੂੰਨੀ ਕਾਰਵਾਈ ਜਾਂ ਕਾਨੂੰਨ ਦੀ ਉਲੰਘਣਾ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ¢।