- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਸ਼ਟਰੀ ਲੋਕ ਅਦਾਲਤ ’ਚ 98451 ਕੇਸਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ

ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ
ਰਾਸ਼ਟਰੀ ਲੀਗਲ ਸਰਵਿਸਿਜ਼ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਮਿਸ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਡੀ.ਐੱਲ.ਐੱਸ.ਏ. ਜਲੰਧਰ ਦੀ ਯੋਗ ਅਗਵਾਈ ਹੇਠ, ਅੱਜ ਜੁਡੀਸ਼ੀਅਲ ਕੋਰਟ ਕੰਪਲੈਕਸ, ਜਲੰਧਰ, ਫਿਲੌਰ ਅਤੇ ਨਕੋਦਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਹਰ ਤਰ੍ਹਾਂ ਦੇ ਪਰਿਵਾਰਕ ਵਿਵਾਦਾਂ ਨਾਲ ਜੁੜੇ ਕੇਸ, ਐੱਮ.ਏ.ਸੀ.ਟੀ ਕੇਸ, ਸਮਝੌਤੇ ਯੋਗ ਫ਼ੌਜਦਾਰੀ ਕੇਸ, ਟ੍ਰੈਫਿਕ ਚਲਾਨ ਅਤੇ ਬੈਂਕਾਂ, ਵਿੱਤੀ ਸੰਸਥਾਵਾਂ, ਬੀ.ਐੱਸ.ਐੱਨ.ਐੱਲ., ਪੀ.ਐੱਸ.ਪੀ.ਸੀ.ਐੱਲ. ਅਤੇ ਮਾਲ ਵਿਭਾਗ ਆਦਿ ਦੇ ਪ੍ਰੀ-ਲਿਟੀਗੇਟਿਵ ਕੇਸ ਸੁਣਵਾਈ ਲਈ ਰੱਖੇ ਗਏ।
ਇਸ ਸਬੰਧੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਡੀ.ਐੱਲ.ਐੱਸ.ਏ. ਜਲੰਧਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ, ਫਿਲੌਰ ਅਤੇ ਨਕੋਦਰ ਵਿਖੇ ਕੁੱਲ 25 ਬੈਂਚਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਲੋਕ ਅਦਾਲਤ ਵਿਚ ਕੁੱਲ 100181 ਕੇਸ ਲਏ ਗਏ ਅਤੇ 98451 ਕੇਸਾਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਗਿਆ। ਇਸ ਲੋਕ ਅਦਾਲਤ ਵਿਚ 68,58,39,864/- ਰੁਪਏ (ਅਠਾਹਠ ਕਰੋੜ ਅਠਵੰਜਾ ਲੱਖ ਉਣਤਾਲੀ ਹਜ਼ਾਰ ਅੱਠ ਸੋ ਚੌਹਠ ਰੁਪਏ) ਦੇ ਐਵਾਰਡ ਪਾਸ ਕੀਤੇ ਗਏ। ਮਿਸ ਪ੍ਰਿਆ ਸੂਦ,ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਡੀ.ਐੱਲ.ਐੱਸ.ਏ. ਜਲੰਧਰ ਅਤੇ ਰਾਹੁਲ ਕੁਮਾਰ, ਲਰਨਡ ਸੀ.ਜੇ.ਐੱਮ.-ਕਮ-ਸਕੱਤਰ, ਡੀ.ਐੱਲ.ਐੱਸ.ਏ. ਜਲੰਧਰ ਵੱਲੋਂ ਜਲੰਧਰ ਵਿਖੇ ਬਣਾਏ ਗਏ ਬੈਂਚਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਲੋਕਾਂ ਨੂੰ ਜਲਦੀ ਅਤੇ ਸਸਤਾ ਇਨਸਾਫ਼ ਮਿਲਦਾ ਹੈ। ਲੋਕ ਅਦਾਲਤ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਤੇ ਇਸ ਵਿਰੁੱਧ ਕੋਈ ਅਪੀਲ ਦਾਇਰ ਨਹੀਂ ਕੀਤੀ ਜਾ ਸਕਦੀ। ਇਸ ਸਬੰਧੀ ਰਾਹੁਲ ਕੁਮਾਰ,ਸੀ.ਜੇ.ਐੱਮ.-ਕਮ-ਸਕੱਤਰ, ਡੀ.ਐੱਲ.ਐੱਸ.ਏ. ਜਲੰਧਰ ਨੇ ਦੱਸਿਆ ਕਿ ਸਮੇਂ-ਸਮੇਂ ’ਤੇ ਲੋਕ ਅਦਾਲਤਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਤਾਂ ਜੋ ਮਾਮਲਿਆਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਜਾ ਸਕੇ। ਅਗਲੀ ਰਾਸ਼ਟਰੀ ਲੋਕ ਅਦਾਲਤ ਮਿਤੀ 12.12.2026 ਨੂੰ ਲਗਾਈ ਜਾਵੇਗੀ ਅਤੇ ਐੱਨ.ਆਈ. ਐਕਟ ਦੇ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਮਿਤੀ 21.11.2026 ਨੂੰ ਲਾਈ ਜਾਵੇਗੀ। ਇਸ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਦੇ ਮੈਂਬਰਾਂ ਤੇ ਵੱਖ-ਵੱਖ ਐੱਨਜੀਓਜ਼ ਦੀ ਪ੍ਰਤੀਨਿਧਤਾ ਕਰਨ ਵਾਲੇ ਸਮਾਜ ਸੇਵਕਾਂ ਨੇ ਵੀ ਬੈਂਚਾਂ ਵਿਚ ਹਿੱਸਾ ਲਿਆ।