- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਰਾਮ ਕਥਾ ਲਈ ਹੋ ਰਿਹਾ ਸੁੰਦਰ ਪੰਡਾਲ ਤਿਆਰ

ਸ਼ੈਲੀ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਦੇ ਸਾਈਂ ਦਾਸ ਸਕੂਲ ਗਰਾਉਂਡ ਵਿਚ 20 ਨਵੰਬਰ ਤੋਂ ਕਰਵਾਈ ਜਾ ਰਹੀ ਸ਼੍ਰੀ ਰਾਮ ਕਥਾ ਨੂੰ ਲੈ ਕੇ ਸੁੰਦਰ ਪੰਡਾਲ ਤਿਆ੍ਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਸ਼ਵ ਪ੍ਰਸਿੱਧ ਸਾਧਵੀ ਸ਼੍ਰੇਆ ਭਾਰਤੀ ਖਾਸ ਤੌਰ 'ਤੇ ਜਲੰਧਰ ਸ਼ਹਿਰ ਪੁੱਜ ਰਹੇ ਹਨ। ਸਵਾਮੀ ਸੱਜਣਾਨੰਦ ਨੇ ਦੱਸਿਆ ਕਿ ਪ੍ਰੋਗਰਾਮ ਨੂੰ ਲੈ ਕੇ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਕਥਾ ਵਾਲੀ ਥਾਂ 'ਤੇ ਸੁੰਦਰ ਤੇ ਵਿਸ਼ਾਲ ਪੰਡਾਲ ਸਜਾਇਆ ਜਾ ਰਿਹਾ ਹੈ ਤੇ ਸ਼ਾਨਦਾਰ ਮੰਚ ਤਿਆਰ ਕੀਤਾ ਜਾ ਰਿਹਾ ਹੈ। ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਅਗਲੇ ਇਕ-ਦੋ ਦਿਨਾਂ ’ਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਇਸ ਸਮਾਗਮ ਸਬੰਧੀ 20 ਨਵੰਬਰ ਨੂੰ ਸਵੇਰੇ 11 ਵਜੇ ਵਿਸ਼ਾਲ ਕਲਸ਼ ਯਾਤਰਾ ਸਜਾਈ ਜਾਵੇਗੀ। ਇਹ ਯਾਤਰਾ ਕਥਾ ਵਾਲੀ ਥਾਂ ਤੋਂ ਹੀ ਸ਼ੁਰੂ ਹੋ ਕੇ ਤੈਅ ਮਾਰਗਾਂ ਤੋਂ ਹੁੰਦੀ ਹੋਈ ਮੁੜ ਉਸੇ ਸਥਾਨ ’ਤੇ ਪੁੱਜ ਕੇ ਸੰਪੰਨ ਹੋਵੇਗੀ। ਇਸ ਤੋਂ ਇਲਾਵਾ 29 ਨਵੰਬਰ ਨੂੰ ਹਵਨ ਯੱਗ ਕਰਵਾਇਆ ਜਾਵੇਗਾ।