- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਇਕ ਬੱਚੀ ਨੂੰ ਛੁਡਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕਰਨ ਲਈ ਅੱਜ ਪ੍ਰਾਜੈਕਟ ਜੀਵਨਜੋਤ-2 ‘ਸੇਵ ਦਾ ਚਾਈਲਡਹੁੱਡ’ ਤਹਿਤ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਦੀ ਟੀਮ, ਜਿਸ ’ਚ ਲੀਗਲ-ਕਮ-ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ, ਸੋਸ਼ਲ ਵਰਕਰ ਰੇਨੂੰ ਬਾਲਾ, ਆਊਟਰੀਚ ਵਰਕਰ ਗੌਰਵ ਤੇ ਸੁਪਰਵਾਈਜ਼ਰ ਚਾਈਡਲਾਈਨ ਬੱਬਲਜੀਤ ਸ਼ਾਮਲ ਸਨ, ਵੱਲੋਂ ਸ਼ਹਿਰ ’ਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਤੇ ਇਸ ਦੌਰਾਨ ਕਪੂਰਥਲਾ ਚੌਕ ਤੋਂ ਭੀਖ ਮੰਗਦੀ ਬੱਚੀ ਨੂੰ ਛੁਡਵਾਇਆ ਗਿਆ। ਲੀਗਲ-ਕਮ-ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਦੀਆਂ ਹਦਾਇਤਾਂ ֹֹ’ਤੇ ਕੀਤੀ ਗਈ ਛਾਪੇਮਾਰੀ ਦੌਰਾਨ ਰੈਸਕਿਊ ਕੀਤੀ ਬੱਚੀ ਨੂੰ ਡੀਡੀਆਰ ਕਰਵਾ ਕੇ ਬਾਲ ਭਲਾਈ ਕਮੇਟੀ, ਜਲੰਧਰ ਵਿਖੇ ਪੇਸ਼ ਕੀਤਾ ਗਿਆ, ਜਿਸ ਉਪਰੰਤ ਉਸਨੂੰ ਬਾਲ ਭਲਾਈ ਕਮੇਟੀ ਵੱਲੋਂ ਚਿਲਡਰਨ ਹੋਮ ਫਾਰ ਗਰਲਜ਼ ਵਿਖੇ ਭੇਜ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਬਾਲ ਭਿੱਖਿਆ, ਕਿਸੇ ਵੀ ਮੁਸੀਬਤ ’ਚ ਫਸੇ ਬੱਚੇ ਬਾਰੇ ਜਾਣਕਾਰੀ ਮਿਲੇ, ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ, ਦਫਤਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਗਾਂਧੀ ਵਨੀਤਾ ਆਸ਼ਰਮ ਵਿਖੇ ਤਾਲਮੇਲ ਕਰਕੇ ਜਾਣਕਾਰੀ ਦਿੱਤੀ ਜਾ ਸਕਦੀ ਹੈ।