
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਘਟਨਾ ਦੀ ਸੂਚਨਾ ਤੁਰੰਤ ਸਥਾਨਕ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸ ਸਬੰਧੀ ਜਦੋਂ ਥਾਣਾ ਨੂਰਮਹਿਲ ਦੇ ਡਿਊਟੀ ਅਫਸਰ ਸੁਭਾਸ਼ ਚੰਦਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਤੁਰੰਤ ਕਬਜ਼ੇ ’ਚ ਲੈ ਕੇ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ।

ਅਵਤਾਰ ਚੰਦ, ਪੰਜਾਬੀ ਜਾਗਰਣ, ਨੂਰਮਹਿਲ: ਸਥਾਨਕ ਸਿਵਲ ਹਸਪਤਾਲ ਦੇ ਸਾਹਮਣੇ ਝਾੜੀਆਂ ’ਚੋਂ ਇਕ 19 ਸਾਲਾ ਨੌਜਵਾਨ ਦੀ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਨਮਲ (19) ਪੁੱਤਰ ਰਾਮ ਲੁਭਾਇਆ ਵਾਸੀ ਖਟੀਕਾ ਮੁਹੱਲਾ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਸੁਨਾਮ ਭੱਟੀ ਨੇ ਦੱਸਿਆ ਕਿ ਉਸ ਦਾ ਭਰਾ ਨਮਲ, ਜਿਸ ਦੀ ਦਿਮਾਗੀ ਹਾਲਤ ਠੀਕ ਨਹੀਂ ਰਹਿੰਦੀ ਸੀ, ਕੁਝ ਦਿਨ ਪਹਿਲਾਂ ਘਰੋਂ ਬਿਨਾਂ ਦੱਸੇ ਕਿਧਰੇ ਚਲਾ ਗਿਆ ਸੀ। ਪਰਿਵਾਰ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਸੀ ਪਰ ਉਸ ਦਾ ਕੋਈ ਥਹੁ-ਪਤਾ ਨਹੀਂ ਲੱਗ ਰਿਹਾ ਸੀ। ਸ਼ਨਿਚਰਵਾਰ ਸਵੇਰੇ ਸਿਵਲ ਹਸਪਤਾਲ ਨੂਰਮਹਿਲ ਦੇ ਬਿਲਕੁਲ ਸਾਹਮਣੇ ਝਾੜੀਆਂ ’ਚੋਂ ਲਾਸ਼ ਮਿਲੀ। ਲਾਸ਼ ਨੂੰ ਕੁੱਤਿਆਂ ਨੇ ਬੁਰੇ ਤਰੀਕੇ ਨਾਲ ਨੋਚਿਆ ਹੋਇਆ ਸੀ। ਘਟਨਾ ਦੀ ਸੂਚਨਾ ਤੁਰੰਤ ਸਥਾਨਕ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸ ਸਬੰਧੀ ਜਦੋਂ ਥਾਣਾ ਨੂਰਮਹਿਲ ਦੇ ਡਿਊਟੀ ਅਫਸਰ ਸੁਭਾਸ਼ ਚੰਦਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਤੁਰੰਤ ਕਬਜ਼ੇ ’ਚ ਲੈ ਕੇ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ। ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ ਤੇ 174 ਤਹਿਤ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।