ਧਮਕੀਆਂ ਦੇਣ ਵਾਲਿਆਂ ’ਤੇ ਪਰਚਾ
ਨੌਜਵਾਨ ਨੂੰ ਜ਼ਖਮੀ ਕਰਕੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲਿਆਂ ’ਤੇ ਮਾਮਲਾ ਦਰਜ
Publish Date: Fri, 30 Jan 2026 08:47 PM (IST)
Updated Date: Fri, 30 Jan 2026 08:49 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਬਾਰਾਂਦਰੀ ਦੀ ਪੁਲਿਸ ਕੋਰਟ ਕੰਪਲੈਕਸ ਨੇੜੇ ਨੌਜਵਾਨ ਨੂੰ ਬੁੜੀ ਤਰ੍ਹਾਂ ਜ਼ਖ਼ਮੀ ਕਰਨ ਅਤੇ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਨੌਜਵਾਨਾਂ ’ਤੇ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸੌਰਵ ਵਾਸੀ ਗੜ੍ਹਾ ਕਿਸੇ ਕੰਮ ਲਈ ਕੋਟ ਕੰਪਲੈਕਸ ਨੇੜੇ ਜਾ ਰਿਹਾ ਸੀ ਕਿ ਉਸ ਦੇ ਮੁਹੱਲੇ ’ਚ ਰਹਿਣ ਵਾਲੇ ਰੋਹਿਤ ਮੋਹਿਤ ਤੇ ਅਨਮੋਲ ਨੇ ਉਸ ਦਾ ਰਸਤਾ ਰੋਕ ਲਿਆ ਤੇ ਉਸ ਨਾਲ ਵਿਵਾਦ ਕਰਨ ਲੱਗੇ। ਜਦ ਉਸ ਨੇ ਵਿਰੋਧ ਕੀਤਾ ਤਾਂ ਤਿੰਨ੍ਹਾਂ ਨੇ ਕੁੱਟਮਾਰ ਕੀਤੀ, ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਦੋਂ ਰੌਲਾ ਸੁਣ ਕੇ ਲੋਕ ਇਕੱਠੇ ਹੋਏ ਤਾਂ ਹਮਲਾਵਰ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਦਿਆਂ ਹੀ ਏਐੱਸਆਈ ਬਲਵਿੰਦਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਜ਼ਖਮੀ ਹਾਲਤ ’ਚ ਪਏ ਸੌਰਵ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਪੁਲਿਸ ਨੇ ਸੌਰਵ ਦੇ ਬਿਆਨਾਂ ’ਤੇ ਤਿੰਨਾਂ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਦਿੱਤਾ ਹੈ, ਫਿਲਹਾਲ ਪੁਲਿਸ ਹਾਲੇ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਹੈ। ਪੁਲਿਸ ਉਨ੍ਹਾਂ ਦੀ ਭਾਲ ’ਚ ਮੁਲਜ਼ਮਾਂ ਦੇ ਸੰਭਾਵਿਤ ਟਿਕਾਣਿਆ ’ਤੇ ਛਾਪੇਮਾਰੀ ਕਰ ਰਹੀ ਹੈ।