ਬੇਅਦਬੀ ਦੇ ਮੁਲਜ਼ਮਾਂ ’ਤੇ 295 ਏ ਦਾ ਕੇਸ ਹੇਵੇ ਦਰਜ : ਸਿੱਖ ਸੰਸਥਾਵਾਂ
ਬਸਤੀ ਬਾਵਾ ਖੇਲ ਵਿਖੇ ਗੁਰਬਾਣੀ ਦੀ ਪੋਥੀ ਦੀ ਹੋਈ ਬੇਅਦਬੀ
Publish Date: Tue, 19 May 2026 07:09 PM (IST)
Updated Date: Wed, 20 May 2026 04:07 AM (IST)

ਨਵੇਂ ਬਣੇ ਕਾਨੂੰਨ ਨੂੰ ਲਾਗੂ ਕਰਵਾਉਣ ਦੀ ਦੱਸਿਆ ਸੋਚੀ ਸਮਝੀ ਸਾਜ਼ਿਸ਼ ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਬੀਤੇ ਦਿਨੀਂ ਬਸਤੀ ਬਾਵਾ ਖੇਲ ਦੀ ਨਹਿਰ ਦੇ ਨੇੜੇ ਗੁਰਬਾਣੀ ਦੀ ਪੋਥੀ ਦੀ ਹੋਈ ਬੇਅਦਬੀ ਦੀ ਮੰਦਭਾਗੀ ਘਟਨਾ ਦੀ ਸਿੱਖ ਸੰਸਥਾਵਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸਖਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਇਹ ਜਾਣ-ਬੁੱਝ ਕੇ ਸੋਚੀ ਸਮਝੀ ਸਾਜ਼ਿਸ਼ ਤਹਿਤ ਗੁਰਬਾਣੀ ਦੀ ਪੋਥੀ ਦੀ ਬੇਅਦਬੀ ਕੀਤੀ ਗਈ ਹੈ ਤੇ ਨਵੇਂ ਬਣੇ ਕਨੂੰਨ ਨੂੰ ਲਾਗੂ ਕਰਵਾਉਣ ਲਈ ਸਾਜ਼ਿਸ਼ ਘੜੀ ਗਈ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਸੰਸਥਾਵਾਂ ਤੇ ਗੁਰੂ ਨਾਨਕ ਨਾਮਲੇਵਾ ਸੰਗਤਾਂ ਵਲੋਂ ਇਸ ਬੇਅਦਬੀ ਸਬੰਧੀ ਜਲੰਧਰ ਸ਼ਹਿਰ ਦੇ ਪੁਲਿਸ ਕਮਿਸ਼ਨਰ ਦੇ ਨਾਂ ਮੰਗ-ਪੱਤਰ ਮਨਪ੍ਰੀਤ ਸਿੰਘ ਢਿੱਲੋਂ ਡੀਸੀਪੀ ਇਨਵੈਸਟੀਗੇਸ਼ਨ ਨੂੰ ਸੌਂਪਿਆ ਤੇ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) 2026 ਐਕਟ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਾ ਮਨਜ਼ੂਰ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਨੂੰ ਤੇ ਸਿੱਖ ਭਾਵਨਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਇਸ ਬੇਅਦਬੀ ਦੇ ਦੋਸ਼ੀਆਂ ’ਤੇ ਪੁਰਾਣੇ ਕਾਨੂੰਨ ਧਾਰਾ 295 ਏ ਤਹਿਤ ਕੇਸ ਦਰਜ਼ ਕੀਤਾ ਜਾਵੇ ਤੇ ਸਿੱਖ ਜਥੇਬੰਦੀਆਂ ਦੇ ਸਨਮੁੱਖ ਨਾਰਕੋ ਟੈਸਟ ਕਰਵਾਇਆ ਜਾਵੇ। ਸੱਚਾਈ ਸੰਗਤਾਂ ਦੇ ਸਾਹਮਣੇ ਲਿਆਉਣ ਲਈ ਉੱਚ ਪੱਧਰੀ ਕਮੇਟੀ ਬਣਾ ਕੇ ਜਾਂਚ ਕਰਵਾਈ ਜਾਵੇ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਗਾਬਾ, ਇਕਬਾਲ ਸਿੰਘ ਢੀਂਡਸਾ, ਗੁਰਮੀਤ ਸਿੰਘ ਬਿੱਟੂ, ਬੀਬੀ ਤ੍ਰਿਲੋਚਨ ਕੌਰ ਪ੍ਰਚਾਰਕ,ਦਵਿੰਦਰ ਸਿੰਘ ਰਹੇਜਾ, ਚਰਨਜੀਵ ਸਿੰਘ ਲਾਲੀ, ਮਨਿੰਦਰਪਾਲ ਸਿੰਘ ਗੁੰਬਰ, ਪ੍ਰੋ. ਬਲਵਿੰਦਰਪਾਲ ਸਿੰਘ, ਸੁਰਿੰਦਰਪਾਲ ਸਿੰਘ ਗੋਲਡੀ, ਸੁਰਜੀਤ ਸਿੰਘ ਨੀਲਾਮਹਿਲ, ਰਵਿੰਦਰ ਸਿੰਘ ਸਵੀਟੀ, ਅੰਮ੍ਰਿਤਬੀਰ ਸਿੰਘ ਲੂਥਰਾ, ਗੁਰਪ੍ਰੀਤ ਸਿੰਘ ਰੰਧਾਵਾ, ਰਾਜਬੀਰ ਸਿੰਘ ਸ਼ੰਟੀ, ਮਨਬੀਰ ਸਿੰਘ ਅਕਾਲੀ, ਗੁਰਜੀਤ ਸਿੰਘ ਪੋਪਲੀ, ਦਵਿੰਦਰ ਸਿੰਘ ਰਿਆਤ, ਓਂਕਾਰ ਸਿੰਘ ਰੰਧਾਵਾ, ਅਮਿਤ ਮੈਣੀ, ਦਿਲਬਾਗ ਸਿੰਘ ਪ੍ਰੀਤ ਨਗਰ, ਜਸਪ੍ਰੀਤ ਸਿੰਘ ਜੱਸੀ, ਪਰਮਦੀਪ ਸਿੰਘ ਗੁੰਬਰ, ਗੁਰਪ੍ਰੀਤ ਸਿੰਘ ਸਚਦੇਵਾ, ਜੀਵਨਜੋਤ ਸਿੰਘ,ਪਵਿੰਦਰ ਸਿੰਘ ਠੁਕਰਾਲ, ਜਸਪ੍ਰੀਤ ਸਿੰਘ ਜੌਨੀ ਚੋਹਾਨ, ਗੁਰਜੀਤ ਸਿੰਘ ਟੱਕਰ, ਹਰਪਾਲ ਸਿੰਘ ਸੋਢੀ ਤੇ ਨਰਿੰਦਰ ਸਿੰਘ ਆਦਿ ਹਾਜ਼ਰ ਸਨ।