- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨ ਪੰਜਾਬ ਨੂੰ ‘ਸੋਨੇ ਦੀ ਚਿੜੀ’ ਅਤੇ ‘ਰੰਗਲਾ ਪੰਜਾਬ’ ਬਣਾਉਣ ਵਿੱਚ ਯੋਗਦਾਨ ਪਾਉਣ : ਅਰਜੁਨ ਤ੍ਰੇਹਨ

ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ : ਵਾਤਾਵਰਣ ਦੀ ਸੰਭਾਲ ਅਤੇ ਸਮਾਜ ਸੇਵਾ ਦੇ ਉਦੇਸ਼ ਨਾਲ ਸਰਬੱਤ ਦੀ ਸੇਵਾ ਵੈਲਫੇਅਰ ਸੋਸਾਇਟੀ ਵੱਲੋਂ ਯੁਵਾ ਆਗੂ ਅਤੇ ਐਡਵੋਕੇਟ ਅਰਜੁਨ ਤ੍ਰੇਹਨ ਦੀ ਅਗਵਾਈ ਹੇਠ ਮੋਤਾ ਸਿੰਘ ਨਗਰ ਦੇ ਵੱਖ-ਵੱਖ ਪਾਰਕਾਂ ਵਿੱਚ ਬੂਟੇ ਲਾਉਣ ਦੀ ਮੁਹਿੰਮ ਚਲਾਈ ਗਈ। ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ ਗਿਆ। ਇਸ ਮੌਕੇ ਅਰਜੁਨ ਤ੍ਰੇਹਨ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਤੰਦਰੁਸਤ ਸਮਾਜ ਦੀ ਨੀਂਹ ਹੈ। ਅੱਜ ਲਗਾਏ ਗਏ ਪੌਦੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਹਵਾ, ਬਿਹਤਰ ਵਾਤਾਵਰਣ ਤੇ ਸਿਹਤਮੰਦ ਜੀਵਨ ਦਾ ਆਧਾਰ ਬਣਨਗੇ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਤੇ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾ ਕੇ ਪੰਜਾਬ ਨੂੰ ਮੁੜ ‘ਸੋਨੇ ਦੀ ਚਿੜੀ’ ਅਤੇ ‘ਰੰਗਲਾ ਪੰਜਾਬ’ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ l ਸੋਸਾਇਟੀ ਦੇ ਪ੍ਰਧਾਨ ਤਰੁਣ ਅਰੋੜਾ ਨੇ ਕਿਹਾ ਕਿ ਵਾਤਾਵਰਣ ਨੂੰ ਸਾਫ਼ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਤੇ ਉਨ੍ਹਾਂ ਦੀ ਨਿਯਮਿਤ ਸੰਭਾਲ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਅਰਜੁਨ ਤ੍ਰੇਹਨ, ਯੁਵਰਾਜ ਸਿੰਘ, ਮਧੁਰ, ਅਜੇ ਸ਼ਰਮਾ, ਕਰਨ, ਜਰਨੈਲ ਸਿੰਘ, ਰਾਜ ਜੀ, ਅਸ਼ੋਕ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।