- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮੁੱਚੀ ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਚੱਲਿਆ ਕੀਰਤਨ ਦਾ ਪ੍ਰਵਾਹ

ਗੂਰੂ ਘਰਾਂ ’ਚ ਸਜਾਏ ਗਏ ਜਲੋਅ, ਕੀਤੀ ਗਈ ਦੀਪ ਮਾਲਾ
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕਿਸੇ ਇੱਕ ਦੇ ਨਹੀ, ਸਗੋਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਹਰ ਪ੍ਰਾਣੀ ਇਸ ਪਾਵਨ ਪਵਿੱਤਰ ਗ੍ਰੰਥ ਤੋਂ ਸੇਧ ਲੈ ਸਕਦਾ ਹੈ । ਸ੍ਰੀ ਗੁਰੂ ਗ੍ਰੰਥ ਸਾਹਿਬ ਰਹੱਸਵਾਦੀ ਅਨੁਭਵ ਤੇ ਸ੍ਰੇਸ਼ਟਾਚਾਰ ਦਾ ਮਹਾਂਸਾਗਰ ਹਨ। ਇਸ ਪਾਵਨ ਪਵਿੱਤਰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਆਰੰਭਤਾ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦੂਸਰੇ ਗੁਰੂ ਸਹਿਬਾਨਾਂ ਦੀ ਬਾਣੀ ਨਾਲ ਹੁੰਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਜਦ ਉਦਾਸੀਆਂ ਤੇ ਗਏ ਸਨ ਤਾਂ ਉਦੋਂ ਭਗਤ ਸਹਿਬਾਨਾਂ ਦੀ ਬਾਣੀ ਇੱਕਤਰ ਕਰਕੇ ਸੰਭਾਲਦੇ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਸਹਿਬਾਨਾਂ ਤੇ ਭਗਤ ਸਹਿਬਾਨਾਂ ਦੀ ਇੱਕਤਰ ਕੀਤੀ ਬਾਣੀ ਦਰਜ ਹੈ। ਜਿਸਨੂੰ ਗੁਰੂ ਗੋਬਿੰਦ ਸਿੰਘ ਵਲੋਂ ਗਿਆਰਵੇਂ ਗੁਰੂ ਦਾ ਦਰਜਾ ਦਿਤਾ ਗਿਆ।
---
ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ
ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਬਾਣੀ ਦੇ ਮੁਜੱਸਮੇ, ਜੁਗੋ ਜੁਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪਹਿਲੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਏ ਗਏ। ਸਵੇਰੇ ਦੇ ਦੀਵਾਨ ਵਿਚ ਹਜ਼ੂਰੀ ਰਾਗੀ ਜੱਥਿਆਂ ਨੇ ਸ਼ਬਦ ਕੀਰਤਨ ਅਤੇ ਗਿਆਨੀ ਸਾਹਿਬ ਸਿੰਘ ਲੱਖਣਾ ਨੇ ਗੁਰਮਤਿ ਵੀਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਬੇਅੰਤ ਸਿੰਘ ਸਰਹੱਦੀ ਨੇ ਪਾਵਨ ਦਿਹਾੜੇ ਦੀ ਸਮੁੱਚੇ ਵਿਸ਼ਵ ਵਿਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਆਪਣੇ ਵੀਚਾਰ ਪ੍ਰਗਟ ਕੀਤੇ। ਬੀਬੀ ਕਮਲਜੀਤ ਕੌਰ ਮਸਕੀਨ ਸ਼ਾਹਬਾਦ ਮਾਰਕੰਡਾ ਦੇ ਰਾਗੀ ਜੱਥੇ ਨੇ ਰਸਭਿੰਨੇ ਕੀਰਤਨ ਦੀ ਛਹਿਬਰ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਪ੍ਰਸਿੱਧ ਵਿਦਵਾਨ ਚਿੰਤਕ ਅਤੇ ਬੁੱਧੀਜੀਵੀ ਭਗਵਾਨ ਸਿੰਘ ਜੌਹਲ ਨੇ ਗੁਰਬਾਣੀ ਅਤੇ ਇਤਿਹਾਸ ਦੇ ਵੱਖ ਵੱਖ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਮੂਹ ਸੰਸਾਰ ਦੇ ਸਿੱਖਾਂ ਵਾਸਤੇ ਬੜੇ ਮਾਣ ਵਾਲੀ ਗੱਲ ਹੈ ਕਿ ਦਸਮੇਸ਼ ਪਿਤਾ ਜੀ ਨੇ ਆਪਣੇ ਜੋਤੀ ਜੋਤਿ ਸਮਾਉਣ ਵੇਲੇ ਹੁਕਮ ਕਰ ਕੇ ਸਮੁੱਚੇ ਸਿੱਖ ਪੰਥ ਨੂੰ ਸ਼ਬਦ ਗੁਰੂ ਦੇ ਲੜ ਲਾਇਆ। ਜਿਸ ਵਿੱਚ 12ਵੀਂ ਸਦੀ ਤੋਂ ਸਤਾਰਵੀਂ ਸਦੀ ਤੱਕ ਦੇ ਪੈਗੰਬਰਾਂ, ਭਗਤਾਂ ਅਤੇ ਗੁਰੂਆਂ ਦੀ ਬਾਣੀ ਦਰਜ ਹੈ। ਉਨ੍ਹਾਂ ਕਿਹਾ ਕਿ ਸਿਰਫ ਗੁਰੂ ਗ੍ਰੰਥ ਸਾਹਿਬ ਨੂੰ ਮੱਥਾ ਟੇਕਣ ਜਾਂ ਨਤਮਸਤਕ ਹੋਣਾ ਹੀ ਕਾਫੀ ਨਹੀਂ ਸਗੋਂ ਗੁਰਬਾਣੀ ਨੂੰ ਪੜ੍ਹੀਏ, ਸੁਣੀਏ, ਵੀਚਾਰੀਏ ਅਤੇ ਬਾਣੀ ਅਨੁਸਾਰ ਆਪਣਾ ਜੀਵਨ ਬਤੀਤ ਕਰਦੇ ਹੋਏ ਖੁਦ ਗੁਰਬਾਣੀ ਹੀ ਬਣ ਜਾਈਏ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ ਨੇ ਰਾਗੀ ਜੱਥੇ ਨੂੰ ਅਤੇ ਭਗਵਾਨ ਸਿੰਘ ਜੌਹਲ ਨੂੰ ਸਿਰੋਪਾਓ ਦੀ ਬਖਸ਼ਿਸ਼ ਨਾਲ ਨਿਵਾਜਿਆ।ਸਟੇਜ ਦੀ ਸੇਵਾ ਸਕੱਤਰ ਇੰਦਰਪਾਲ ਸਿੰਘ ਨੇ ਨਿਭਾਈ।ਰਾਤ ਦੇ ਦੀਵਾਨ ਵਿਚ ਹਜ਼ੂਰੀ ਰਾਗੀ ਭਾਈ ਮਹਿੰਦਰਪਾਲ ਸਿੰਘ ਦੇ ਜੱਥੇ ਨੇ ਕੀਰਤਨ ਦੁਆਰਾ ਅਤੇ ਭਾਈ ਸਾਹਿਬ ਸਿੰਘ ਲੱਖਣਾ ਜੀ ਨੇ ਕਥਾ ਵੀਚਾਰਾਂ ਦੁਆਰਾ ਸੰਗਤਾਂ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ। ਸਮਾਗਮ ਵਿੱਚ ਪ੍ਰਧਾਨ ਗੁਰਕ੍ਰਿਪਾਲ ਸਿੰਘ, ਬੇਅੰਤ ਸਿੰਘ ਸਰਹੱਦੀ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਸਤਿੰਦਰਪਾਲ ਸਿੰਘ ਛਾਬੜਾ, ਚਰਨਜੀਤ ਸਿੰਘ ਸਰਾਫ, ਸੰਤ ਬਾਬਾ ਨਰਿੰਦਰਪਾਲ ਸਿੰਘ ਮਾਲੂਵਾਲ, ਬਲਵਿੰਦਰ ਸਿੰਘ ਹੇਅਰ, ਗੁਰਜੀਤ ਸਿੰਘ ਪੋਪਲੀ, ਤਰਲੋਚਨ ਸਿੰਘ ਛਾਬੜਾ, ਚਰਨਜੀਤ ਸਿੰਘ ਲੁਬਾਣਾ, ਹਰਬੰਸ ਸਿੰਘ, ਅਮਰਜੀਤ ਸਿੰਘ ਭਾਟੀਆ, ਸਤਪਾਲ ਸਿੰਘ ਅਲਗ, ਪਰਵਿੰਦਰ ਸਿੰਘ ਖਾਸਰੀਆ, ਹਰਸਿਮਰਨਜੀਤ ਸਿੰਘ ਮੱਕੜ, ਅੰਮ੍ਰਿਤਪਾਲ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
---
ਗੁਰਦੁਆਰਾ ਨੌਵੀਂ ਪਾਤਸ਼ਾਹੀ, ਦੂਖੁ ਨਿਵਾਰਨ ਸਾਹਿਬ
ਗੁਰਦੁਆਰਾ ਨੌਵੀਂ ਪਾਤਸ਼ਾਹੀ, ਦੂਖੁ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ ਵਿਖੇ ਅਮਿ੍ਤ ਵੇਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਵੱਖ ਵੱਖ ਰੂਟਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਵੱਖ ਵੱਖ ਥਾਵਾਂ ਤੇ ਨਗਰ ਵਿਚ ਸ਼ਾਮਲ ਸੰਗਤਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰੂ ਗੋਬਿੰਦ ਸਿੰਘ ਨਗਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਜੀਤ ਸਿੰਘ ਆਹਲੂਵਾਲੀਆ ਅਤੇ ਜਨਰਲ ਸਕੱਤਰ ਐਡਵੋਕੇਟ ਗੁਰਵਿੰਦਰ ਸਿੰਘ ਪਰੂਥੀ, ਸਮੁੱਚੀ ਪ੍ਰਬੰਧਕ ਕਮੇਟੀ ਅਤੇ ਯੂਥ ਵਿੰਗ ਦੇ ਮੈਂਬਰਾਂ ਵਲੋਂ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁਕਰਾਲ, ਗੁਰਕਿਰਪਾਲ ਸਿੰਘ ਕਾਲੜਾ,ਕੋਂਸਲਰ ਹਰਸ਼ਰਨ ਕੌਰ ਹੈਪੀ,ਰਛਪਾਲ ਸਿੰਘ ਸਚਦੇਵਾ, ਅਮਰਦੀਪ ਸਿੰਘ ਬੌਬੀ, ਬਿੰਦਰਜੀਤ ਸਿੰਘ ਧਮੀਜਾ,ਵਰਿੰਦਰ ਸਿੰਘ,ਬਾਵਾ ਭੱਲਾ, ਨਵਪ੍ਰੀਤ ਸਿੰਘ ਕਸ਼ਿਸ਼,ਨਵਜੋਤ ਸਲੂਜਾ, ਹਰਜੋਤ ਸਿੰਘ ਆਦਿ ਵੀ ਹਾਜਰ ਸਨ।
---
ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ
ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਧਾਰਮਿਕ ਕਾਰਜਾਂ ਦੇ ਨਾਲ ਨਾਲ ਇਨਸਾਨੀਅਤ ਦੀ ਸੇਵਾ ਦੇ ਕਾਰਜ ਨਿ ਸਬੰਧੀ ਪ੍ਰਧਾਨ ਮੋਹਨ ਸਿੰਘ ਢੀਂਡਸਾ, ਸੁਰਿੰਦਰ ਸਿੰਘ ਵਿਰਦੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਵੇਲੇ ਧਾਰਮਿਕ ਦੀਵਾਨ ਸਜਾਏ ਗਏ। ਉਪਰੰਤ ਮੁਫਤ ਮੈਡੀਕਲ ਚੈੱਕ ਅੱਪ ਕੈਂਪ ਲਗਾਇਆ ਗਿਆ। ਜਿਸ ਵਿੱਚ ਮਾਹਿਰ ਡਾਕਟਰ ਮੇਜਰ ਪ੍ਰਮੋਦ ਮਹਿੰਦਰ (ਐੱਮ ਬੀ ਬੀ ਐੱਸ, ਐਮ ਐੱਸ ਓਰਥੋ ਟਟ੍ਰੈਂਡ ਫਰਾਂਸ ) ਨੇ ਮਰੀਜਾਂ ਦੀਆਂ ਹੱਡੀਆਂ ਤੇ ਜੋੜਾਂ ਦੇ ਦਰਦ, ਸਲਿੱਪ ਡਿਸਕ, ਰੀੜ੍ਹ ਦੀ ਹੱਡੀ ਦੇ ਰੋਗ, ਗਿੱਟਾ, ਗੋਡਾ, ਮੋਢਾ ਅਤੇ ਕੁੱਲਾ ਦਰਦ ਦੀ ਮੁਫ਼ਤ ਜਾਂਚ ਅਤੇ ਇਲਾਜ ਬਾਰੇ ਜਾਣਕਾਰੀ ਦਿਤੀ । ਇਸ ਮੌਕੇ ਨੌਜਵਾਨ ਸਭਾ ਦੇ ਜਸਕੀਰਤ ਸਿੰਘ ਜੱਸੀ, ਬਾਵਾ ਗਾਬਾ, ਮਨਕੀਰਤ ਸਿੰਘ, ਕਰਨ ਵੱਧਵਾ, ਗਗਨ ਰੇਨੂੰ,ਹਰਮਨਜੋਤ ਸਿੰਘ, ਅਨਮੋਲਪ੍ਰੀਤ ਸਿੰਘ, ਗੁਰਨੀਤ ਸਿੰਘ, ਭਵਜੋਤ ਸਿੰਘ, ਜਸਦੀਪ ਭਸੀਨ, ਅਜਮੇਰ ਸਿੰਘ,ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਭਵਰਾਜ ਸਿੰਘ, ਹਰਮਨ ਮੱਕੜ, ਪ੍ਰਭਗੁਣ ਸਿੰਘ, ਗਗਨ ਸਿੰਘ,ਦਿਮੰਤਜੀਤ ਸਿੰਘ, ਮਨਪ੍ਰੀਤ ਸਿੰਘ, ਰਵਿੰਦਰ ਸੇਠੀ, ਜਸਬੀਰ ਸਿੰਘ, ਏਕਨੂਰ ਸਿੰਘ, ਜਸਕੀਰਤ ਸਿੰਘ,ਅਰਜਨ ਸਿੰਘ ਆਦਿ ਵਲੋਂ ਸੇਵਾਵਾਂ ਨਿਭਾਈਆਂ ਗਈਆਂ।
---
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਅੰਮ੍ਰਿਤ ਵੇਲੇ ਬੈਂਡ ਵਾਜਿਆਂ ਦੁਆਰਾ ਸ਼ਬਦੀ ਧੁਨੀਆਂ ਸਰਵਣ ਕਰਵਾਈਆਂ ਗਈਆਂ। ਬੀਬੀ ਕਵਲਜੀਤ ਕੌਰ ਮਸਕੀਨ ਸ਼ਾਹਬਾਦ ਮਾਰਕੰਡਾ ਵਾਲੇ, ਭਾਈ ਗੁਰਦੇਵ ਸਿੰਘ ਅਤੇ ਭਾਈ ਆਤਮਾ ਸਿੰਘ ਦੇ ਜਥਿਆਂ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕੌਰ ਨੇ ਗੁਰੂ ਗ੍ਰੰਥ ਸਾਹਿਬ ਜੀ ਅਤੇ ਪਹਿਲੇ ਪ੍ਰਕਾਸ਼ ਪੁਰਬ ਦੀ ਵਿਆਖਿਆ ਕਰਦੇ ਹੋਏ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤਾਂ ਤੇ ਚੱਲਣ ਅਤੇ ਗੁਰੂ ਘਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਪੰਜਾਬ ਦੇ ਰਫ਼ੀ ਰਛਪਾਲ ਸਿੰਘ ਪਾਲ ਨੇ ਕਵਿਤਾ ਦੁਆਰਾ ਹਾਜ਼ਰੀ ਲਗਵਾਈ।ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ, ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ,ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਆਨੰਦ, ਐੱਚ.ਐੱਸ. ਭਸੀਨ, ਐੱਚ ਐੱਸ ਕਾਕਾ, ਗਗਨਦੀਪ ਸਿੰਘ ਸੇਠੀ, ਤੇਜਦੀਪ ਸਿੰਘ ਸੇਠੀ,ਸਤਿੰਦਰਪਾਲ ਸਿੰਘ, ਪੀ.ਐੱਸ. ਓਬਰਾਏ,ਲਖਬੀਰ ਸਿੰਘ ਛਾਬੜਾ, ਅਮਨਦੀਪ ਸਿੰਘ ਆਦਿ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਗੁਰੂ ਸਾਹਿਬ ਦੀ ਪਾਲਕੀ ਅਤੇ ਦਰਬਾਰ ਸਾਹਿਬ ਨੂੰ ਫੁੱਲਾਂ ਨਾਲ ਅਤੇ ਗੁਰਦੁਆਰਾ ਸਾਹਿਬ ਨੂੰ ਲਾਈਟਾਂ ਨਾਲ ਸਜਾਇਆ ਗਿਆ। ਸਵੇਰ ਦੇ ਦੀਵਾਨ ਦੀ ਸਮਾਪਤੀ ਉਪਰੰਤ ਖੀਰ ਅਤੇ ਮਾਲ-ਪੂੜਿਆਂ ਦੇ ਲੰਗਰ ਵਰਤਾਉਣ ਦੀ ਸੇਵਾ ਗੁਰਦੁਆਰਾ ਸਾਹਿਬ ਅਤੇ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਸਮੁੱਚੇ ਸਟਾਫ਼ ਵੱਲੋਂ ਨਿਭਾਈ ਗਈ।
---
ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ
ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਟਰਲ ਟਾਊਨ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਪ੍ਰੋਫ ਭਾਈ ਜਗਰੂਪ ਸਿੰਘ ਰੂਪ ਖਾਲਸਾ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ, ਭਾਈ ਸ਼ਨਬੀਰ ਸਿੰਘ ਦੇ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗਿਆਨੀ ਸਾਹਿਬ ਸਿੰਘ ਲਖਣਾ ਵੱਲੋਂ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ ਗਿਆ । ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪ੍ਰਮਿੰਦਰ ਸਿੰਘ ਡਿੰਪੀ ਵੱਲੋਂ ਨਿਭਾਈ ਗਈ ਅਤੇ ਉਨ੍ਹਾਂ ਅੱਗੇ ਆਣ ਵਾਲੇ ਸਮਾਗਮਾਂ ਦੀ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ।ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ, ਜਤਿੰਦਰ ਸਿੰਘ ਖਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਰਵਿੰਦਰ ਸਿੰਘ ਰੀਹਲ, ਬਲਬੀਰ ਸਿੰਘ, ਸਰਬਜੀਤ ਸਿੰਘ, ਹਰਜਿੰਦਰ ਸਿੰਘ, ਦਵਿੰਦਰ ਸਿੰਘ ,ਮਨਵਿੰਦਰ ਸਿੰਘ ਸਹਿਗਲ, ਸੁਖਦੇਵ ਸਿੰਘ ਸਹਿਗਲ, ਬਲਦੇਵ ਸਿੰਘ ਕੁੰਦੀ ਆਦਿ ਸੰਗਤਾਂ ਹਾਜ਼ਰ ਸਨ।
---
ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਂਕ ਅੱਡਾ ਹੁਸ਼ਿਆਰਪੁਰ
ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਂਕ ਅੱਡਾ ਹੁਸ਼ਿਆਰਪੁਰ ਵਿ ਕਰਵਾਏ ਗਏ ਸਮਾਗਮ ਵਿੱਚ ਅੰਮ੍ਰਿਤ ਵੇਲੇ ਤੋਂ ਲੈ ਦੀਵਾਨ ਸਜਾਏ ਗਏ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਅਜਮੇਰ ਸਿੰਘ, ਭਾਈ ਪਵਨੀਤ ਸਿੰਘ ਅਤੇ ਭਾਈ ਗੁਰਪਾਲ ਸਿੰਘ ਵੱਲੋਂ ਗੁਰਬਾਣੀ ਕੀਰਤਨ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਸਰਦਾਰਾਂ ਸਿੰਘ ਮੱਕੜ, ਦੀਦਾਰ ਸਿੰਘ ਬਿਰਦੀ, ਸਤਬੀਰ ਸਿੰਘ ਬਾਬਾ, ਬੂਟਾ ਸਿੰਘ ਭਾਟੀਆ, ਮਨਮਹਿੰਦਰ ਸਿੰਘ ਸੰਧਲ,ਸੁਰਿੰਦਰ ਕੌਰ, ਪਰਮਿੰਦਰ ਕੌਰ ਮੱਕੜ ਆਦਿ ਸੰਗਤਾਂ ਹਾਜ਼ਰ ਸਨ।
---
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਆਦਰਸ਼ ਨਗਰ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਵਿਖੇ ਇਸਤਰੀ ਸਤਿਸੰਗ ਸਮਾਗਮ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਸਤਿਸੰਗ ਸਭਾ ਦੇ ਮੈਂਬਰਾਂ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਚੱਲ ਰਹੀ ਲੜੀ ਦੀ ਸਮਾਪਤੀ ਕੀਤੀ । ਜਿਸ ਵਿੱਚ ਵੱਖ-ਵੱਖ ਗੁਰਦੁਆਰੇ ਦੀਆਂ ਇਸਤਰੀ ਸਤਿਸੰਗ ਸਭਾਵਾਂ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ, ਭਾਈ ਲਾਲ ਸਿੰਘ ਫੱਕਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰਬਾਬੀ ਸਾਥੀ ਭਾਈ ਮਰਦਾਨਾ ਜੀ ਦੇ ਵੰਸ਼ਜ ਅਤੇ ਭਾਈ ਚਰਨਜੀਤ ਸਿੰਘ ਕੀਰਤਨ ਦੀ ਹਾਜ਼ਰੀ ਭਰੀ। ਸਮਾਗਮ ਵਿਚ ਪ੍ਰਧਾਨ ਸਰਬਜੀਤ ਸਿੰਘ ਰਾਜਪਾਲ, ਸਕੱਤਰ ਪ੍ਰਭੂ ਸਿੰਘ, ਹਰਜਿੰਦਰ ਸਿੰਘ ਲਾਡਾ, ਕੁਲਵਿੰਦਰ ਸਿੰਘ ਥਿਆੜਾ ਅਤੇ ਅਮਰਜੀਤ ਸਿੰਘ ਬਸਰਾ, ਰਸ਼ਪਾਲ ਕੌਰ ਥਿਆੜਾ, ਸੁਰਿੰਦਰ ਕੌਰ ਨਰੂਲਾ, ਬਲਵਿੰਦਰ ਕੌਰ ਲਾਡਾ, ਕਮਲਜੀਤ ਕੌਰ, ਗੁਰਿੰਦਰ ਕੌਰ ਗੁੰਬਰ, ਇੰਦਰਜੀਤ ਕੌਰ ਰਾਜਪਾਲ, ਬਲਵਿੰਦਰ ਕੌਰ ਸਾਹਨੀ, ਮਨਜੀਤ ਕੌਰ ਪਰੂਥੀ, ਜਸਵਿੰਦਰ ਕੌਰ ਆਦਿ ਸੰਗਤਾਂ ਹਾਜ਼ਰ ਸਨ।
---
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1 ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਗਤਕੇ ਦੇ ਜੌਹਰ ਦਿਖਾਏ ਗਏ ਅਤੇ ਕੀਰਤਨੀ ਜਥਿਆਂ ਵੱਲੋਂ ਗੁਰੂ ਜੀ ਦੀ ਉਸਤਤ ਵਿੱਚ ਕੀਰਤਨ ਕੀਤਾ ਗਿਆ। ਸੰਗਤ ਲਈ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਵਾਲੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ। ਪ੍ਰਬੰਧਕ ਕਮੇਟੀ ਵੱਲੋਂ ਸਹਿਯੋਗੀਆਂ ਅਤੇ ਉੱਘੀਆਂ ਸ਼ਖਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ, ਸਕੱਤਰ ਮਨਪ੍ਰੀਤ ਸਿੰਘ, ਮੀਤ ਪ੍ਰਧਾਨ ਸੁਖਪ੍ਰੀਤ ਸਿੰਘ, ਮਨਮੋਹਨ ਸਿੰਘ, ਪਰਮਿੰਦਰ ਸਿੰਘ ਖਰਬੰਦਾ, ਸਹਿਜ ਪ੍ਰੀਤ ਸਿੰਘ, ਅਮਰਜੀਤ ਸਿੰਘ ਆ ਸੰਗਤਾਂ ਨੇ ਸ਼ਮੂਲੀਅਤ ਕੀਤੀ।
---
ਗੁਰਦੁਆਰਾ ਸ੍ਰੀ ਗੁਰੂ ਅਮਰਦਾਸ
ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਡਿਫੈਂਸ ਕਲੋਨੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਚ ਸ਼ਾਮਿਲ ਸੰਗਤਾਂ ਵੱਲੋਂ ਪਾਲਕੀ ਸਾਹਿਬ ਦੇ ਪਿੱਛੇ ਚੱਲ ਕੇ ਸ਼ਬਦ ਕੀਰਤਨ ਦੀ ਹਾਜ਼ਰੀ ਭਰੀ ਗਤਕਾ ਪਾਰਟੀਆਂ ਵੱਲੋਂ ਗਤਕੇ ਜੋਰ ਵਿਖਾਏ ਗਏ। ਸ਼ਰਧਾਲੂਆਂ ਵੱਲੋਂ ਵੱਖ ਵੱਖ ਥਾਵਾਂ ਤੇ ਸੰਗਤਾਂ ਲਈ ਵੱਖ ਵੱਖ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਗੁਰਨਾਮ ਸਿੰਘ ਪੋਲੀਆ, ਸੁਲੱਖਣ ਸਿੰਘ ਕੰਗ, ਹਰ ਵਰਿੰਦਰ ਸਿੰਘ ਸੰਧੂ ਅਵਤਾਰ ਸਿੰਘ ਵਾਲੀਆ, ਜਸਵਿੰਦਰ ਸਿੰਘ ਲਖਵੀਰ ਸਿੰਘ ਖਾਲਸਾ ਅਜੀਤ ਸਿੰਘ ਗਗਨਦੀਪ ਸਿੰਘ ਬਿੱਟੂ ਕਰਨਲ ਅਜੀਤ ਸਿੰਘ ਵਿਰਕ ਡਾਕਟਰ ਤਰਲੋਕ ਸਿੰਘ ਰੰਧਾਵਾ ਮਹਿੰਦਰ ਸਿੰਘ ਬੰਤ ਸਿੰਘ ਆਦਿ ਸੰਗਤਾਂ ਨੇ ਸ਼ਮੂਲੀਅਤ ਕੀਤੀ। ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਸਵਾ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਭਾਈ ਗੁਰਮੀਤ ਸਿੰਘ ਹਜੂਰੀ ਰਾਗੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਅਤੇ ਹੋਰ ਕੀਰਤਨੀ ਜਥੇ ਕੀਰਤਨ ਦੀ ਹਾਜ਼ਰੀ ਭਰਨਗੇ।
---
ਸਿੱਖ ਤਾਲਮੇਲ ਕਮੇਟੀ ਵਲੋਂ ਲੰਗਰ ਲਗਾਇਆ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਹਿਲੇ ਪ੍ਰਕਾਸ਼ ਪੁਰਬ ਤੇ ਸਿੱਖ ਤਾਲਮੇਲ ਕਮੇਟੀ ਵਲੋਂ ਖੀਰ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪਰੀਤ ਸਿੰਘ ਨੀਟੂ, ਗੁਰਦੀਪ ਸਿੰਘ ,ਗੁਰਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਕੁਲ ਲੋਕਾਈ ਤੇ ਵੱਡਾ ਪਰਉਪਕਾਰ ਕਰਕੇ ਸਾਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜਹੇ ਰਹਿਬਰ ਦਿੱਤੇ ਹਨ ਜੌ ਸਾਰੀ ਕਾਇਨਾਤ ਦੇ ਗੁਰੂ ਹਨ। ਇਸ ਮੌਕੇ ਮਨਮਿੰਦਰ ਸਿੰਘ ਭਾਟੀਆ, ਹਰਪ੍ਰੀਤ ਸਿੰਘ ਸੋਨੂੰ ,ਰਣਜੀਤ ਸਿੰਘ, ਹਰਨੇਕ ਸਿੰਘ ਨੇਕੀ, ਕਮਲਜੀਤ ਸਿੰਘ ਕੰਮਾ, ਬਬਰੀਕ ਕੁਮਾਰ, ਕਾਲਰਾ ਆਦਿ ਵੱਲੋਂ ਸੇਵਾਵਾਂ ਨਿਭਾਈਆਂ ਗਈਆਂ।