- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਲਈ ਜਲੰਧਰ ਤੋਂ ਜਥਾ ਰਵਾਨਾ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਬਹਿਰੀਨ ਤੋਂ ਆਈ ਬੀਬੀ ਦਾ ਸ੍ਰੀ ਅਨੰਦਪੁਰ ਸਾਹਿਬ ਦੀ ਸਰਾਵਾਂ ਵਿਚ ਹੋਏ ਵਰਤਾਰੇ ਨੇ ਸਾਰੀ ਸਿੱਖ ਕੌਮ ਨੂੰ ਗੁਰਦਵਾਰਾ ਪ੍ਰਬੰਧਾਂ ’ਚ ਆਏ ਨਿਘਾਰ ਬਾਰੇ ਚਿੰਤਤ ਕਰ ਦਿੱਤਾ ਹੈ, ਪਿਛਲੇ ਦਿਨੀਂ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਦੇ ਬਾਹਰ ਸਿੱਖ ਜੱਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਸੀ ਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਗਈ ਸੀ। ਇਸੇ ਸਬੰਧ ’ਚ ਅੱਜ ਸਿੱਖ ਜਥੇਬੰਦੀਆਂ ਦਾ 251 ਮੈਂਬਰੀ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮੰਗ ਪੱਤਰ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਲਈ ਰਵਾਨਾ ਹੋਇਆ। ਜਲੰਧਰ ਤੋਂ ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਅਮਰਜੀਤ ਸਿੰਘ ਕਿਸ਼ਨਪੁਰਾ ਦੀ ਅਗਵਾਈ ’ਚ ਇਕ ਵੱਡਾ ਜਥਾ ਅੱਜ ਸਵੇਰੇ ਰਵਾਨਾ ਹੋਇਆ। ਉਕਤ ਆਗੂਆਂ ਨੇ ਕਿਹਾ ਕਿ ਜਦੋਂ ਦਾ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਹੈ, ਉਸ ਸਮੇਂ ਤੋਂ ਹੀ ਗੁਰਦਵਾਰਾ ਪ੍ਰਬੰਧਕ ਕਮੇਟੀ ਦਿਨੋ-ਦਿਨ ਨਿਘਾਰ ਵੱਲ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਧਾਮੀ ਵੱਲੋ ਪ੍ਰਧਾਨਗੀ ਤੋ ਅਸਤੀਫਾ ਨਹੀਂ ਦਿੱਤਾ ਜਾਂਦਾ ਤੇ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਨਹੀ ਕਰਾਈ ਜਾਂਦੀ ਤਦ ਤੱਕ ਆਮ ਸਿੱਖਾਂ ਦਾ ਇਸ ਪ੍ਰਬੰਧਾਂ ਤੇ ਵਿਸ਼ਵਾਸ ਬਹਾਲ ਨਹੀਂ ਹੋ ਸਕਦਾ। ਉਨਾਂ ਦੱਸਿਆ ਬੁਰਜ ਬਾਬਾ ਫੂਲਾ ਸਿੰਘ ਦੇ ਨਾਲ ਸਾਰੇ ਪੰਜਾਬ ਦੇ ਸਿੰਘ ਇੱਕਤਰ ਹੋ ਕੇ ਉਥੋਂ ਸੰਗਤੀ ਰੂਪ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੈਦਲ ਪੁੱਜਣਗੇ। ਜਥੇ ’ਚ ਗੁਰਦੀਪ ਸਿੰਘ, ਜਸਵਿੰਦਰ ਸਿੰਘ ਜੱਸਾ, ਹਰਪਾਲ ਸਿੰਘ ਪਾਲੀ, ਤਜਿੰਦਰ ਸਿੰਘ, ਹਰਪ੍ਰੀਤ ਸਿੰਘ, ਸੋਨੂੰ, ਪਲਵਿੰਦਰ ਸਿੰਘ ਬਾਬਾ, ਰਣਜੀਤ ਸਿੰਘ ਰਾਜ ਨੱਗਰ ਸਮੇਤ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।