- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਨੀ ਜੋਸ਼ੀ ਦੇ ਪੰਜਾਬ ਯੂਥ ਕਾਂਗਰਸ ਸਟੇਟ ਮੀਡੀਆ ਚੇਅਰਮੈਨ ਬਣਨ ਦੀ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਹਨੀ ਜੋਸ਼ੀ ਨੂੰ ਪੰਜਾਬ ਯੂਥ ਕਾਂਗਰਸ ਦੇ ਸਟੇਟ ਮੀਡੀਆ ਸੈੱਲ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਦੀ ਖੁਸ਼ੀ ’ਚ ਪੰਜਾਬ ਯੂਥ ਕਾਂਗਰਸ ਦੇ ਪ੍ਰਮੁੱਖ ਆਗੂਆਂ ਦੇ ਇਕ ਵਫ਼ਦ ਨੇ ਨਵੀਂ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ, ਨਵ-ਨਿਯੁਕਤ ਸਟੇਟ ਮੀਡੀਆ ਚੇਅਰਮੈਨ ਹਨੀ ਜੋਸ਼ੀ, ਯੂਥ ਕਾਂਗਰਸ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਰੋਹਨਿਸ਼ ਓਹਰੀ (ਨੋਨੂੰ) ਤੇ ਸੀਨੀਅਰ ਯੂਥ ਆਗੂ ਅਸ਼ਵਨ ਭੱਲਾ ਵੱਲੋਂ ਸਚਿਨ ਪਾਇਲਟ ਨੂੰ ਗੁਲਦਸਤਾ ਭੇਟ ਕਰਕੇ ਧੰਨਵਾਦ ਕੀਤਾ ਗਿਆ। ਇਸ ਮੌਕੇ 'ਤੇ ਸਚਿਨ ਪਾਇਲਟ ਨੇ ਹਨੀ ਜੋਸ਼ੀ ਨੂੰ ਸਟੇਟ ਮੀਡੀਆ ਚੇਅਰਮੈਨ ਬਣਨ 'ਤੇ ਦਿਲੋਂ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਪੂਰੀ ਤੰਨਦੇਹੀ ਨਾਲ ਨਿਭਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਚੇਅਰਮੈਨ ਹਨੀ ਜੋਸ਼ੀ, ਸ਼ੁਭਮ ਸ਼ਰਮਾ ਸ਼ੁਭੀ, ਰੋਹਨਿਸ਼ ਓਹਰੀ ਨੋਨੂੰ ਤੇ ਅਸ਼ਵਨ ਭੱਲਾ ਨੇ ਪਾਰਟੀ ਹਾਈਕਮਾਂਡ ਤੇ ਸਚਿਨ ਪਾਇਲਟ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਨੌਜਵਾਨਾਂ ਦੇ ਹੱਕਾਂ ਲਈ ਦਿਨ-ਰਾਤ ਮਿਹਨਤ ਕਰਨਗੇ।