ਗੁਰਦੁਆਰਾ ਗੁਰੂ ਨਾਨਕ ਨਿਵਾਸ ਵਿਖੇ ਸ਼ਹੀਦੀ ਪੰਦਰਵਾੜੇ ਸਬੰਧੀ ਦੀਵਾਨ ਸਜਾਏ
ਗੁਰਦੁਆਰਾ ਗੁਰੂ ਨਾਨਕ ਨਿਵਾਸ ਵਿਖੇ ਸ਼ਹੀਦੀ ਪੰਦਰਵਾੜੇ ਸਬੰਧੀ ਦੀਵਾਨ ਸਜਾਏ
Publish Date: Sat, 20 Dec 2025 10:23 PM (IST)
Updated Date: Sat, 20 Dec 2025 10:25 PM (IST)

---ਅੱਜ ਦੇ ਸਮਾਗਮ ਗੁਰਦੁਆਰਾ ਹਰਿ ਰਾਇ ਸਾਹਿਬ ’ਚ ਭਾਈ ਪਰਮਪਾਲ ਸਿੰਘ ਸਭਰਾ ਕਰਨਗੇ ਕਥਾ ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ ਤੇ ਸਮੂਹ ਸ਼ਹੀਦਾਂ ਦੀ ਯਾਦ ’ਚ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਪੰਜਵੇਂ ਦਿਨ ਦੇ ਦੀਵਾਨ ਗੁਰਦੁਆਰਾ ਗੁਰੂ ਨਾਨਕ ਨਿਵਾਸ ਮੁਹੱਲਾ ਆਜ਼ਾਦ ਨਗਰ ਵਿਖੇ ਸਜਾਏ ਗਏ। ਹੈੱਡ ਗ੍ਰੰਥੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਬੀਬੀ ਮਨਜੋਤ ਕੌਰ ਵੱਲੋਂ ਕੀਰਤਨ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਭਾਈ ਸਰਬਜੀਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ। ਉਪਰੰਤ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਚਾਰਕ ਭਾਈ ਹਰਜੀਤ ਸਿੰਘ ਵੱਲੋਂ ਚਮਕੌਰ ਦੀ ਜੰਗ, ਵੱਡੇ ਸਾਹਿਬਜ਼ਾਦਿਆਂ ਤੇ ਸਿੰਘਾਂ ਦੀ ਸ਼ਹੀਦੀ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਤਾੜੀ ਮਾਰ ਕੇ ਮਾਛੀਵਾੜਾ ਵੱਲ ਜਾਣ ਦਾ ਇਤਿਹਾਸ ਸਰਵਣ ਕਰਵਾਇਆ ਗਿਆ। ਸਟੇਜ ਸੰਚਾਲਨ ਦੀ ਸੇਵਾ ਨਿਭਾਉਂਦੇ ਹੋਏ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸਮਾਗਮ ਦੇ ਛੇਵੇਂ ਦਿਨ ਦੇ ਦੀਵਾਨ ਗੁਰਦੁਆਰਾ ਗੁਰੂ ਹਰਿ ਰਾਇ ਸਾਹਿਬ ਮੁਹੱਲਾ ਨਿਊ ਕਰਤਾਰ ਨਗਰ ਵਿਖੇ ਸਜਾਏ ਜਾਣਗੇ ਜਿਸ ’ਚ ਭਾਈ ਚਮਕੌਰ ਸਿੰਘ ਜਲੰਧਰ ਵਾਲਿਆਂ ਦੇ ਜਥੇ ਵੱਲੋਂ ਕੀਰਤਨ ਤੇ ਸਿੱਖ ਵਿਦਵਾਨ ਭਾਈ ਪਰਮਪਾਲ ਸਿੰਘ ਸਭਰਾ ਵੱਲੋਂ ਕਥਾ ਵਿਚਾਰ ਕੀਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੂਬਾਈ ਆਗੂ ਜਥੇ. ਸੁਲੱਖਣ ਸਿੰਘ, ਮਾਰਕਿਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ, ਪਰਮਜੀਤ ਕੌਰ ਬਜਾਜ ਐੱਮਸੀ, ਗੁਰੁਦਵਾਰਾ ਸਾਹਿਬ ਦੇ ਪ੍ਰਧਾਨ ਸੁਖਬੀਰ ਸਿੰਘ ਰਤਨ, ਸੁਸਾਇਟੀ ਪ੍ਰਧਾਨ ਮਾਸਟਰ ਬਲਜੀਤ ਸਿੰਘ, ਗੁਰਮੁਖ ਸਿੰਘ ਬਾਟੂ, ਜਸਵਿੰਦਰ ਸਿੰਘ ਮੰਗਾ, ਪ੍ਰਿਤਪਾਲ ਸਿੰਘ, ਅਕੱਤਰ ਸਿੰਘ, ਬੰਟੀ ਵਾਲੀਆ, ਕੁਲਵਿੰਦਰ ਸਿੰਘ, ਸ਼ਰਨਜੀਤ ਸਿੰਘ ਖਾਲਸਾ, ਜਸਕਰਨ ਸਿੰਘ, ਮਨਮੀਤ ਸਿੰਘ, ਪਵਨਦੀਪ ਸਿੰਘ ਗੋਪੀ, ਧਰਮਿੰਦਰ ਸਿੰਘ, ਅਰਸ਼ਦੀਪ ਸਿੰਘ, ਰਛਪਾਲ ਸਿੰਘ, ਗੁਰਦੇਵ ਸਿੰਘ, ਇੰਦਰਪਾਲ ਸਿੰਘ, ਦਰਸ਼ਨ ਸਿੰਘ ਗਲਸੀ, ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।