’ਵਰਸਿਟੀ ਕਾਲਜ ’ਚ ਵਿਸਾਖੀ ਸਬੰਧੀ ਸਮਾਗਮ
ਯੂਨੀਵਰਸਿਟੀ ਕਾਲਜ ਵਿਖੇ ਵਿਸਾਖੀ ਮੌਕੇ ਸਮਾਗਮ ਕਰਵਾਇਆ
Publish Date: Mon, 13 Apr 2026 07:46 PM (IST)
Updated Date: Mon, 13 Apr 2026 07:49 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਵਿਸਾਖੀ ਦੇ ਪਾਵਨ ਤਿਉਹਾਰ ਮੌਕੇ ਯੂਨੀਵਰਸਿਟੀ ਕਾਲਜ, ਲਾਡੋਵਾਲੀ ਰੋਡ ’ਚ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ’ਤੇ ਕਾਲਜ ਦੀ ਓਐੱਸਡੀ ਡਾ. ਨਵਜੋਤ ਨੇ ਸੰਬੋਧਨ ’ਚ ਜਲ੍ਹਿਆਂਵਾਲਾ ਬਾਗ ਕਤਲੇਆਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਸਾਖੀ ਸਾਨੂੰ ਇਸ ਦੁੱਖਦਾਈ ਘਟਨਾ ਦੀ ਯਾਦ ਦਿਵਾਉਂਦੀ ਹੈ। ਇਹ ਤਿਉਹਾਰ ਸਿੱਖ ਕੌਮ ਦੀ ਸ਼ਾਨ, ਬਹਾਦਰੀ ਤੇ ਏਕਤਾ ਦਾ ਪ੍ਰਤੀਕ ਵੀ ਹੈ। ਸਾਨੂੰ ਸੇਵਾ ਤੇ ਨਿਆਂ ਦੇ ਰਾਹ ’ਤੇ ਤੁਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਦਾ ਵੀ ਜ਼ਿਕਰ ਕੀਤਾ ਤੇ ਕਿਹਾ ਕਿ ਅੰਬੇਡਕਰ ਜੀ ਦੀ ਜੀਵਨ ਯਾਤਰਾ ਸਾਨੂੰ ਸਮਾਨਤਾ, ਸਿੱਖਿਆ ਤੇ ਅਧਿਕਾਰਾਂ ਲਈ ਸੰਘਰਸ਼ ਕਰਨ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਮੌਕਿਆਂ ਤੋਂ ਪ੍ਰੇਰਨਾ ਲੈ ਕੇ ਜੀਵਨ ’ਚ ਹਾਂ-ਪੱਖੀ ਬਦਲਾਅ ਲਿਆਉਣ। ਸਮਾਗਮ ਦੇ ਅੰਤ ’ਚ ਡਾ. ਲਖਵੀਰ ਸਿੰਘ ਨੇ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ।