ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
Publish Date: Thu, 01 Jan 2026 09:42 PM (IST)
Updated Date: Fri, 02 Jan 2026 04:14 AM (IST)

ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰ ਕੇ ਲਿਆ ਗੁਰੂ ਮਹਾਰਾਜ ਦਾ ਅਸ਼ੀਰਵਾਦ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਪਿੰਡ ਕਿਸ਼ਨਗੜ੍ਹ ਵਿਖੇ ਦਸਵੇਂ ਪਾਤਸ਼ਾਹ, ਸਰਬੰਸਦਾਨੀ, ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕਿਸ਼ਨਗੜ੍ਹ ਦੀਆਂ ਸੰਗਤਾਂ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਭ ਤੋਂ ਪਹਿਲਾਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਪਿੰਡ ਕਿਸ਼ਨਗੜ੍ਹ ਦੀਆਂ ਸੰਗਤਾਂ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਵਿਦਾਸ ਭਵਨ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆਂ, ਜਿੱਥੇ ਗੁਰੂ ਰਵਿਦਾਸ ਭਵਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਦਾ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ ਤੇ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਉਪਰੰਤ ਸ਼ਰਧਾਲੂਆਂ ਵੱਲੋਂ ਵਿਸ਼ਾਲ ਨਗਰ ਕੀਰਤਨ ’ਚ ਇਕੱਤਰ ਸੰਗਤਾਂ ਨੂੰ ਕੌਫੀ ਤੇ ਪਕੌੜਿਆਂ ਦਾ ਲੰਗਰ ਵਰਤਾਇਆ ਗਿਆ। ਇਸ ਉਪਰੰਤ ਵਿਸ਼ਾਲ ਨਗਰ ਕੀਰਤਨ ਅੱਡਾ ਕਿਸ਼ਨਗੜ੍ਹ ਵਿਖੇ ਪਹੁੰਚਿਆ, ਜਿੱਥੇ ਸ਼ਰਧਾਲੂਆਂ ਵੱਲੋਂ ਦੁੱਧ ਤੇ ਫਲ ਫਰੂਟ ਦੇ ਲੰਗਰ ਲਾਏ ਗਏ। ਉਪਰੰਤ ਇਹ ਨਗਰ ਕੀਰਤਨ ਪਿੰਡ ਦੇ ਵਿਚਕਾਰ ਪਹੁੰਚਣ ’ਤੇ ਸ਼ਰਧਾਲੂਆਂ ਵੱਲੋਂ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਉਪਰੰਤ ਰਾਗੀ ਜਥਿਆਂ ਵੱਲੋਂ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਵਿਸ਼ਾਲ ਨਗਰ ਕੀਰਤਨ ਪਿੰਡ ਦੇ ਚਾਰ ਚੁਫੇਰਿਓਂ ਹੁੰਦਾ ਹੋਇਆ ਨਹਿਰ ’ਤੇ ਸਥਿਤ ਗੁਰਦੁਆਰਾ ਬਾਬੇ ਸ਼ਹੀਦਾਂ ਵਿਖੇ ਪਹੁੰਚਿਆਂ, ਜਿੱਥੇ ਬਾਬੇ ਸ਼ਹੀਦਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਦਾ ਭਰਵਾਂ ਤੇ ਨਿੱਘਾ ਸਵਾਗਤ ਕੀਤਾ ਗਿਆ। ਉਪਰੰਤ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ। ਉਪਰੰਤ ਬੁੱਢਾ ਦਲ ਰਿਆਸਤ ਕਪੂਰਥਲਾ ਦੇ ਜਥੇ ਦੇ ਨਿਹੰਗ ਸਿੰਘਾਂ ਤੇ ਗੁਰੂ ਕੀ ਫੌਜ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਉਪਰੰਤ ਗੁਰਦੁਆਰਾ ਬਾਬੇ ਸ਼ਹੀਦਾਂ ਵਿਖੇ ਖੁੱਲ੍ਹੇ ਹਾਲ ’ਚ ਦੀਵਾਨ ਸਜਾਏ ਗਏ ਤੇ ਭਾਈ ਬਲਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਅਮਰਦਾਸ ਜੀ ਡਿਫੈਂਸ ਕਾਲੋਨੀ ਜਲੰਧਰ ਵਾਲਿਆਂ ਵੱਲੋਂ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸੰਗਤਾਂ ਨੂੰ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਗੁਰਦੁਆਰਾ ਬਾਬੇ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ’ਚ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਪ੍ਰਧਾਨ ਬੀਬੀ ਜੋਗਿੰਦਰ ਕੌਰ, ਸਕੱਤਰ ਹਰਸੁਲਿੰਦਰ ਸਿੰਘ ਢਿੱਲੋ (ਪ੍ਰਧਾਨ ਦੁਆਬਾ ਕਿਸਾਨ ਵੈੱਲਫੇਅਰ ਕਮੇਟੀ), ਮਾ. ਕੁਲਦੀਪ ਸਿੰਘ ਯੂਕੇ, ਬੀਬੀ ਰਾਜਿੰਦਰ ਕੌਰ, ਬੀਬੀ ਜਰਨੈਲ ਕੌਰ, ਮਨਜੀਤ ਸਿੰਘ ਢਿੱਲੋ, ਪਰਮਜੀਤ ਸਿੰਘ, ਬੀਬੀ ਕੁਲਵਿੰਦਰ ਕੌਰ ਕਿਸ਼ਨਗੜ੍ਹ, ਸੇਵਾਦਾਰ ਜੀਤਾ, ਬੀਬੀ ਕੁਲਵਿੰਦਰ ਕੌਰ ਸੰਘਵਾਲ, ਬੀਬੀ ਗੁਰਪ੍ਰੀਤ ਕੌਰ, ਸਰਪੰਚ ਗੁਰਬਖਸ਼ ਸਿੰਘ ਸਵਾਮੀ, ਅਮਨਦੀਪ ਹਨੀ, ਨਰਿੰਦਰ ਸਿੰਘ (ਦੋਵੇਂ ਪੰਚ) ਰਛਪਾਲ ਸਿੰਘ ਫੁੱਲ, ਬਹਾਦਰ ਚੰਦ (ਦੋਵੇਂ ਨੰਬਰਦਾਰ) ਕੇਵਲ ਕ੍ਰਿਸ਼ਨ ਸਾਬਕਾ ਪੰਚ, ਪਲਵਿੰਦਰ ਸਿੰਘ ਤੇਜਾ, ਅਮਰਜੀਤ ਸਿੰਘ ਫੁੱਲ, ਅੰਮ੍ਰਿਤਪਾਲ ਸੋਧੀ, ਅਮਨਦੀਪ ਸੋਂਧੀ, ਮਾ. ਸੁਰਜੀਤ ਜੱਸਲ, ਮਨਿੰਦਰ ਮਹੇ, ਅਕਸ਼ੇ ਮਹੇ, ਰੋਹਿਤ ਮਹੇ, ਲਕਸ਼ਮਣ, ਅਮਰੀਕ, ਠੇਕੇਦਾਰ ਹੁਸਨ ਲਾਲ ਆਦਿ ਸਮੇਤ ਪਿੰਡ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ।