- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਹਕੋਟ ’ਚ ਹੋਇਆ ਸ਼ਾਨਦਾਰ ਡ੍ਰੋਨ ਸ਼ੋਅ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼ਾਹਕੋਟ ’ਚ ਡ੍ਰੋਨ ਸ਼ੋਅ ਕਰਵਾਇਆ ਗਿਆ। ਡ੍ਰੋਨ ਸ਼ੋਅ ਦੌਰਾਨ 500 ਡ੍ਰੋਨਾਂ ਦੇ ਨਾਲ ਬਣਾਈਆਂ ਆਕ੍ਰਿਤੀਆਂ ਰਾਹੀਂ ਰਾਤ ਸਮੇਂ ਆਸਮਾਨ ਨੂੰ ਰੌਸ਼ਨ ਕਰਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਸ਼ੋਅ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪੁੱਜੀ ਸੰਗਤ ਨੂੰ ਆਧੁਨਿਕ ਤਕਨੀਕ ਦੇ ਜ਼ਰੀਏ ਗੁਰੂ ਜੀ ਦੇ ਸਮਾਜਿਕ ਬਰਾਬਰੀ, ਦਇਆ, ਸਮਾਜਿਕ ਨਿਆਂ ਅਤੇ ਵਿਸ਼ਵ ਭਾਈਚਾਰੇ ਦੇ ਸੰਦੇਸ਼ਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਹਲਕਾ ਇੰਚਾਰਜ ਪਿੰਦਰ ਸਿੰਘ ਪੰਡੋਰੀ ਵੱਲੋਂ ਉੱਘੀਆਂ ਸ਼ਖਸੀਅਤਾਂ ਸਮੇਤ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਤੇ ਮਹਾਨ ਉਪਦੇਸ਼ਾਂ ਨਾਲ ਜੋੜਨ ਦਾ ਇਹ ਇਕ ਵਿਲੱਖਣ ਉਪਰਾਲਾ ਹੈ। ਇਸ ਮੌਕੇ ਐੱਸ.ਡੀ.ਐੱਮ. ਅਦਿੱਤਿਆ ਗੁਪਤਾ, ਤਹਿਸੀਲਦਾਰ ਸ਼ਾਹਕੋਟ ਜਸਪਾਲ ਸਿੰਘ ਬਾਜਵਾ, ਨਾਇਬ ਤਹਿਸੀਲਦਾਰ ਲੋਹੀਆਂ ਬਲਜਿੰਦਰ ਸਿੰਘ, ਹਰਜਿੰਦਰ ਸਿੰਘ ਸੀਚੇਵਾਲ, ਜਸਵੀਰ ਸਿੰਘ ਜਲਾਲਪੁਰ ਅਤੇ ਡਾਇਰੈਕਟਰ ਇਨਫੋਟੈਕ ਰਣਜੀਤ ਕੌਰ ਕਾਕੜਕਲਾਂ , ਪ੍ਰਵੀਨ ਗਰੋਵਰ ਐਮਸੀ, ਸਵਿੰਦਰ ਸਿੰਘ ਸੋਨੂੰ ਚੇਅਰਮੈਨ, ਜਗਜੋਤ ਸਿੰਘ ਆਹਲੂਵਾਲੀਆ ਕੋਆਰਡੀਨੇਟਰ, ਅਮਨਦੀਪ ਸਹੋਤਾ ਸਰਪੰਚ, ਸਰਬਜੀਤ ਸਿੰਘ ਮੁੱਤੀ, ਜੋਗਾ ਸਿੰਘ ਚੱਕ ਚੇਲਾ, ਇਲਾਵਾ ਹੋਰ ਉੱਘੀਆਂ ਸ਼ਖਸੀਅਤਾਂ ਵਲੋਂ ਸ਼ਿਰਕਤ ਕੀਤੀ ਗਈ। ਡ੍ਰੋਨ ਸ਼ੋਅ ਤੋਂ ਪਹਿਲਾਂ ਭਾਈ ਅੰਮ੍ਰਿਤਪਾਲ ਸਿੰਘ, ਭਾਈ ਕਿਰਨਦੀਪ ਸਿੰਘ, ਭਾਈ ਮਨਮੀਤ ਸਿੰਘ ਦੇ ਰਾਗੀ ਜੱਥਿਆਂ ਵਲੋਂ ਰੂਹਾਨੀ ਕੀਰਤਨ ਨਾਲ ਮਾਹੌਲ ਨੂੰ ਸ਼ਰਧਾ ਨਾਲ ਭਰ ਦਿੱਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਪਿੰਦਰ ਸਿੰਘ ਪੰਡੋਰੀ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਡ੍ਰੋਨ ਸ਼ੋਅ ਵਿੱਚ ਸਾਰੇ ਵਰਗਾਂ ਦੇ ਲੋਕਾਂ ਵਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਧੰਨਵਾਦ ਪ੍ਰਗਟ ਕੀਤਾ।