ਦੌਧਰ ਦੀ ਸੇਵਾ ਮੁਕਤੀ ’ਤੇ ਵਿਦਾਇਗੀ ਪਾਰਟੀ
ਸ਼ਾਮ ਲਾਲ ਦੌਧਰ ਮੰਡੀ ਸੁਪਰਵਾਈਜ਼ਰ ਮਾਰਕੀਟ ਕਮੇਟੀ ਦੀ ਸੇਵਾ ਮੁਕਤੀ 'ਤੇ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ
Publish Date: Tue, 06 Jan 2026 07:03 PM (IST)
Updated Date: Tue, 06 Jan 2026 07:05 PM (IST)
ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਸ਼ਾਮ ਲਾਲ ਦੌਧਰ ਮੰਡੀ ਸੁਪਰਵਾਈਜ਼ਰ ਮਾਰਕੀਟ ਕਮੇਟੀ ਦੀ ਸੇਵਾਮੁਕਤੀ 'ਤੇ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਉਨ੍ਹਾਂ ਦੇ ਗ੍ਰਹਿ ਢੰਡੋਵਾਲ ਵਿਖੇ ਸਵੇਰ ਵੇਲੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮਾਰਕੀਟ ਕਮੇਟੀ ਸ਼ਾਹਕੋਟ ਦੇ ਸਾਬਕਾ ਚੇਅਰਮੈਨ ਤੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਸੁਰਿੰਦਰਜੀਤ ਸਿੰਘ ਚੱਠਾ, ਸੁਖਦੀਪ ਸਿੰਘ ਸੋਨੂ ਕੰਗ ਪੀਏ, ਬਲਿਹਾਰ ਸਿੰਘ ਨੰਬਰਦਾਰ ਢੰਡੋਵਾਲ, ਹਰਭਜਨ ਸਿੰਘ ਖਾਲਸਾ ਸਾਬਕਾ ਸਰਪੰਚ ਪਰਜੀਆਂ ਕਲਾਂ, ਮਨਜੀਤ ਸਿੰਘ ਸੱਤਾ ਟਰਾਂਸਪੋਰਟਰ, ਬੰਟੀ ਬੱਠਲਾ ਪ੍ਰਧਾਨ ਵਾਤਾਵਰਨ ਸੁਧਾਰ ਸੁਸਾਇਟੀ ਤੇ ਅਮਨਦੀਪ ਸਿੰਘ ਸੈਦਪੁਰੀ ਉਚੇਚੇ ਤੌਰ ’ਤੇ ਪਹੁੰਚੇ ਤੇ ਸ਼ਾਮ ਲਾਲ ਦੌਧਰ ਨੂੰ ਸੇਵਾ ਮੁਕਤੀ ’ਤੇ ਵਧਾਈਆਂ ਦਿੱਤੀਆਂ। ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ ਤੇ ਡਿਪਟੀ ਡੀਐੱਮਓ ਜਲੰਧਰ ਤਜਿੰਦਰ ਕੁਮਾਰ ਦੀ ਅਗਵਾਈ ’ਚ ਸ਼ਾਮ ਲਾਲ ਨੂੰ ਸਟਾਫ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ।
ਬੁਲਾਰਿਆਂ ’ਚ ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਬਲਬੀਰ ਸਿੰਘ ਢੰਡੋਵਾਲ, ਮਾਰਕੀਟ ਕਮੇਟੀ ਮਹਿਤਪੁਰ ਦੇ ਚੇਅਰਮੈਨ ਬਲਕਾਰ ਸਿੰਘ ਚੱਠਾ, ਮਾਰਕੀਟ ਕਮੇਟੀ ਸ਼ਾਹਕੋਟ ਦੇ ਸਾਬਕਾ ਵਾਈਸ ਚੇਅਰਮੈਨ ਕਪਿਲ ਕੁਮਾਰ ਗੁਪਤਾ, ਸੇਵਾ ਮੁਕਤ ਮੰਡੀ ਸੁਪਰਵਾਈਜ਼ਰ ਹਰਭਜਨ ਸਿੰਘ ਖਾਲਸਾ, ਸੇਵਾ ਮੁਕਤ ਗ੍ਰੇਡਿੰਗ ਸੁਪਰਵਾਈਜ਼ਰ ਗਿਆਨ ਸਿੰਘ ਸੈਦਪੁਰੀ, ਸੇਵਾ ਮੁਕਤ ਮੰਡੀ ਸੁਪਰਵਾਈਜ਼ਰ ਗੁਰਮੁਖ ਸਿੰਘ ਗਿੱਲ ਤੇ ਜਗਸੀਰ ਸਿੰਘ ਸੰਧਾ ਵੀ ਸ਼ਾਮਲ ਸਨ। ਸ਼ਾਮ ਵੇਲੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਤੇ ਹੋਰ ਸਥਾਨਕ ਆਗੂ ਸ਼ਾਮ ਲਾਲ ਮੰਡੀ ਸੁਪਰਵਾਈਜ਼ਰ ਦੇ ਘਰ ਪਹੁੰਚੇ। ਸ਼ੇਰੋਵਾਲੀਆ ਨੇ ਵਧਾਈ ਦਿੰਦਿਆਂ ਸ਼ਾਮ ਲਾਲ ਦੀ ਵਡੇਰੀ ਉਮਰ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸ਼ਾਮ ਲਾਲ ਮੰਡੀ ਬੋਰਡ ਦੀ ਸੇਵਾ ਤੋਂ ਮੁਕਤ ਹੋਣ ਉਪਰੰਤ ਸਮਾਜ ’ਚ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰੇਗਾ। ਉਨ੍ਹਾਂ ਨੇ ਬੋਰਡ ’ਚ ਕੀਤੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।