- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਤ ਬਸੰਤ ਸਿੰਘ ਤੇ ਸੰਤ ਗਿਆਨ ਸਿੰਘ ਦੀ ਬਰਸੀ ਮੌਕੇ ਮਹਾਨ ਗੁਰਮਤਿ ਸਮਾਗਮ

- ਸੰਤ ਮਹਾਂਪੁਰਖ ਤੇ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਨੇ ਕੀਤੀ ਹੈ ਸ਼ਮੂਲੀਅਤ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਨਿਰਮਲ ਕੁਟੀਆ ਜੋਹਲਾਂ ਵਿਖੇ ਸੋਮਵਾਰ ਨੂੰ ਸੰਤ ਬਾਬਾ ਬਸੰਤ ਸਿੰਘ ਤੇ ਸੰਤ ਬਾਬਾ ਗਿਆਨ ਸਿੰਘ ਦੀਆਂ ਬਰਸੀਆਂ ਨੂੰ ਸਮਰਪਿਤ ਮਹਾਨ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਵੱਡੇ ਦੀਵਾਨ ਹਾਲ ’ਚ ਵੱਡੀ ਗਿਣਤੀ ’ਚ ਹਾਜ਼ਰ ਹੋਏ ਰਾਗੀ ਤੇ ਢਾਡੀ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕਰਕੇ ਵੱਡੀ ਗਿਣਤੀ ’ਚ ਦੂਰੋਂ ਦੂਰੋਂ ਪਹੁੰਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਨਿਰਮਲ ਕੁਟੀਆ ਜੋਹਲਾਂ ਦੇ ਮੁਖੀ ਸੰਤ ਜੀਤ ਸਿੰਘ ਵਲੋਂ ਸੰਤ ਬਸੰਤ ਸਿੰਘ ਤੇ ਸੰਤ ਗਿਆਨ ਸਿੰਘ ਦੇ ਜੀਵਨ ਬਾਰੇ ਹਾਜ਼ਰ ਸੰਗਤ ਨੂੰ ਦੱਸਿਆ ਗਿਆ ਕਿ ਕਿਵੇਂ ਉਨ੍ਹਾਂ ਨੇ ਗੁਰੂ ਬਾਣੀ ਤੇ ਬਾਣੇ ਦੇ ਧਾਰਨੀ ਹੋ ਕੇ ਵੱਡੀ ਗਿਣਤੀ ’ਚ ਸੰਗਤ ਨੂੰ ਗੁਰੂ ਦੇ ਲੜ ਲਾਇਆ। ਉਨ੍ਹਾਂ ਕਿਹਾ ਕਿ ਸਾਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨੀਂ ਲੱਗ ਕੇ ਬਾਣੀ ਤੇ ਬਾਣੇ ਦਾ ਧਾਰਨੀ ਬਣਨਾ ਚਾਹੀਦਾ ਹੈ। ਇਸ ਮੁੱਕੇ ਵੱਡੀ ਗਿਣਤੀ ’ਚ ਸੰਤਾਂ-ਮਹਾਪੁਰਸ਼ਾਂ ਵੱਲੋਂ ਗੁਰਬਾਣੀ ਤੇ ਗੁਰੂ ਇਤਿਹਾਸ ਦੀ ਸਾਂਝ ਪਾਈ ਗਈ।
ਇਸ ਮੌਕੇ ਮੰਚ ਸੰਚਾਲਣ ਡਾ. ਸੁਖਬੀਰ ਸਿੰਘ ਤੇ ਭਾਈ ਅਵਤਾਰ ਸਿੰਘ ਸ਼ੇਰਗਿੱਲ ਵਲੋਂ ਕੀਤਾ ਗਿਆ। ਇਸ ਤਿੰਨ ਦਿਨਾਂ ਬਰਸੀ ਸਮਾਗਮ ’ਚ ਹਾਜ਼ਰ ਸੰਗਤ ਲਈ ਦੇਸੀ ਘਿਓ ਦੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਸੰਤ ਮਹਾਂਬੀਰ ਸਿੰਘ ਤਾਜੇਵਾਲ, ਸੰਤ ਸ੍ਰੀ ਮਹੰਤ ਰੇਸ਼ਮ ਸਿੰਘ ਪੰਚਾਇਤੀ ਅਖਾੜਾ ਨਿਰਮਲਾ ਪਟਿਆਲਾ, ਮਹੰਤ ਹਾਕਮ ਸਿੰਘ, ਸੰਤ ਕਰਮਜੀਤ ਸਿੰਘ, ਸੰਤ ਬਲਵੀਰ ਸਿੰਘ, ਸੰਤ ਲਖਮੀਰ ਸਿੰਘ, ਮਹੰਤ ਸੁਖਵਿੰਦਰ ਸਿੰਘ, ਸੰਤ ਅਮਰਜੀਤ ਸਿੰਘ, ਗਿਆਨੀ ਜ਼ੈਲ ਸਿੰਘ ਸ਼ਾਸਤਰੀ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਰਾਗੀ ਭਾਈ ਜਗਜੀਤ ਸਿੰਘ ਯੂਕੇ, ਭਾਈ ਗੁਰਦੇਵ ਸਿੰਘ, ਭਾਈ ਲਖਵਿੰਦਰ ਸਿੰਘ ਕਥਾਵਾਚਕ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ , ਗਿਆਨੀ ਗੁਰਬਖਸ਼ ਸਿੰਘ, ਸੰਤ ਬਾਬਾ ਅਨਹਦ ਸਿੰਘ, ਮਹੰਤ ਸੁਖਚੈਨ ਸਿੰਘ, ਮਹੰਤ ਜਗਤਾਰ ਸਿੰਘ, ਗਿਆਨੀ ਸੁਰਜੀਤ ਸਿੰਘ, ਆਰਪੀ ਸਿੰਘ, ਨੰਬਰਦਾਰ ਮੱਖਣ ਸਿੰਘ ਬੋਲੀਨਾ, ਪਰਮਜੀਤ ਸਿੰਘ, ਹਾਕਮ ਸਿੰਘ, ਜੋਗਾ ਸਿੰਘ, ਅਮਰੀਕ ਸਿੰਘ, ਦਲਜੀਤ ਸਿੰਘ ਭੋਜੋਵਾਲ ਆਦਿ ਹਾਜ਼ਰ ਸਨ।