ਪ੍ਰਕਾਸ਼ ਪੁਰਬ ਮੌਕੇ ਹਰੀਪੁਰ ਖਾਲਸਾ ’ਚ ਨਗਰ ਕੀਰਤਨ ਸਜਾਇਆ
ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰੀਪੁਰ ਖਾਲਸਾ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Sun, 04 Jan 2026 06:25 PM (IST)
Updated Date: Mon, 05 Jan 2026 04:09 AM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਜ਼ਦੀਕੀ ਪਿੰਡ ਹਰੀਪੁਰ ਖ਼ਾਲਸਾ ਦੇ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ। ਅਰਦਾਸ ਉਪਰੰਤ ਨਗਰ ਕੀਰਤਨ ਆਰੰਭ ਹੋਇਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਦੇ ਰਸਤੇ ’ਚ ਸੰਗਤ ਨੇ ਫੁੱਲਾਂ ਦੀ ਵਰਖਾ ਕਰ ਕੇ ਭਰਪੂਰ ਸਵਾਗਤ ਕੀਤਾ। ਸੰਗਤ ਦੀ ਸੇਵਾ ਲਈ ਚਾਹ, ਫਲ ਤੇ ਗੁਰੂ ਕੇ ਅਤੁੱਟ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਪ੍ਰਬੰਧਕਾਂ ਵੱਲੋਂ ਦੇਸ਼-ਵਿਦੇਸ਼ ’ਚ ਵਸਦੀ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ। ਦਾਨੀ ਸੱਜਣਾਂ ਤੇ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਰਾਗੀ, ਢਾਡੀ ਤੇ ਕੀਰਤਨ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਤੇ ਗੁਰੂ ਸਾਹਿਬ ਜੀ ਦੇ ਜੀਵਨ ’ਤੇ ਪ੍ਰਕਾਸ਼ ਪਾਉਂਦਿਆਂ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਸਮਾਗਮ ’ਚ ਪ੍ਰਬੰਧਕ ਕਮੇਟੀ ਮੈਂਬਰਾਂ, ਗ੍ਰਾਮ ਪੰਚਾਇਤ ਮੈਂਬਰਾਂ, ਸਮੂਹ ਨਗਰ ਵਾਸੀਆਂ ਤੇ ਸੰਗਤ ਨੇ ਸ਼ਿਰਕਤ ਕੀਤੀ।