649ਵੇਂ ਗੁਰਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ
ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Tue, 03 Feb 2026 06:44 PM (IST)
Updated Date: Wed, 04 Feb 2026 04:08 AM (IST)

ਹਰਜਿੰਦਰ ਸਿੰਘ ਖਾਨਪੁਰ, ਪੰਜਾਬੀ ਜਾਗਰਣ, ਅੱਪਰਾ : ਪਿੰਡ ਦੁਸਾਂਝ ਕਲਾਂ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਯੋਗ ਅਗਵਾਈ ’ਚ ਗੁਰੂਦੁਆਰਾ ਸ੍ਰੀ ਗੁਰੂ ਰਵਿਦਾਸ ਮਾਤਾ ਕਲਸਾ ਦਰਵਾਜ਼ਾ ਦੀ ਪ੍ਬੰਧਕ ਕਮੇਟੀ ਤੇ ਸਮੂਹ ਨਗਰ ਵਾਸੀਆਂ ਤੇ ਐੱਨਆਰਆਈਜ਼ ਵੀਰਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਦੋਰਾਨ ਇੰਟਰਨੈਸ਼ਨਲ ਗੋਲਡ ਮੈਡਲ ਪੰਥਕ ਢਾਡੀ ਜੱਥਾ ਅਮ੍ਰਿਤਦੀਪ ਸਿੰਘ ਸੇਵਕ ਨੇ ਆਇਆ ਸੰਗਤਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਦੇ ਇਤਿਹਾਸ ਨਾਲ ਜੋੜਿਆ। ਇਸ ਸੰਗਤਾਂ ਵੱਲੋਂ ਥਾਂ-ਥਾਂ ’ਤੇ ਫਲ-ਫਰੂਟ ਤੇ ਚਾਹ ਪਕੌੜਿਆਂ ਦੇ ਲੰਗਰ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਪ੍ਧਾਨ ਰਜਿੰਦਰਪਾਲ ਬਿੱਟਾ, ਵਾਇਸ ਪ੍ਰਧਾਨ ਸਤਪਾਲ ਚੰਦੜ੍ਹ, ਸਕੱਤਰ ਮਨੋਹਰ ਲਾਲ, ਖ਼ਜ਼ਾਨਚੀ ਸੋਮ ਨਾਥ, ਸਹਾਇਕ ਖ਼ਜ਼ਾਨਚੀ ਸੁਰਜੀਤ ਪਾਲ, ਜਸਪਾਲ ਭੁੱਟਾ, ਸੁਰਿੰਦਰਪਾਲ ਛਿੰਦੀ, ਡਾ.ਓਮ ਪ੍ਰਕਾਸ਼, ਮੱਖਣ ਰਾਮ, ਸਤਪਾਲ ਸੱਤੀ, ਸਰਪੰਚ ਨਿਰਮਲ ਕੁਮਾਰ ਨਵੀਂ, ਹੈਂਡ ਗ੍ਰੰਥੀ ਮੱਖਣ ਸਿੰਘ ਤੋਂ ਇਲਾਵਾਂ ਸੰਗਤਾਂ ਭਾਰੀ ਗਿਣਤੀ ’ਚ ਆਦਿ ਹਾਜ਼ਰ ਸਨਸ। ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ ਤੇ ਸਹਿਯੋਗੀ ਸੱਜਣਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਮਨੋਹਰ ਲਾਲ ਨੇ ਬਾਖੂਬੀ ਨਿਭਾਈ।