ਫਿਲੌਰ ’ਚ 31 ਨੂੰ ਸਜਾਈ ਜਾਵੇਗੀ ਸ਼੍ਰੀ ਗੁਰੂ ਰਵਿਦਾਸ ਜੀ ਦੀ ਸ਼ੋਭਾ ਯਾਤਰਾ
ਫਿਲੌਰ ’ਚ 31 ਨੂੰ ਸਜਾਈ ਜਾਵੇਗੀ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ
Publish Date: Fri, 23 Jan 2026 06:17 PM (IST)
Updated Date: Fri, 23 Jan 2026 06:18 PM (IST)
- ਸ਼ੋਭਾ ਯਾਤਰਾ ’ਚ ਸੰਗਤਾਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ : ਜਰਨੈਲ ਫਿਲੌਰ ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ ਇੱਕ ਫਰਵਰੀ ਨੂੰ ਬੜੀ ਹੀ ਧੂਮਧਾਮ ਨਾਲ ਮਨਾਇਆ ਜਾਵੇਗਾ। ਪ੍ਰਕਾਸ਼ ਪੁਰਬ ਸਬੰਧੀ 31 ਜਨਵਰੀ ਨੂੰ ਫਿਲੌਰ ਦੀਆਂ ਰਵਿਦਾਸ ਸਭਾਵਾਂ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾਵੇਗੀ। ਇਹ ਜਾਣਕਾਰੀ ਲੋਕ ਇਨਸਾਫ਼ ਮੰਚ ਦੇ ਪ੍ਰਧਾਨ ਜਰਨੈਲ ਫਿਲੌਰ, ਰਾਮ ਜੀ ਦਾਸ ਗੰਨਾ ਪਿੰਡ, ਮਾਸਟਰ ਹੰਸਰਾਜ ਤੇ ਅਹੁਦੇਦਾਰਾਂ ਨੇ ਦਿੱਤੀ। ਜਰਨੈਲ ਫਿਲੌਰ ਨੇ ਦੇਸ਼ ਦੀਆਂ ਸੰਗਤਾਂ ਨੂੰ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਧ ਤੋਂ ਵੱਧ ਪਹੁੰਚ ਕੇ ਸ਼ੋਭਾ ਯਾਤਰਾ ’ਚ ਸ਼ਾਮਲ ਹੋਣ ਤੇ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕਰਨ।