ਆਗਮਨ ਪੁਰਬ ਸਬੰਧੀ ਸਜਾਈ ਸ਼ੋਭਾ ਯਾਤਰਾ
ਧੰਨ-ਧੰਨ ਜਗਤ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸਬੰਧੀ ਕਰਤਾਰਪੁਰ 'ਚ ਵਿਸ਼ਾਲ ਨਗਰ ਕੀਰਤਨ ਕਰਵਾਇਆ ਗਿਆ। ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਜੱਥੇਬੰਦੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ ਨਗਰ ਕੀਰਤਨ ਗੁਰਦੁਆਰਾ ਥੰਮਜੀ ਸਾਹਿਬ ਤੋਂ ਆਰੰਭ ਹੋਇਆ।
Publish Date: Mon, 27 Nov 2023 03:00 AM (IST)
Updated Date: Mon, 27 Nov 2023 03:00 AM (IST)

ਵਰਿੰਦਰ ਲਵਲੀ, ਕਰਤਾਰਪੁਰ : ਧੰਨ-ਧੰਨ ਜਗਤ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸਬੰਧੀ ਕਰਤਾਰਪੁਰ 'ਚ ਵਿਸ਼ਾਲ ਨਗਰ ਕੀਰਤਨ ਕਰਵਾਇਆ ਗਿਆ। ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਜੱਥੇਬੰਦੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ ਨਗਰ ਕੀਰਤਨ ਗੁਰਦੁਆਰਾ ਥੰਮਜੀ ਸਾਹਿਬ ਤੋਂ ਆਰੰਭ ਹੋਇਆ। ਇਸ 'ਚ ਧੰਨ ਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਦ ਜਗ ਚਾਨਣ ਹੋਇਆ ਤੇ ਧੰਨ ਧੰਨ ਹਮਾਰੇ ਭਾਗ ਘਰ ਆਇਆ ਪੀਰ ਮੇਰਾ ਦੇ ਜੈਕਾਰੇ ਗੂੰਜ ਰਹੇ ਸਨ। ਇਸ ਦੌਰਾਨ ਮਾਤਾ ਗੁਜਰੀ ਖਾਲਸਾ ਕਾਲਜ, ਸ੍ਰੀ ਗੁਰੂ ਅਰਜੁਨ ਦੇਵ ਪਬਲਿਕ ਸਕੂਲ, ਮਾਤਾ ਗੁਜਰੀ ਪਬਲਿਕ ਹਾਈ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇ ਸੰਤ ਬਾਬਾ ਨਿਧਾਨ ਸਿੰਘ ਸਕੂਲ ਦੇ ਵਿਦਿਆਰਥੀ ਨਾਲ ਨਾਲ ਚੱਲ ਰਹੇ ਸਨ। ਕਈ ਕੀਰਤਨੀ ਜਥੇ ਗੁਰੂ ਮਹਿਮਾ ਦਾ ਜਸ ਕੀਰਤਨ ਕਰ ਰਹੇ ਸਨ। ਸ਼ਰਧਾਲੂਆਂ ਵੱਲੋਂ ਥਾਂ-ਥਾਂ ਸੁੰਦਰ ਸਜਾਵਟੀ ਗੇਟ ਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ। ਪੂਰਾ ਸ਼ਹਿਰ ਬਾਬੇ ਨਾਨਕ ਦੇ ਰੰਗ 'ਚ ਰੰਗਿਆ ਨਜ਼ਰ ਆ ਰਿਹਾ ਸੀ। ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਪਾਲਕੀ ਦੇ ਮੂਹਰੇ ਕਈ ਨਾਮਵਰ ਗਤਕਾ ਪਾਰਟੀਆਂ ਗਤਕੇ ਦੇ ਜੌਹਰ ਦਿਖਾ ਰਹੀਆਂ ਸਨ। ਨਗਰ ਕੀਰਤਨ ਪੂਰੇ ਸ਼ਹਿਰ ਦੀ ਪਰਿਕਰਮਾ ਕਰਦਿਆਂ ਮੁੜ ਉਸੇ ਸਥਾਨ 'ਤੇ ਪਰਤ ਕੇ ਸਮਾਪਤ ਹੋਇਆ। ਇਸ ਮੌਕੇ ਰਣਜੀਤ ਸਿੰਘ ਕਾਹਲੋਂ, ਹਰਵਿੰਦਰ ਸਿੰਘ ਰਿੰਕੂ, ਬਲਵਿੰਦਰ ਸਿੰਘ, ਕੌਂਸਲਰ ਅਮਰਜੀਤ ਕੌਰ, ਕੌਂਸਲਰ ਬਲਵਿੰਦਰ ਕੌਰ ਭਿੱਤੀ, ਕੌਂਸਲਰ ਮਨਜਿੰਦਰ ਕੌਰ ਆਦਿ ਮੌਜੂਦ ਸੀ।