ਗੁਰਦੁਆਰਾ ਸਿੰਘਾਂ ਸ਼ਹੀਦਾਂ ’ਚ ਧਾਰਮਿਕ ਸਮਾਗਮ 17 ਨੂੰ
ਗੁਰਦੁਆਰਾ ਸਿੰਘਾਂ ਸ਼ਹੀਦਾਂ ਵਿਖੇ ਐਤਵਾਰ ਨੂੰ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ
Publish Date: Fri, 15 May 2026 08:02 PM (IST)
Updated Date: Fri, 15 May 2026 08:03 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਦੁਆਬੇ ਦੇ ਇਤਿਹਾਸਕ ਤੇ ਪਵਿੱਤਰ ਅਸਥਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ, ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਵੇਟ ਆਲੋਵਾਲ ਵਿਖੇ ਜੇਠੇ ਐਤਵਾਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਇਹ ਸਮਾਗਮ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਅਤੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਅਰਦਾਸ ਉਪਰੰਤ 15 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਆਰੰਭ ਕਰਵਾਈ ਗਈ। ਇਸ ਮੌਕੇ ਸੰਤ ਬਾਬਾ ਜਰਨੈਲ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਤਵਾਰ ਨੂੰ 15 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਪ੍ਰਸਿੱਧ ਰਾਗੀ, ਢਾਡੀ ਅਤੇ ਕੀਰਤਨੀ ਜਥੇ ਸੰਗਤਾਂ ਨੂੰ ਰਸਭਿੰਨੀ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਡਾ. ਅਮਰਜੋਤ ਸਿੰਘ ਸੰਧੂ, ਬਲਦੇਵ ਸਿੰਘ, ਗੁਰਮੇਲ ਸਿੰਘ, ਗੁਰਮੀਤ ਸਿੰਘ ਨੰਬਰਦਾਰ ਆਲੋਵਾਲ, ਗੁਰਪ੍ਰੀਤ ਸਿੰਘ ਜਲੰਧਰ ਆਦਿ ਹਾਜ਼ਰ ਸਨ।