ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਪੁਰਬ ਮਨਾਇਆ
ਕੀਰਤਨ ਦੀ ਹਾਜ਼ਰੀ ਭਰਦਾ ਹੋਇਆ ਰਾਗੀ ਜੱਥਾ।
Publish Date: Tue, 16 Sep 2025 07:07 PM (IST)
Updated Date: Tue, 16 Sep 2025 07:08 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਤੇ ਸਿੱਖ ਪੰਥ ਦੇ ਬਾਨੀ ਗੁਰੂ ਨਾਨਕ ਸਾਹਿਬ ਦੇਵ ਜੀ ਦਾ ਜੋਤੀ ਜੋਤ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਦੇ ਵਿਸ਼ੇਸ਼ ਦੀਵਾਨ ਵਿਚ ਭਾਈ ਮਹਿੰਦਰਪਾਲ ਸਿੰਘ ਤੇ ਭਾਈ ਹਰਪਾਲ ਸਿੰਘ ਵਿਰਦੀ ਦੇ ਰਾਗੀ ਜੱਥਿਆਂ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਹੈੱਡ ਗ੍ਰੰਥੀ ਗਿਆਨੀ ਤਰਸੇਮ ਸਿੰਘ ਤੇ ਭਾਈ ਹਰਜਿੰਦਰ ਸਿੰਘ ਚੰਬਾ ਨੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਗੁਰ ਇਤਿਹਾਸ ਦੀ ਜਾਣਕਾਰੀ ਦਿੱਤੀ। ਸਮਾਗਮ ’ਚ ਬੇਅੰਤ ਸਿੰਘ ਸਰਹੱਦੀ, ਬਲਵਿੰਦਰ ਸਿੰਘ ਹੇਅਰ, ਪ੍ਰਿਤਪਾਲ ਸਿੰਘ ਕਾਲੜਾ, ਇੰਦਰਪਾਲ ਸਿੰਘ ਅਰੋੜਾ, ਚਰਨਜੀਤ ਸਿੰਘ ਲੁਬਾਣਾ, ਹਰਬੰਸ ਸਿੰਘ, ਗੁਰਜੀਤ ਸਿੰਘ ਪੋਪਲੀ, ਗੁਰਦੀਪ ਸਿੰਘ ਬਵੇਜਾ, ਕੁਲਦੀਪ, ਪ੍ਰਵਿੰਦਰ ਸਿੰਘ ਖਾਸਰੀਆ, ਬਿਸ਼ਨ ਸਿੰਘ, ਹਰਸਿਮਰਨਜੀਤ ਸਿੰਘ ਮੱਕੜ ਆਦਿ ਸੰਗਤਾਂ ਹਾਜ਼ਰ ਸਨ।