- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਿਆਈ ਦਿਵਸ ਤੇ ਜੋਤੀ ਜੋਤਿ ਦਿਵਸ ਤੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਤੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ ਜੋਤਿ ਦਿਵਸ ਤੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਡੇਰਾ ਸੰਤਗੜ੍ਹ, ਹਰਖੋਵਾਲ ਸਿੰਘ ਪੁਰਾ ਵਿਖੇ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਦੀ ਦੇਖਰੇਖ ਹੇਠ ਕਰਵਾਇਆ ਗਿਆ। ਜਿਸ ’ਚ ਬਾਬਾ ਹਰਪ੍ਰੀਤ ਸਿੰਘ ਚੋਮੇਂ ਵਾਲੇ, ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਸੰਤਗੜ੍ਹ ਜਲੰਧਰ ਕੀਰਤਨ ਦੀ ਹਾਜ਼ਰੀ ਭਰੀ। ਭਾਈ ਹਰੀ ਸਿੰਘ ਕਥਾਵਾਚਕ, ਭਾਈ ਸਿਮਰਜੀਤ ਸਿੰਘ ਹੈੱਡ ਗ੍ਰੰਥੀ ਡੇਰਾ ਸੰਤਗੜ੍ਹ ਕਰਤਾਰਪੁਰ ਤੇ ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਮੌਜੂਦਾ ਮੁਖੀ ਨੇ ਕਥਾ ਵਿਚਾਰਾਂ ਕੀਤੀਆਂ।
---------------------------------
ਨੌਜਵਾਨ ਪੀੜੀ ਨੂੰ ਨਸ਼ੇ ਤੋਂ ਮੁਕਤ ਕਰਨ ਲਈ ਹੰਭਲਾ ਮਾਰਨ ਦੀ ਲੋੜ : ਹਰਖੋਵਾਲੀਏ
ਸੰਤ ਬਾਬਾ ਭਗਵਾਨ ਸਿੰਘ ਹਰਖੋਵਾਲੀਏ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਤੇ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੀ ਨਿਮਰਤਾ ਤੇ ਭਗਤੀ ਤੋਂ ਸੇਧ ਲੈ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਤਾਂ ਜੋ ਸਾਡਾ ਸੰਸਾਰ ’ਚ ਆਇਆ ਸਫਲਾ ਹੋ ਸਕੇ। ਉਨ੍ਹਾਂ ਕਿਹਾ ਕਿ ਜਿਵੇਂ ਨਿਮਰਤਾ ਦੀ ਮੂਰਤ ਸ੍ਰੀ ਗੁਰੂ ਅਮਰਦਾਸ ਜੀ ਨੇ ਜਿਵੇਂ ਸਤੀ ਪ੍ਰਥਾ ਨੂੰ ਸਮਾਪਤ ਕੀਤਾ ਸੀ ਉਸ ਤੋਂ ਸੇਧ ਲੈ ਕੇ ਸਾਨੂੰ ਵੀ ਆਪਣੀ ਨੌਜਵਾਨ ਪੀੜੀ ਨੂੰ ਨਸ਼ੇ ਤੋਂ ਮੁਕਤ ਕਰਨ ਲਈ ਹੰਭਲਾ ਮਾਰਨ ਦਾ ਯਤਨ ਕਰਨਾ ਚਾਹੀਦਾ ਹੈ।
---------------------------
ਚੋਪਹਿਰਾ ਗੁਰਮਤਿ ਸਮਾਗਮ ’ਚ ਬੇਅੰਤ ਸੰਗਤਾਂ ਨੇ ਕੀਤਾ ਜਾਪ
ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਿਆਈ ਦਿਵਸ ਤੇ ਸ਼੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ ਜੋਤਿ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਕਪੂਰਥਲਾ ਰੋਡ, ਵਿਖੇ ਸੰਗਤੀ ਰੂਪ ’ਚ ਕਰਵਾਏ ਗਏਚੋਪਹਿਰਾ ਗੁਰਮਤਿ ਸਮਾਗਮ ’ਚ ਬੇਅੰਤ ਸੰਗਤਾਂ ਨੇ ਹਾਸੀ ਭਰ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਜਾਪ ਕੀਤਾ। ਉਪਰੰਤ ਕੀਰਤਨ ਹਾਜ਼ਰੀ ਸੰਤ ਬਾਬਾ ਜਵਾਲਾ ਸਿੰਘ ਜੀ ਗੁਰਮਤਿ ਸੰਗੀਤ ਅਕੈਡਮੀ ਦੇ ਵਿਦਿਆਰਥੀ ਤੇ ਇਸਤਰੀ ਸਤਿਸੰਗ ਸਭਾ ਡੇਰਾ ਸੰਤਗੜ੍ਹ ਦੀਆਂ ਬੀਬੀਆਂ ਨੇ ਕੀਰਤਨ ਦੀ ਹਾਜ਼ਰੀ ਭਰੀ। ਗੁਰੂ ਕੇ ਲੰਗਰ ਅਤੁੱਟ ਵਰਤਣਗੇ।