ਰਾਕੇਸ਼ ਗਾਂਧੀ, ਜਲੰਧਰ : ਥਾਣਾ ਰਾਮਾਮੰਡੀ ਦੀ ਹੱਦ ਵਿੱਚ ਪੈਂਦੇ ਦਮੋਰਿਆਂ ਪੁਲ ਹੇਠਾਂ ਇਕ ਵਿਅਕਤੀ ਦੀ ਲਾਸ਼ ਲਟਕਦੀ ਮਿਲਣ ਨਾਲ ਸਨਸਨੀ ਫੈਲ ਗਈ । ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿਚ ਭੇਜ ਦਿੱਤੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਰਾਮਾਮੰਡੀ ਤੇ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗਰਿੱਲ ਨਾਲ ਇਕ ਵਿਅਕਤੀ ਦੀ ਲਾਸ਼ ਲਟਕ ਰਹੀ ਹੈ ਤਾਂ ਉਹ ਤੁਰੰਤ ਮੌਕੇ 'ਤੇ ਪਹੁੰਚੇ। ਜਿਸ 'ਥਾਂ ਤੇ ਲਾਸ਼ ਲਟਕੀ ਹੋਈ ਸੀ ਉਸ ਦੇ ਆਲੇ-ਦੁਆਲੇ ਲੋਕ ਸੁੱਤੇ ਪਏ ਸਨ ਪਰ ਕਿਸੇ ਨੂੰ ਇਸ ਬਾਰੇ ਪਤਾ ਨਹੀਂ ਲੱਗ ਸਕਿਆ ਕੀ ਇਸ ਵਿਅਕਤੀ ਨੇ ਕਿਸ ਵੇਲੇ ਖੁਦਕੁਸ਼ੀ ਕੀਤੀ ਹੈ।

ਲਾਸ਼ ਦੀ ਤਲਾਸ਼ੀ ਲੈਣ 'ਤੇ ਕੋਈ ਪਛਾਣ ਪੱਤਰ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਪਾਸੋਂ ਕੋਈ ਵੀ ਪਹਿਚਾਣ ਪੱਤਰ ਨਾ ਮਿਲਣ ਕਾਰਨ ਉਸਦੀ ਪਹਿਚਾਣ ਨਹੀਂ ਹੋਈ ਜਿਸ ਕਾਰਨ ਉਸਦੀ ਲਾਸ਼ ਪਛਾਣ ਵਾਸਤੇ ਮੋਰਚਰੀ 'ਚ ਰਖਵਾ ਦਿੱਤੀ ਗਈ ਹੈ।

Posted By: Seema Anand