- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੇਜ਼ ਰਫ਼ਤਾਰ ਟਰਾਲੇ ਨੇ ਸੜਕ ਕਿਨਾਰੇ ਖੜ੍ਹੇ ਕੈਂਟਰ ਨੂੰ ਮਾਰੀ ਟੱਕਰ

-ਜਾਨੀ ਨੁਕਸਾਨ ਤੋਂ ਬਚਾਅ, ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਰਾਓਵਾਲੀ ਨੇੜੇ ਤੇਜ਼ ਰਫ਼ਤਾਰ ਟਰਾਲੇ ਵੱਲੋਂ ਸੜਕ ਕਿਨਾਰੇ ਖੜ੍ਹੇ ਕੈਂਟਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ’ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਕਰੀਬ 6.30 ਵਜੇ ਐੱਮਡੀਟੀ ਡਿਵਾਈਸ ਰਾਹੀਂ ਹਾਦਸੇ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ’ਤੇ ਐੱਸਐੱਸਐੱਫ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ। ਜਾਣਕਾਰੀ ਅਨੁਸਾਰ ਕੈਂਟਰ ਨੰਬਰ ਪੀਬੀ-08-ਈਆਰ-7916 ਦਾ ਚਾਲਕ ਦਿਲਜੀਤ ਸਿੰਘ ਵਾਸੀ ਸੰਜੇ ਗਾਂਧੀ ਨਗਰ, ਜਲੰਧਰ, ਵਾਹਨ ਸੜਕ ਦੇ ਕਿਨਾਰੇ ਖੜ੍ਹਾ ਕਰਕੇ ਪੋਲਿਊਸ਼ਨ ਚੈੱਕ ਕਰਵਾ ਰਿਹਾ ਸੀ। ਇਸ ਦੌਰਾਨ ਪਿੱਛੋਂ ਆ ਰਹੇ ਟਰਾਲਾ ਨੰਬਰ ਪੀਬੀ-10-ਐੱਚਵੀ-4935 ਨੇ ਕੈਂਟਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕੈਂਟਰ ਨੇੜਲੇ ਢਾਬੇ ਅੰਦਰ ਜਾ ਵੜਿਆ। ਘਟਨਾ ਸਮੇਂ ਢਾਬੇ ’ਚ ਕੋਈ ਗਾਹਕ ਮੌਜੂਦ ਨਾ ਹੋਣ ਕਾਰਨ ਵੱਡੇ ਹਾਦਸੇ ਤੋਂ ਬਚਾਅ ਹੋ ਗਿਆ। ਮਕਸੂਦਾਂ ਥਾਣੇ ਦੇ ਐੱਸਆਈ ਜੋਗਰਾਜ ਸਿੰਘ ਨੇ ਦੱਸਿਆ ਕਿ ਟਰਾਲਾ ਚਾਲਕ ਨੂੰ ਹਿਰਾਸਤ ’ਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡਰਾਈਵਰ ਦੇ ਨਸ਼ੇ ਦੀ ਹਾਲਤ ’ਚ ਹੋਣ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਵਾਹਨਾਂ ਦੇ ਮਾਲਕਾਂ ਦੇ ਪੁੱਜਣ ਉਪਰੰਤ ਬਿਆਨ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।