ਲਾਸਾਨੀ ਸ਼ਹਾਦਤ ਤੇ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ
ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦੁੱਧ ਤੇ ਬਿਸਕੁਟਾਂ ਦਾ ਲੰਗਰ ਲਗਾਇਆ
Publish Date: Sat, 27 Dec 2025 08:14 PM (IST)
Updated Date: Sat, 27 Dec 2025 08:16 PM (IST)
ਸੁਰਜੀਤ ਪਾਲ, ਪੰਜਾਬੀ ਜਾਗਰਣ, ਕਿਸ਼ਨਗੜ੍ਹ : ਸਫਰ ਏ ਸ਼ਹਾਦਤ ਦੇ ਸਬੰਧੀ ਮਾਤਾ ਗੁਜਰੀ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅੱਡਾ ਕਿਸ਼ਨਗੜ੍ਹ ਵਿਖੇ ਸਮੂਹ ਨੌਜਵਾਨ ਸਭਾ, ਐੱਨਆਰਆਈ ਵੀਰਾਂ ਤੇ ਇਲਾਕਾ ਨਿਵਾਸੀਆਂ ਵੱਲੋਂ ਸਾਲਾਨਾ ਚਾਹ, ਦੁੱਧ ਤੇ ਬਿਸਕੁਟਾਂ ਦਾ ਲੰਗਰ ਲਾਇਆ ਗਿਆ। ਸਭ ਤੋਂ ਪਹਿਲਾਂ ਸਵੇਰੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਚਾਹ ਤੇ ਬਿਸਕੁਟਾਂ ਦੇ ਲੰਗਰ ਦੀ ਸ਼ੁਰੂਆਤ ਕੀਤੀ ਗਈ। ਉਪਰੰਤ ਸੇਵਾਦਾਰਾਂ ਵੱਲੋਂ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਚਾਹ, ਦੁੱਧ ਤੇ ਬਿਸਕੁਟਾਂ ਦਾ ਲੰਗਰ ਛਕਾਇਆ ਗਿਆ। ਇਸ ਉਪਰੰਤ ਦੁਪਹਿਰ ਸਮੇਂ ਆਮ ਆਦਮੀ ਪਾਰਟੀ ਦੇ ਸਪੋਕਸ ਪਰਸਨ ਤੇ ਹਲਕਾ ਇੰਚਾਰਜ ਆਦਮਪੁਰ ਪਵਨ ਕੁਮਾਰ ਟੀਨੂ ਨੇ ਵੀ ਆਪਣੇ ਸਾਥੀਆਂ ਸਮੇਤ ਲੰਗਰ ’ਚ ਹਾਜ਼ਰੀ ਭਰੀ। ਇਸ ਦੌਰਾਨ ਲੰਗਰ ਦੀ ਸੇਵਾ ਕਰ ਰਹੇ ਸੇਵਾਦਾਰ ਤੇ ਪ੍ਰਬੰਧਕਾਂ ਵੱਲੋਂ ਵੱਡੀ ਐੱਲਈਡੀ ਰਾਹੀਂ ਸੰਗਤਾਂ ਨੂੰ ਮਾਤਾ ਗੁਜਰੀ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੇ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ।