ਸਿਵਲ ਸਰਜਨ ਦਫਤਰ ਵਿਖੇ ਕਰਵਾਇਆ ਪਾਠ
ਨਵੇਂ ਸਾਲ ਦੀ ਆਮਦ ’ਤੇ ਸਿਵਲ ਸਰਜਨ ਦਫਤਰ ਵਿਖੇ ਕਰਵਾਇਆ ਪਾਠ
Publish Date: Thu, 01 Jan 2026 07:18 PM (IST)
Updated Date: Fri, 02 Jan 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸਿਵਲ ਸਰਜਨ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਵੇਂ ਸਾਲ ਦੀ ਆਮਦ ’ਤੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਦੌਰਾਨ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਿਵਲ ਸਰਜਨ ਡਾ. ਰਾਜੇਸ਼ ਗਰਗ, ਮੈਡੀਕਲ ਸੁਪਰਡੈਂਟ ਡਾ. ਨਮਿਤਾ ਘਈ ਸਮੇਤ ਸਮੂਹ ਅਧਿਕਾਰੀ ਤੇ ਕਰਮਚਾਰੀ ਸੁਖਮਨੀ ਸਾਹਿਬ ਦੀ ਦੇ ਪਾਠ ’ਚ ਨਤਮਸਤਕ ਹੋਏ। ਇਸ ਸ਼ੁੱਭ ਮੌਕੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਸਮੂਹ ਸਟਾਫ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਤੇ ਸਮੂਹ ਸਟਾਫ਼ ਨੂੰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਪੂਰੀ ਲਗਨ ਤੇ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਚੋਪੜਾ, ਐੱਸਐੱਮਓ. ਡਾ. ਵਰਿੰਦਰ ਕੌਰ ਥਿੰਦ, ਐੱਸਐੱਮਓ. ਡਾ. ਮੀਰਾ, ਸੁਪਰਡੈਂਟ ਗੁਰਪਿੰਦਰ ਕੌਰ, ਸੁਪਰਡੈਂਟ ਯੋਗਰਾਜ, ਡਿਪਟੀ ਐੱਮਈਆਈਓ ਅਸੀਮ ਸ਼ਰਮਾ, ਡਿੰਪਲ ਰਹੇਲਾ ਤੇ ਸਮੂਹ ਸਟਾਫ ਹਾਜ਼ਰ ਸੀ।