ਖ਼ਾਲਸਾ ਕਾਲਜ ਫਾਰ ਵੂਮੈਨ ’ਚ ਟ੍ਰੈਫਿਕ ਨਿਯਮਾਂ ਦੀ ਅਹਿਮੀਅਤ ਦੱਸੀ
ਲਾਇਲਪੁਰ ਖ਼ਾਲਸਾ ਕਾਲਜ ਫਾਰ ਵੂਮੈਨ ਵਿਖੇ ਸੜਕ ਸੁਰੱਖਿਆ ਤੇ ਟ੍ਰੈਫ਼ਿਕ ਨਿਯਮਾਂ ਦੀ ਮਹੱਤਤਾ ਵਿਸ਼ੇ ’ਤੇ ਇਕ ਭਾਸ਼ਣ ਕਰਵਾਇਆ
Publish Date: Tue, 06 Jan 2026 07:37 PM (IST)
Updated Date: Tue, 06 Jan 2026 07:38 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲਾਇਲਪੁਰ ਖ਼ਾਲਸਾ ਕਾਲਜ ਫਾਰ ਵੂਮੈਨ ਵਿਖੇ ਸੱਤ-ਰੋਜ਼ਾ ਵਿਸ਼ੇਸ਼ ਐੱਨਐੱਸਐੱਸ ਕੈਂਪ ਤੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 2026 ਦੇ ਜਸ਼ਨਾਂ ਦੇ ਹਿੱਸੇ ਵਜੋਂ ਸੜਕ ਸੁਰੱਖਿਆ ਤੇ ਟ੍ਰੈਫ਼ਿਕ ਨਿਯਮਾਂ ਦੀ ਮਹੱਤਤਾ ਵਿਸ਼ੇ ’ਤੇ ਇਕ ਭਾਸ਼ਣ ਕਰਵਾਇਆ। ਇਹ ਸੈਸ਼ਨ ਰਘਬੀਰ ਸਿੰਘ, ਸਬ-ਇੰਸਪੈਕਟਰ ਤੇ ਇੰਚਾਰਜ, ਸਾਂਝ ਕੇਂਦਰ ਜਲੰਧਰ ਵੱਲੋਂ ਦਿੱਤਾ ਗਿਆ। ਉਨ੍ਹਾਂ ਦੇ ਨਾਲ ਏਐੱਸਆਈ ਸੁਖਵਿੰਦਰ ਕੁਮਾਰ ਵੀ ਸਨ। ਭਾਸ਼ਣ ਦੌਰਾਨ, ਐੱਨਐੱਸਐੱਸ ਵਲੰਟੀਅਰਾਂ ਨੂੰ ਸੜਕ ਸੁਰੱਖਿਆ ਉਪਾਵਾਂ, ਟ੍ਰੈਫ਼ਿਕ ਨਿਯਮਾਂ ਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਜ਼ਿੰਮੇਵਾਰ ਆਚਰਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਪ੍ਰਿੰਸੀਪਲ ਡਾ. ਸਰਬਜੀਤ ਕੌਰ ਰਾਏ ਨੇ ਸੰਬੋਧਨ ਕਰਦਿਆਂ ਨੌਜਵਾਨਾਂ ’ਚ ਸੜਕ ਸੁਰੱਖਿਆ ਜਾਗਰੂਕਤਾ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਜਾਣਕਾਰੀ ਭਰਪੂਰ ਤੇ ਪ੍ਰਭਾਵਸ਼ਾਲੀ ਸੈਸ਼ਨ ਨੂੰ ਸਫ਼ਲਤਾਪੂਰਵਕ ਕਰਵਾਉਣਨ ਲਈ ਐੱਨਐੱਸਐੱਸ ਅਧਿਕਾਰੀਆਂ ਦੇ ਸੁਹਿਰਦ ਯਤਨਾਂ ਦੀ ਵੀ ਸ਼ਲਾਘਾ ਕੀਤੀ।