ਜਲੰਧਰ ਦੇ ਪਿੰਡ ਜੰਡਿਆਲਾ ਮੰਜਕੀ 'ਚ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਸਾਮਾਨ ਸੜ ਕੇ ਸੁਆਹ
ਇਸ ਤੋਂ ਬਾਅਦ ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਦੋ ਲੋਕਲ ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾਇਆ ਗਿਆ। ਇਸ ਘਟਨਾ ਦੇ ਨਾਲ ਸਮੂਹ ਦੁਕਾਨਦਾਰ ਭਾਈਚਾਰੇ ਅਤੇ ਇਲਾਕਾ ਨਿਵਾਸੀਆਂ ਵਿੱਚ ਸਹਿਮ ਦਾ ਮਾਹੌਲ ਹੈ। ਇਸ ਦੁਕਾਨ ਦਾ ਤਕਰੀਬਨ ਇਕ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।ਇਸ ਮੌਕੇ ਸਮੂਹ ਪਿੰਡ ਨਿਵਾਸੀਆ ਵਲੋਂ ਪੂਰਾ ਸਹਿਯੋਗ ਮਿਲਿਆ।
Publish Date: Mon, 27 Apr 2026 10:56 AM (IST)
Updated Date: Mon, 27 Apr 2026 10:59 AM (IST)
ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ, ਜੰਡਿਆਲਾ ਮੰਜਕੀ: ਅੱਜ ਤੜਕੇ ਸਵੇਰੇ ਤਕਰੀਬਨ 4 ਵਜੇ ਪਿੰਡ ਜੰਡਿਆਲਾ ਮੰਜਕੀ ਦੇ ਮੇਨ ਬਾਜ਼ਾਰ ਦੇ ਵਿੱਚ ਸਥਿਤ ਹਰੀਓਮ ਫੈਸ਼ਨ ਸਟੋਰ ਵਿਖੇ ਕਿਸੇ ਨਾਮਾਲੂਮ ਕਾਰਨ ਕਰਕੇ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਉਸਨੇ ਇਸ ਚਾਰ ਮੰਜ਼ਿਲਾ ਇਮਾਰਤ ਨੂੰ ਬਹੁਤ ਹੀ ਨੁਕਸਾਨ ਪਹੁੰਚਾਇਆ ਅਤੇ ਸ਼ੋਅਰੂਮ ਵਿੱਚ ਤਕਰੀਬਨ ਸਾਰਾ ਹੀ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਦਵਿੰਦਰ ਕੁਮਾਰ ਵਾਸੀ ਅਜੀਤ ਨਗਰ ਜਲੰਧਰ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਉਨ੍ਹਾਂ ਨੂੰ ਤਕਰੀਬਨ ਸਵੇਰੇ 5 ਵਜੇ ਦੁਕਾਨ ਦੇ ਸਾਹਮਣੇ ਰਹਿਣ ਵਾਲੇ ਵਿਅਕਤੀ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਉਨ੍ਹਾਂ ਦੇ ਸ਼ੋਅਰੂਮ 'ਚ ਅੱਗ ਲੱਗ ਗਈ ਹੈ। ਇਸ ਤੋਂ ਬਾਅਦ ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਦੋ ਲੋਕਲ ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾਇਆ ਗਿਆ। ਇਸ ਘਟਨਾ ਦੇ ਨਾਲ ਸਮੂਹ ਦੁਕਾਨਦਾਰ ਭਾਈਚਾਰੇ ਅਤੇ ਇਲਾਕਾ ਨਿਵਾਸੀਆਂ ਵਿੱਚ ਸਹਿਮ ਦਾ ਮਾਹੌਲ ਹੈ। ਇਸ ਦੁਕਾਨ ਦਾ ਤਕਰੀਬਨ ਇਕ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।ਇਸ ਮੌਕੇ ਸਮੂਹ ਪਿੰਡ ਨਿਵਾਸੀਆ ਵਲੋਂ ਪੂਰਾ ਸਹਿਯੋਗ ਮਿਲਿਆ।