ਦਾਖਲਾ ਵਧਾਉਣ ਲਈ ਕਮੇਟੀ ਮੈਂਬਰਾਂ ਤੇ ਅਧਿਆਪਕਾਂ ਵੱਲੋਂ ਇਕੱਤਰਤਾ
ਦਾਖਲਾ ਵਧਾਉਣ ਲਈ ਕਮੇਟੀ ਮੈਂਬਰਾਂ ਤੇ ਅਧਿਆਪਕਾਂ ਦੀ ਕੀਤੀ ਮੀਟਿੰਗ
Publish Date: Fri, 23 Jan 2026 08:37 PM (IST)
Updated Date: Fri, 23 Jan 2026 08:40 PM (IST)
ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਿਨਪਾਲਕੇ ਵਿਖੇ ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਦੀ ਅਗਵਾਈ ਵਿੱਚ ਸਕੂਲ ਵਿੱਚ ਨਵੇਂ ਸੈਸ਼ਨ ਲਈ ਦਾਖਲਾ ਵਧਾਉਣ ਲਈ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਅਤੇ ਅਧਿਆਪਕਾਂ ਦੀ ਮੀਟਿੰਗ ਕੀਤੀ ਗਈ। ਪ੍ਰਿੰਸੀਪਲ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਦਾਖਲੇ ਵਿੱਚ 10% ਵਾਧਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਟੀਚੇ ਨੂੰ ਹਾਸਲ ਕਰਨ ਲਈ ਸਾਰੇ ਕਮੇਟੀ ਮੈਂਬਰਾਂ ਨੂੰ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਸਾਰੇ ਅਧਿਆਪਕਾਂ ਅਤੇ ਕਮੇਟੀ ਮੈਂਬਰਾਂ ਨੂੰ ਸਕੂਲ ਵਿੱਚ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਬਾਰੇ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤਕ ਪਹੁੰਚਾਉਣ ਲਈ ਕਿਹਾ ਗਿਆ। ਹਾਜ਼ਰ ਕਮੇਟੀ ਮੈਬਰਾਂ ਨੇ ਦਾਖਲਾ ਵਧਾਉਣ ਲਈ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ। ਇਸ ਮੌਕੇ ਵਾਈਸ ਚੇਅਰਪਰਸਨ ਸੁਮਨਦੀਪ ਕੌਰ, ਕੁਲਦੀਪ ਕੌਰ, ਸੋਨਾ ਦੇਵੀ, ਪਰਮਜੀਤ ਕੌਰ, ਸਕੂਲ ਅਧਿਆਪਕ ਰੂਪ ਰਾਣੀ, ਅੰਮ੍ਰਿਤਾ ਰਾਣੀ, ਬਲਜੀਤ ਕੌਰ, ਨਿਰਮਲ ਕੌਰ ਆਦਿ ਹਾਜ਼ਰ ਸਨ।