- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਿੱਖ ਮਿਸ਼ਨਰੀ ਕਾਲਜ ਦੇ ਸਰਕਲਾਂ ਇੰਚਾਰਜਾਂ ਦੀ ਹੋਈ ਮੀਟਿੰਗ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਚੱਲ ਰਹੇ ਧਰਮ ਪ੍ਰਚਾਰ ਦੇ ਪ੍ਰੋਜੈਕਟਾਂ ਤੇ ਵਿਚਾਰ ਵਟਾਂਦਰਾ ਕਰਨ ਲਈ ਸਰਕਲਾਂ ਦੀ ਕਾਰਗੁਜਾਰੀ ਸਬੰਧੀ ਕਪੂਰਥਲਾ ਤੇ ਜਲੰਧਰ ਜ਼ੋਨ ਦੀ ਸਾਂਝੀ ਮੀਟਿੰਗ ਸਿੱਖ ਮਿਸ਼ਨਰੀ ਕਾਲਜ ਜਲੰਧਰ ਵਿਖੇ ਚੇਅਰਮੈਨ ਹਰਜੀਤ ਸਿੰਘ ਸੁਪਰੀਮ ਕੌਸ਼ਲ ਮੈਂਬਰ ਅਵਤਾਰ ਸਿੰਘ ਹੁਸ਼ਿਆਰਪੁਰ ਤੇ ਬਲਜੀਤ ਸਿੰਘ ਜਲੰਧਰ ਦੀ ਅਗਵਾਈ ਹੇਠ ਕੀਤੀ ਗਈ। ਜਿਸ ’ਚ ਜਲੰਧਰ ਜ਼ੋਨ ਦੇ ਜ਼ੋਨਲ ਇੰਚਾਰਜ ਰੱਜਤ ਸਿੰਘ, ਕਪੂਰਥਲਾ ਜ਼ੋਨ ਦੇ ਇੰਚਾਰਜ ਹਰਭਜਨ ਸਿੰਘ ਨੇ ਸ਼ਮੂਲੀਅਤ ਕੀਤੀ। ਮੀਟਿੰਗ ’ਚ ਚੇਅਰਮੈਨ ਹਰਜੀਤ ਸਿੰਘ ਨੇ ਮੈਬਰਾਂ ਦੀ ਕਾਰਗੁਜ਼ਾਰੀ ਬਾਰੇ ਰਿਪੋਰਟ ਲਈ ਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਦੱਸਿਆ। ਮੀਟਿੰਗ ’ਚ ਪਹਿਲੀ ਵਾਰ ਆਏ ਮੈਬਰਾਂ ਨੂੰ ਧਰਮ ਪ੍ਰਚਾਰ ਦੇ ਕਾਰਜਾਂ ਲਈ ਪੂਰੀ ਤਨਦੇਹੀ ਨਾਲ ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਾਹਿਬਜ਼ਾਦਾ ਜੁਝਾਰ ਸਿੰਘ ਗੁਰਮਤਿ ਮਿਸ਼ਨਰੀ ਕਾਲਜ ਚੌਂਤਾ ਕਲਾ ਦੇ ਪ੍ਰਿੰਸੀਪਲ ਮਨਵਿੰਦਰਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ। ਉਨ੍ਹਾਂ ਨੂੰ ਕਾਲਜ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਮਨਦੀਪ ਸਿੰਘ ਜਲੰਧਰ ਸਰਕਲ ਵੱਲੋਂ ਮੰਚ ਸੰਚਾਲਕ ਦੀ ਸੇਵਾ ਨਿਭਾਉਂਦਿਆਂ ਮੈਂਬਰਾਂ ਦਾ ਕਾਲਜ ਦੇ ਹੈੱਡ ਆਫਿਸ ਵੱਲੋਂ ਮਿਲੇ ਨਿਰਦੇਸ਼ਾਂ ਅਨੁਸਾਰ ਜ਼ਿੰਮੇਵਾਰੀ ਨਿਭਾਉਣ ਲਈ ਅਪੀਲ ਕੀਤੀ।