- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸ਼ਾਹਕੋਟ ਦੀ ਮੀਟਿੰਗ ਹੋਈ

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਸ਼ਾਹਕੋਟ ਦੀ ਮੀਟਿੰਗ ਸੁਸਾਇਟੀ ਦੇ ਦਫ਼ਤਰ ਅੱਪੂ ਆਰਟ ਪ੍ਰੈੱਸ ਸ਼ਾਹਕੋਟ ਵਿਖੇ ਜਿੰਦਰ ਬਾਗਪੁਰ ਦੀ ਅਗਵਾਈ ਵਿਚ ਹੋਈ। ਇਸ ਮੌਕੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। 9 ਸਤੰਬਰ ਨੂੰ ਇਨਕਲਾਬੀ ਕਵੀ ਅਵਤਾਰ ਪਾਸ਼ ਦੇ ਜਨਮ ਦਿਨ ਮੌਕੇ ਤਲਵੰਡੀ ਸਲੇਮ ਵਿਖੇ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਚ ਕਰਵਾਏ ਜਾ ਰਹੇ ਸਮਾਗਮ ’ਚ ਇਕਾਈ ਵੱਲੋਂ ਵੱਧ ਤੋਂ ਵੱਧ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਇਕਾਈ ਸ਼ਾਹਕੋਟ ਵੱਲੋਂ ਇਸ ਸਮਾਗਮ ਲਈ 10 ਹਜ਼ਾਰ ਰੁਪਏ ਦੀ ਮਾਇਕ ਸਹਾਇਤਾ ਰਾਸ਼ੀ ਦੇਣ ਦਾ ਫੈਸਲਾ ਵੀ ਕੀਤਾ ਗਿਆ। ਇਸ ਮੀਟਿੰਗ ’ਚ ਸੁਸਾਇਟੀ ਦੀ ਇਕਾਈ ਸ਼ਾਹਕੋਟ ਵੱਲੋਂ ਕਰਵਾਏ ਜਾਣ ਵਾਲੇ ਸਾਲਾਨਾ ਤਰਕਸ਼ੀਲ ਮੇਲੇ ਵਿਚ ਖੇਡੇ ਜਾਣ ਵਾਲੇ ਨਾਟਕ ਤੇ ਹੋਰ ਗਤੀਵਿਧੀਆਂ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਪਿਛਲੇ ਦਿਨੀਂ ਬਰਨਾਲਾ ਵਿਖੇ ਸੂਬਾ ਇਕਾਈ ਵੱਲੋਂ ਕਰਵਾਏ ਗਏ ਤਿੰਨ ਰੋਜ਼ਾ ਪੁਸਤਕ ਮੇਲੇ ਤੇ ਇਸ ਮੌਕੇ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਵਿਚਾਰਾਂ ਕੀਤੀਆਂ ਗਈਆਂ। ਇਸ ਮੀਟਿੰਗ ’ਚ ਸੁਖਵਿੰਦਰ ਬਾਗਪੁਰ, ਬਿੱਟੂ ਰੂਪੇਵਾਲੀ, ਅਮਨ ਬਾਗਪੁਰ, ਦੇਸ ਰਾਜ ਜਾਫ਼ਰਵਾਲ, ਗਿਆਨ ਸੈਦਪੁਰੀ, ਗੁਰਦੇਵ ਸਿੰਘ ਨਵਾਂ ਕਿਲਾ, ਡਾ. ਰੇਸ਼ਮ ਸਿੰਘ ਰੂਪੇਵਾਲੀ, ਸਤਨਾਮ ਸਿੰਘ ਨੀਟਾ, ਗੁਰਮੀਤ ਸਿੰਘ ਕੋਟਲੀ, ਪਾਲ ਬਾਗਪੁਰ ਤੇ ਦਲਬਾਰਾ ਸਿੰਘ ਆਦਿ ਹਾਜ਼ਰ ਸਨ।