- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਐੱਮਸੀ ਦੀ ਮੈਗਾ ਮੀਟਿੰਗ ਹੋਈ

ਸੁਖਵਿੰਦਰ ਸਿੰਘ, ਪੰਜਾਬੀ ਜਾਗਰਣ, ਭੋਗਪੁਰ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਿਨਪਾਲਕੇ (ਜਲੰਧਰ) ਵਿਖੇ ਸਰਕਾਰੀ ਹਦਾਇਤਾਂ ਅਨੁਸਾਰ ਸਕੂਲ ਮੈਨੇਜਮੈਂਟ ਕਮੇਟੀ (ਐੱਸਐੱਮਸੀ) ਦੀ ਮੈਗਾ ਮੀਟਿੰਗ ਕਰਵਾਈ ਗਈ। ਮੀਟਿੰਗ ਦਾ ਮੁੱਖ ਉਦੇਸ਼ 9 ਅਕਤੂਬਰ ਨੂੰ ਸਕੂਲ ’ਚ ਹੋਣ ਵਾਲੀ ਮੈਗਾ ਪੀਟੀਐੱਮ ਸਬੰਧੀ ਕਮੇਟੀ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਨਾ ਤੇ ਸਕੂਲ ਦੀਆਂ ਬੁਨਿਆਦੀ ਲੋੜਾਂ ਤੇ ਘਾਟਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਉਪਰਾਲੇ ਕਰਨ ਬਾਰੇ ਵਿਚਾਰ ਕਰਨਾ ਸੀ। ਇਸ ਮੌਕੇ ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਤੇ ਰੂਪ ਰਾਣੀ ਨੇ ਕਮੇਟੀ ਮੈਂਬਰਾਂ ਨੂੰ ਸਕੂਲ ਦਾ ਦੌਰਾ ਕਰਵਾਇਆ। ਕਮੇਟੀ ਮੈਂਬਰਾਂ ਨੇ ਸਕੂਲ ਦੀਆਂ ਵੱਖ-ਵੱਖ ਲੋੜਾਂ ਦਾ ਜਾਇਜ਼ਾ ਲੈਂਦਿਆਂ ਜ਼ਰੂਰੀ ਲੋੜਾਂ ਦੀ ਸੂਚੀ ਤਿਆਰ ਕੀਤੀ, ਤਾਂ ਜੋ ਇਨ੍ਹਾਂ ਨੂੰ ਪੂਰਾ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਸਕਣ। ਪ੍ਰਿੰਸੀਪਲ ਸੁਰਿੰਦਰ ਕੁਮਾਰ ਰਾਣਾ ਨੇ ਸਮੂਹ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ 9 ਅਕਤੂਬਰ ਨੂੰ ਹੋਣ ਵਾਲੀ ਮੈਗਾ ਪੀਟੀਐੱਮ ’ਚ ਵੱਧ ਤੋਂ ਵੱਧ ਮਾਪਿਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਹਿਯੋਗ ਦੇਣ। ਇਸ ਮੌਕੇ ਐੱਸਐੱਮਸੀ ਮੈਂਬਰ ਸੁਰਜੀਤ ਸਿੰਘ, ਕੁਲਦੀਪ ਕੌਰ, ਸ਼ਰਿਸ਼ਟਾ ਦੇਵੀ, ਪਰਮਜੀਤ ਕੌਰ ਕਜਲਾ, ਸੋਨਾ ਦੇਵੀ, ਰਾਜਬੀਰ ਕੌਰ, ਜਸਵੀਰ ਕੌਰ ਤੇ ਰੂਪ ਰਾਣੀ ਹਾਜ਼ਰ ਸਨ।