ਅੰਤਰਰਾਜੀ ਮੋਟਰਸਾਈਕਲ ਚੋਰ ਗਿਰੋਹ ਦਾ ਗੁਰਗਾ ਗ੍ਰਿਫ਼ਤਾਰ
ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦਾ ਇਕ ਮੈਂਬਰ ਗ੍ਰਿਫ਼ਤਾਰ
Publish Date: Mon, 08 Dec 2025 08:16 PM (IST)
Updated Date: Mon, 08 Dec 2025 08:18 PM (IST)
ਮਨਜੀਤ ਮੱਕੜ/ਕਰਮਵੀਰ ਸਿੰਘ, ਪੰਜਾਬੀ ਜਾਗਰਣ, ਗੁਰਾਇਆ : ਪੁਲਿਸ ਨੇ ਅੰਤਰਰਾਜੀ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦੇ ਗੁਰਗੇ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਚੋਰੀ ਦੇ ਮੋਟਰਸਾਈਕਲ ਤੇ ਸਕੂਟਰ ਬਰਾਮਦ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਭਾਰਤ ਮਸੀਹ ਲੱਧੜ ਨੇ ਦੱਸਿਆ ਕਿ ਐੱਸਐੱਚਓ ਸਿਕੰਦਰ ਸਿੰਘ ਵਿਰਕ ਦੀ ਟੀਮ ਨੂੰ ਤਰਨਦੀਪ ਸਿੰਘ ਵਾਸੀ ਗੁਰਾਇਆ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ ਗੱਡੀਆਂ ਦਾ ਮਕੈਨਿਕ ਹੈ। ਉਹ ਆਪਣੀ ਦੁਕਾਨ ਬੰਦ ਕਰ ਰਿਹਾ ਸੀ ਤੇ ਉਸ ਦਾ ਸਕੂਟਰ ਦੁਕਾਨ ਦੇ ਬਾਹਰ ਖੜ੍ਹਾ ਸੀ। ਏਐੱਸਆਈ ਬਾਵਾ ਸਿੰਘ ਨੇ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਪੁਲਿਸ ਟੀਮ ਨੇ ਨਾਕੇਬੰਦੀ ਦੌਰਾਨ ਸੰਜੀਤ ਕੁਮਾਰ ਵਾਸੀ ਨਾਰਥ ਵੈਸਟ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਚੋਰੀ ਕੀਤਾ ਸਕੂਟਰ ਬਰਾਮਦ ਕੀਤਾ ਹੈ ਜਦਕਿ ਇਸ ਦਾ ਦੂਸਰਾ ਸਾਥੀ ਮਨੀ ਵਾਸੀ ਮਾਧਵਪੁਰ ਥਾਣਾ ਸਦਰ ਫਗਵਾੜਾ ਫਰਾਰ ਹੈ। ਉਸ ਦੀ ਭਾਲ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੀ ਪੁੱਛਗਿੱਛ ’ਚ ਉਸ ਕੋਲੋਂ ਪੰਜ ਚੋਰੀ ਦੇ ਮੋਟਰਸਾਈਕਲ ਤੇ ਸਕੂਟਰ ਬਰਾਮਦ ਕੀਤਾ ਗਿਆ ਹੈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ।