- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦਵਾਰਾ ਪ੍ਰਬੰਧ ਵਿਚ ਆਈ ਗਿਰਾਵਟ ਦੇ ਵਿਰੁੱਧ 11 ਨੂੰ ਦਿਤਾ ਜਾਵੇਗਾ ਮੰਗ ਪੱਤਰ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਸ਼੍ਰੀ ਅਨੰਦਪੁਰ ਸਾਹਿਬ ਦੀਆਂ ਸਰਾਵਾਂ ਵਿਖੇ ਬਹਿਰੀਨ ਤੋਂ ਆਈ ਬੀਬੀ ਨਾਲ ਹੋਏ ਵਰਤਾਰੇ ਨੇ ਸਿੱਖ ਕੌਮ ਦਾ ਸਿਰ ਸ਼ਰਮ ਨਾਲ ਝੁਕ ਗਿਆ ਹੈ। ਸਿੱਖ ਆਗੂ ਹਰਪਾਲ ਸਿੰਘ ਚੱਢਾ, ਜਰਨੈਲ ਸਿੰਘ ਗੜਦੀਵਾਲ, ਅਮਰਜੀਤ ਸਿੰਘ ਕਿਸ਼ਨ ਪੁਰਾ ਤੇ ਹਰਪ੍ਰੀਤ ਸਿੰਘ ਨੀਟੂ ਨੇ ਸਾਂਝੇ ਬਿਆਨ ’ਚ ਕਿਹਾ ਹੈ ਕਿ ਸਿੱਖ ਜਥੇਬੰਦੀਆਂ ਵੱਲੋਂ ਹੁਸ਼ਿਆਰਪੁਰ ਵਿਖੇ ਹਰਜਿੰਦਰ ਸਿੰਘ ਧਾਮੀ ਦੇ ਘਰ ਦੇ ਬਾਹਰ ਧਰਨਾ ਦੇ ਕੇ ਅਸਤੀਫੇ ਦੀ ਮੰਗ ਕੀਤੀ ਗਈ ਸੀ ਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਸੀ ਪਰ ਧਾਮੀ ਵੱਲੋ ਕਾਰਵਾਈ ਕਰਨ ਦੇ ਬਜਾਏ ਸਾਰੇ ਵਰਤਾਰੇ ’ਤੇ ਪਰਦੇ ਪਾਏ ਜਾ ਰਹੇ ਹਨ। ਇਸੇ ਕਰਕੇ ਸਿੱਖ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜੇਕਰ ਕੋਈ ਕਾਰਵਾਈ ਨਾ ਹੋਈ ਤਾਂ ਉਹ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲ ਕੇ ਮੰਗ ਪੱਤਰ ਦੇਣਗੇ। ਇਸ ਸਬੰਧ ’ਚ ਫੈਸਲਾ ਕੀਤਾ ਗਿਆ ਹੈ ਕਿ 11 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ 250 ਸਿੰਘਾਂ ਤੇ ਜਥੇ ਨੂੰ ਲਿਜਾਣ ਸਬੰਧੀ ਮੀਟਿੰਗ ਕੀਤੀ ਗਈ। ਆਗੂਆਂ ਨੇ ਸਿੱਖ ਸੰਗਤਾਂ ਨੂੰ ਵੱਡੇ ਪੱਧਰ ਦੇ ਇਸ ਜਥੇ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਤੇ ਦੱਸਿਆ ਕਿ ਇਹ ਸੰਘਰਸ਼ ਲਗਾਤਾਰ ਉਸ ਵੇਲੇ ਤੱਕ ਚਲਦਾ ਰਹੇਗਾ ਜਦੋਂ ਤੱਕ ਦੋਸ਼ੀ ਵਿਅਕਤੀਆਂ ਖਿਲਾਫ ਕਾਰਵਾਈ ਨਹੀਂ ਹੁੰਦੀ ਤੇ ਗੁਰਦਵਾਰਾ ਪ੍ਰਬੰਧ ਚੰਗੇ ਗੁਰਸਿੱਖਾਂ ਹੱਥ ਨਹੀਂ ਆ ਜਾਂਦਾ। ਜੇ ਕਿਸੇ ਗੁਰਸਿੱਖ ਨੇ ਜਥੇ ਨਾਲ ਜਾਣਾ ਹੋਵੇ ਤਾਂ ਉਹ ਸਿੱਖ ਤਾਲਮੇਲ ਕਮੇਟੀ ਦੇ ਦਫਤਰ ਹਰਪ੍ਰੀਤ ਸਿੰਘ ਨੀਟੂ ਨਾਲ ਸੰਪਰਕ ਕਰਨ।