ਵਰ੍ਹੇਗੰਢ ਮੌਕੇ ਕਰਵਾਈ ਮੀਰੀ ਪੀਰੀ ਕਾਨਫਰੰਸ
ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੀ 82 ਵੀ ਵਰੇਗੰਡ ਮੌਕੇ ਮੀਰੀ ਪੀਰੀ ਕਾਨਫਰੰਸ ਕਰਵਾਈ
Publish Date: Mon, 14 Sep 2026 09:03 PM (IST)
Updated Date: Mon, 14 Sep 2026 09:05 PM (IST)
-ਹਰਜਿੰਦਰ ਸਿੰਘ ਜਹਾਂਗੀਰ ਜਥੇ ਸਮੇਤ ਹੋਏ ਸ਼ਾਮਲ ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਰ ਕਾੳਕੇ ਕਲਾਂ ਵਿਖੇ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੀ 82ਵੀਂ ਵਰ੍ਹੇਗੰਢ ਮੌਕੇ ਮੀਰੀ ਪੀਰੀ ਕਾਨਫਰੰਸ ਕਰਵਾਈ ਗਈ। ਇਹ ਕਾਨਫਰੰਸ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਦੀ ਰਹਿਨੁਮਾਈ ਹੇਠ ਕੀਤੀ ਗਈ। ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬਾਂ ਦੇ ਭੋਗ ਪਾਏ ਗਏ ਉਪਰੰਤ ਕੀਰਤਨੀ ਜਥੇ ਨੇ ਪੁੱਜੀਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਸਮਾਗਮ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ, ਜਿਨ੍ਹਾਂ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸਮੂਹ ਨੌਜਵਾਨ ਪੀੜ੍ਹੀ ਨੂੰ ਗੁਰਸਿੱਖੀ ਨਾਲ ਜੁੜਨ ਲਈ ਜਾਗਰੂਕ ਕੀਤਾ। ਇਸ ਸਮਾਗਮ ’ਚ ਸ਼ਾਮਲ ਹੋਣ ਲਈ ਫੈਡਰੇਸ਼ਨ ਆਗੂ ਹਰਜਿੰਦਰ ਸਿੰਘ ਜਹਾਂਗੀਰ ਨਕੋਦਰ ਤੋਂ ਆਪਣੇ ਜਥੇ ਸਮੇਤ ਵਿਸ਼ੇਸ਼ ਤੌਰ ’ਤੇ ਪੁੱਜੇ ਅਤੇ ਸਮਾਗਮ ’ਚ ਹਾਜ਼ਰੀਆਂ ਭਰੀਆਂ। ਇਸ ਮੌਕੇ ’ਤੇ ਰੇਸ਼ਮ ਸਿੰਘ, ਪਰਉਪਕਾਰ ਸਿੰਘ ਮਾਲੜੀ, ਗੁਰਬਖਸ਼ ਸਿੰਘ, ਗੁਰਨਾਮ ਸਿੰਘ, ਸੰਤੋਖ ਸਿੰਘ, ਪਵਨ ਲੋਹੀਆ, ਲਖਵਿੰਦਰ ਸਿੰਘ, ਜਸਵੀਰ ਸਿੰਘ ਭੱਟੀ ਤੇ ਹੋਰ ਆਗੂ ਵੀ ਸ਼ਾਮਲ ਹੋਏ।