ਆਰਥਿਕ ਤੰਗੀ ਕਾਰਨ ਦੋ ਬੱਚਿਆਂ ਦੀ ਮਾਂ ਨੇ ਕੀਤੀ ਖੁਦਕੁਸ਼ੀ
ਆਰਥਿਕ ਤੰਗੀ ਕਾਰਨ ਦੋ ਬੱਚਿਆਂ ਦੀ ਮਾਂ ਨੇ ਕੀਤੀ ਆਤਮਹੱਤਿਆ
Publish Date: Fri, 12 Dec 2025 08:41 PM (IST)
Updated Date: Fri, 12 Dec 2025 08:42 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਆਰਥਿਕ ਤੰਗੀ ਕਾਰਨ ਦੋ ਬੱਚਿਆਂ ਦੀ ਮਾਂ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਥਾਣਾ ਮਕਸੂਦਾਂ ਦੇ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਪਿੰਡ ਬੁਲੰਦਪੁਰ ਦੇ ਰਹਿਣ ਵਾਲੇ ਦੀਪਕ ਦੀ ਪਤਨੀ ਰਵੀਨਾ (32) ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਦੀਪਕ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਉਸ ਦੀ ਪਤਨੀ ਰਵੀਨਾ ਨੇ ਗ਼ਰੀਬੀ ਕਾਰਨ ਫਾਹਾ ਲੈ ਲਿਆ। ਸਤਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਵੀਨਾ ਦੇ ਪਤੀ ਦੀਪਕ ਦੇ ਬਿਆਨ ਦੇ ਆਧਾਰ ’ਤੇ ਧਾਰਾ 194 ਬੀਐੱਨਐੱਸ ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ।