- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਵਿਸ਼ਾਲ ਨਗਰ ਕੀਰਤਨ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰੇ ਦੀ ਅਗਵਾਈ ’ਚ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਨਗਰ ਕੀਰਤਨ ਆਸ-ਪਾਸ ਦੇ ਇਲਾਕਿਆਂ ’ਚੋਂ ਹੁੰਦਾ ਹੋਇਆਂ ਅੱਡਾ ਖਾਂਬਰਾ, ਨਕੋਦਰ ਰੋਡ, ਯੂਨੀਕ ਹੋਮ ਤੇ ਬਾਦਸ਼ਾਹਪੁਰ ਪਿੰਡ ’ਚੋਂ ਲੰਘਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ’ਚ ਸੰਪੰਨ ਹੋਇਆ। ਸੰਗਤਾਂ ਨੇ ਪਾਲਕੀ ਸਾਹਿਬ, ਪੰਜ ਪਿਆਰਿਆਂ ਤੇ ਸੰਗਤ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ। ਨਗਰ ਕੀਰਤਨ ’ਚ ਗਤਕੇ ਦੇ ਜੌਹਰ ਦਿਖਾਏ ਗਏ। ਰਸਤੇ ਦੀ ਸਫ਼ਾਈ ਦੀ ਸੇਵਾ ਬੀਬੀਆਂ ਵੱਲੋਂ ਨਿਭਾਈ ਗਈ। ਪਾਲਕੀ ਸਾਹਿਬ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਚੌਰ ਸਾਹਿਬ ਦੀ ਸੇਵਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਨਜੀਤ ਸਿੰਘ ਕੰਗ ਤੇ ਹੋਰ ਸੇਵਾਦਾਰਾਂ ਦੁਆਰਾ ਕੀਤੀ ਗਈ। ਨਗਰ ਕੀਰਤਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਬਲਦੇਵ ਸਿੰਘ ਖਾਲਸਾ, ਲਖਵਿੰਦਰ ਸਿੰਘ, ਭੁਪਿੰਦਰ ਸਿੰਘ ਖਾਲਸਾ, ਜਤਿੰਦਰਪਾਲ ਸਿੰਘ ਭੋਲਾ, ਪ੍ਰਭਦਿਆਲ ਸਿੰਘ, ਜੈਜੀਤ ਸਿੰਘ, ਇੰਦਰਬੀਰ ਸਿੰਘ ਲੂਥਰਾ ਸਮੇਤ ਹੋਰ ਨੇ ਤਨਦੇਹੀ ਨਾਲ ਸੇਵਾ ਨਿਭਾਈ। ਨਗਰ ਕੀਰਤਨ ’ਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਹਰਵਿੰਦਰ ਕੌਰ ਦਿਓਲ, ਗੁਰਵਿੰਦਰ ਕੌਰ ਲੂਥਰਾ, ਪਰਮਜੀਤ ਕੌਰ, ਰਣਜੀਤ ਕੌਰ ਕੰਗ ਨੇ ਹਾਜ਼ਰੀ ਭਰੀ।