ਕਾਰ ਨੂੰ ਲੱਗੀ ਅਚਾਨਕ ਅੱਗ
ਫਿਲੌਰ ’ਚ ਖੜੀ ਕਰੇਟਾ ਕਾਰ ਨੂੰ ਲੱਗੀ ਅੱਗ, ਭਾਰੀ ਮਾਲੀ ਨੁਕਸਾਨ
Publish Date: Tue, 07 Apr 2026 06:56 PM (IST)
Updated Date: Tue, 07 Apr 2026 06:59 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਫਿਲੌਰ ’ਚ ਅੱਜ ਸਵੇਰੇ ਇਕ ਖੜ੍ਹੀ ਕਰੇਟਾ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਦੇ ਮਾਲਕ ਸੰਤੋਖ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪੁਆਦੜਾ ਕੰਮ ਲਈ ਕਚਹਿਰੀ ਆਏ ਹੋਏ ਸਨ। ਕੁਝ ਸਮੇਂ ਬਾਅਦ ਲੋਕਾਂ ਨੇ ਦੇਖਿਆ ਕਿ ਕਾਰ ’ਚੋਂ ਅੱਗ ਦੀਆਂ ਲਾਟਾਂ ਨਿਕਲ ਰਹੀਆਂ ਹਨ। ਇਸ ਦੀ ਜਾਣਕਾਰੀ ਤੁਰੰਤ ਸੰਤੋਖ ਸਿੰਘ ਨੂੰ ਦਿੱਤੀ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਤੇ ਲੋਕਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਇਸ ਘਟਨਾ ਨਾਲ ਕਾਰ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਇਸ ਮੌਕੇ 112 ਦੇ ਇੰਚਾਰਜ ਲਖਵਿੰਦਰ ਸਿੰਘ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ਤੈਅ ਪਾਰਕਿੰਗ ਥਾਵਾਂ ’ਤੇ ਹੀ ਖੜ੍ਹੇ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।