ਮੰਦਭਾਗੀ ਖ਼ਬਰ: ਵਿਅਕਤੀ ਨੇ ਖ਼ੁਦਕੁਸ਼ੀ ਕਰਕੇ ਕੀਤੀ ਜੀਵਨ ਲੀਲਾ ਖ਼ਤਮ, ਇਲਾਕੇ 'ਚ ਛਾਇਆ ਸੋਗ
ਇਸ ਦੌਰਾਨ, ਏ.ਸੀ.ਪੀ. ਮਾਡਲ ਟਾਊਨ ਮਨਮੋਹਨ ਸਿੰਘ ਨੇ ਦੱਸਿਆ ਕਿ ਸੁਧਾਮਾ ਵਿਹਾਰ ਇਲਾਕੇ ਵਿੱਚ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਕੰਟਰੋਲ ਰੂਮ ਰਾਹੀਂ ਘਟਨਾ ਬਾਰੇ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 7 ਦੇ ਐਸਐਚਓ ਸਮੇਤ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ।
Publish Date: Thu, 03 Sep 2026 02:54 PM (IST)
Updated Date: Thu, 03 Sep 2026 02:56 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ। ਥਾਣਾ ਨੰਬਰ ਸੱਤ ਦੀ ਹੱਦ ’ਚ ਪੈਂਦੇ ਸੁਧਾਮਾ ਵਿਹਾਰ ’ਚ ਇੱਕ ਵਿਅਕਤੀ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ 45 ਸਾਲਾ ਵਿਅਕਤੀ ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਘਟਨਾ ਦੀ ਜਾਣਕਾਰੀ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਬਾਰਤੀ ਲਾਲ ਵਜੋਂ ਹੋਈ ਹੈ।
ਇਸ ਦੌਰਾਨ, ਏ.ਸੀ.ਪੀ. ਮਾਡਲ ਟਾਊਨ ਮਨਮੋਹਨ ਸਿੰਘ ਨੇ ਦੱਸਿਆ ਕਿ ਸੁਧਾਮਾ ਵਿਹਾਰ ਇਲਾਕੇ ਵਿੱਚ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਕੰਟਰੋਲ ਰੂਮ ਰਾਹੀਂ ਘਟਨਾ ਬਾਰੇ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 7 ਦੇ ਐਸਐਚਓ ਸਮੇਤ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ।
ਮ੍ਰਿਤਕ ਦੇ ਭਤੀਜੇ ਰਾਕੇਸ਼ ਕੁਮਾਰ ਜੋ ਮੌਕੇ 'ਤੇ ਮੌਜੂਦ ਸੀ, ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਕਿ ਉਸਦਾ ਚਾਚਾ ਇਕੱਲਾ ਰਹਿੰਦਾ ਸੀ, ਉਸਦੀ ਪਤਨੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਉਹ ਮਜ਼ਦੂਰ ਵਜੋਂ ਕੰਮ ਕਰਦਾ ਸੀ।
ਪੁਲਿਸ ਵੱਲੋਂ ਮੌਕੇ 'ਤੇ ਕੀਤੀ ਗਈ ਮੁੱਢਲੀ ਜਾਂਚ ਦੇ ਆਧਾਰ ’ਤੇ ਇਹ ਘਟਨਾ ਖੁਦਕੁਸ਼ੀ ਦਾ ਮਾਮਲਾ ਜਾਪਦੀ ਹੈ। ਇਸ ਸਬੰਧ ਵਿੱਚ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਸਾਹਮਣੇ ਆਉਣ 'ਤੇ ਹੋਰ ਵੇਰਵੇ ਸਾਂਝੇ ਕੀਤੇ ਜਾਣਗੇ।