ਸੈਰ ਕਰ ਰਹੇ ਵਿਅਕਤੀ ’ਤੇ ਹਮਲਾ ਕਰ ਕੇ ਮੋਬਾਈਲ ਲੁੱਟਿਆ
ਕਮਿਸ਼ਨਰੇਟ ਪੁਲਸ ਦੇ ਥਾਣਾ ਡਵੀਜ਼ਨ ਨੰਬਰ 1 ਦੀ ਟੀਮ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੇ ਆਪਣੇ ਸਾਥੀ ਨਾਲ ਮਿਲ ਕੇ ਸਵੇਰ ਦੀ ਸੈਰ ਕਰ ਰਹੇ ਵਿਅਕਤੀ ’ਤੇ ਬੇਸਬਾਲ ਨਾਲ ਹਮਲਾ ਕਰ ਦਿੱਤਾ ਤੇ ਮੋਬਾਈਲ ਫੋਨ ਲੁੱਟ ਲਿਆ।
Publish Date: Fri, 29 May 2026 10:46 PM (IST)
Updated Date: Sat, 30 May 2026 04:08 AM (IST)

ਜਾਗਰਣ ਸੰਵਾਦਦਾਤਾ, ਜਲੰਧਰ : ਕਮਿਸ਼ਨਰੇਟ ਪੁਲਸ ਦੇ ਥਾਣਾ ਡਵੀਜ਼ਨ ਨੰਬਰ 1 ਦੀ ਟੀਮ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੇ ਆਪਣੇ ਸਾਥੀ ਨਾਲ ਮਿਲ ਕੇ ਸਵੇਰ ਦੀ ਸੈਰ ਕਰ ਰਹੇ ਵਿਅਕਤੀ ’ਤੇ ਬੇਸਬਾਲ ਨਾਲ ਹਮਲਾ ਕਰ ਦਿੱਤਾ ਤੇ ਮੋਬਾਈਲ ਫੋਨ ਲੁੱਟ ਲਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਵਾਰਦਾਤ ’ਚ ਵਰਤਿਆ ਮੋਟਰਸਾਈਕਲ ਤੇ ਬੇਸਬਾਲ ਵੀ ਬਰਾਮਦ ਕਰ ਲਿਆ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰ. 1 ਦੇ ਇੰਚਾਰਜ ਸਬ-ਇੰਸਪੈਕਟਰ ਰਾਕੇਸ਼ ਕੁਮਾਰ ਦੀ ਟੀਮ ਨੇ ਇਹ ਕਾਰਵਾਈ ਕੀਤੀ | ਪੁਲਿਸ ਅਨੁਸਾਰ ਪੁਲਿਸ ਨੇ 25 ਮਈ ਨੂੰ ਦਰਜ ਹੋਏ ਮਾਮਲੇ ’ਚ ਕਾਰਵਾਈ ਕਰਦੇ ਹੋਏ ਫਰਾਰ ਦੋਸ਼ੀ ਦੀਵਾਂਸ਼ੂ ਉਰਫ਼ ਦੀਵ ਪੁੱਤਰ ਜਸਪਾਲ ਵਾਸੀ ਨਿਊ ਅਮਰ ਨਗਰ, ਗੁਲਾਬ ਦੇਵੀ ਰੋਡ, ਜਲੰਧਰ ਨੂੰ ਕਪੂਰਥਲਾ ਤੋਂ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਪਰਮਜੀਤ ਸਿੰਘ ਵਾਸੀ ਅਮਨਦੀਪ ਐਵੀਨਿਊ, ਜਲੰਧਰ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਹ ਸਵੇਰੇ ਕਰੀਬ 4:45 ਵਜੇ ਸੈਰ ਕਰਨ ਲਈ ਨਿਕਲਿਆ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਉਸ ’ਤੇ ਬੇਸਬਾਲ ਨਾਲ ਹਮਲਾ ਕਰ ਦਿੱਤਾ ਤੇ ਉਸ ਦਾ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ। ਹਮਲੇ ’ਚ ਪਰਮਜੀਤ ਸਿੰਘ ਦੇ ਵੀ ਸੱਟਾਂ ਲੱਗੀਆਂ। ਪੁਲਿਸ ਨੇ ਇਸ ਤੋਂ ਪਹਿਲਾਂ 24 ਅਪ੍ਰੈਲ 2026 ਨੂੰ ਇਸ ਮਾਮਲੇ ’ਚ ਇੱਕ ਨਾਬਾਲਿਗ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਸੀ, ਜਦਕਿ ਦੂਜਾ ਦੋਸ਼ੀ ਫਰਾਰ ਸੀ। ਜਾਂਚ ਦੌਰਾਨ ਪੁਲਿਸ ਨੇ ਦੀਵਾਂਸ਼ੂ ਉਰਫ਼ ਦੀਵ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਕੋਲੋਂ ਵਾਰਦਾਤ ’ਚ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ ਤੇ ਬੇਸਬਾਲ ਬਰਾਮਦ ਕੀਤਾ ਗਿਆ ਹੈ। ਸੀਪੀ ਧਨਪ੍ਰੀਤ ਕੌਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਇਕ ਮਾਮਲਾ ਦਰਜ ਹੈ। ਫਿਲਹਾਲ ਮੁਲਜ਼ਮ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ ਤੇ ਉਸ ਕੋਲੋਂ ਹੋਰ ਵਾਰਦਾਤਾਂ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।